ਨਵੀਂ ਦਿੱਲੀ– ਕਾਂਗਰਸ ਦੇ ਮਣੀਪੁਰ ਦੇ ਇੰਚਾਰਜ ਜਨਰਲ ਸਕੱਤਰ ਜੈਰਾਮ ਰਮੇਸ਼ ਨੇ ਦੋਸ਼ ਲਾਇਆ ਹੈ ਕਿ ਸੂਬੇ ਵਿਚ ਸੱਤਾਧਾਰੀ ਪਾਰਟੀ ਨੇ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰ ਕੇ ਕੁਝ ਅੱਤਵਾਦੀ ਸੰਗਠਨਾਂ ਨੂੰ ਲਗਭਗ 17 ਕਰੋੜ ਰੁਪਏ ਦਾ ਭੁਗਤਾਨ ਕੀਤਾ ਹੈ।
ਉਨ੍ਹਾਂ ਵੀਰਵਾਰ ਨੂੰ ਟਵੀਟ ਕਰ ਕੇ ਇਹ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਹ ਬੇਹੱਦ ਹੈਰਾਨ ਕਰ ਦੇਣ ਵਾਲੀ ਗੱਲ ਹੈ ਕਿ ਕੇਂਦਰੀ ਗ੍ਰਹਿ ਮੰਤਰਾਲਾ ਅਤੇ ਮਣੀਪੁਰ ਦੀ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਨੇ ਚੋਣ ਜ਼ਾਬਤੇ ਦੀ ਉਲੰਘਣਾ ਕਰਦੇ ਹੋਏ ਅੱਤਵਾਦੀ ਸੰਗਠਨਾਂ ਨੂੰ ਸ਼ਾਂਤੀ ਬਣਾਈ ਰੱਖਣ ਦੇ ਨਾਂ ’ਤੇ ਵਿਧਾਨ ਸਭਾ ਦੇ ਚੋਣ ਪ੍ਰੋਗਰਾਮਾਂ ਦੀਆਂ ਤਰੀਕਾਂ ਦਾ ਐਲਾਨ ਹੋਣ ਤੋਂ ਬਾਅਦ ਇਹ ਰਿਸ਼ਵਤ ਦਿੱਤੀ ਜੋ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਹੈ।
ਉਨ੍ਹਾਂ ਕਿਹਾ ਕਿ ਇਹ ਰਾਸ਼ੀ ਕੇਂਦਰ ਸਰਕਾਰ ਦੇ ਗ੍ਰਹਿ ਮੰਤਰਾਲਾ ਨੇ ਜਾਰੀ ਕੀਤੀ ਅਤੇ ਸੂਬਾ ਸਰਕਾਰ ਨੇ ਇਸ ਦਾ ਭੁਗਤਾਨ ਕੀਤਾ ਹੈ। ਸ਼੍ਰੀ ਰਮੇਸ਼ ਨੇ ਕਿਹਾ ਕਿ ਸੂਬੇ ਦੇ ਚੁਰਾਚਾਂਦਪੁਰ ਅਤੇ ਕਾਂਗਪੋਕਪੀ ਜ਼ਿਲੇ ਵਿਚ 28 ਫਰਵਰੀ ਨੂੰ ਪਹਿਲੇ ਪੜਾਅ ਦੀ ਪੋਲਿੰਗ ਹੋਈ ਸੀ ਅਤੇ ਇਸ ਤੋਂ ਪਹਿਲਾਂ ਅੱਤਵਾਦੀ ਸੰਗਠਨਾਂ ਨੂੰ ਇਹ ਭੁਗਤਾਨ ਯਕੀਨੀ ਕੀਤਾ ਗਿਆ ਸੀ ਪਰ ਇਸ ਪੜਾਅ ਵਿਚ ਵੀ ਸੁਤੰਤਰ, ਨਿਰਪੱਖ ਅਤੇ ਸ਼ਾਂਤੀਪੂਰਨ ਪੋਲਿੰਗ ਨਹੀਂ ਹੋਈ।
ਕੇਂਦਰ ਨੇ ਸੁਪਰੀਮ ਕੋਰਟ ਨੂੰ ਕਿਹਾ- ਯੂਕ੍ਰੇਨ ਤੋਂ ਹੁਣ ਤੱਕ 17 ਹਜ਼ਾਰ ਭਾਰਤੀ ਕੱਢੇ ਗਏ ਬਾਹਰ
NEXT STORY