ਮੱਧ ਪ੍ਰਦੇਸ਼ : ਰਤਲਾਮ ਜ਼ਿਲ੍ਹੇ ਵਿੱਚ ਮੁੰਬਈ-ਦਿੱਲੀ ਐਕਸਪ੍ਰੈਸਵੇਅ 'ਤੇ ਇੱਕ ਦਰਦਨਾਕ ਹਾਦਸਾ ਵਾਪਰ ਜਾਣ ਦੀ ਸੂਚਨਾ ਮਿਲੀ ਹੈ। ਇਸ ਹਾਦਸੇ ਵਿੱਚ ਰਾਜਸਥਾਨ ਦੇ ਝਾਬੂਆ ਤੋਂ ਖਾਟੂ ਸ਼ਿਆਮ ਮੰਦਰ ਦੇ ਦਰਸ਼ਨ ਕਰਨ ਜਾ ਰਹੇ ਇੱਕੋ ਪਰਿਵਾਰ ਦੇ ਚਾਰ ਮੈਂਬਰਾਂ ਦੀ ਮੌਤ ਹੋ ਗਈ ਅਤੇ ਪੰਜ ਹੋਰ ਗੰਭੀਰ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਗੰਭੀਰ ਹਾਲਤ ਵਿਚ ਰਤਲਾਮ ਮੈਡੀਕਲ ਕਾਲਜ ਵਿੱਚ ਦਾਖਲ ਕਰਵਾਇਆ ਗਿਆ ਹੈ। ਘਟਨਾ ਦੀ ਸੂਚਨਾ ਪੁਲਸ ਨੂੰ ਦਿੱਤੀ ਗਈ ਹੈ।
ਪੜ੍ਹੋ ਇਹ ਵੀ - 13 ਸਾਲ 'ਚ 13 ਆਜ਼ਾਦੀ ਦਿਹਾੜੇ ! ਹਰ ਵਾਰ PM ਮੋਦੀ ਦੀ Look ਨੇ ਜਿੱਤਿਆ ਦਿਲ, ਵੇਖੋ ਤਸਵੀਰਾਂ
ਰਿਪੋਰਟਾਂ ਅਨੁਸਾਰ, ਇੱਕ ਪਰਿਵਾਰ ਰਾਜਸਥਾਨ ਦੇ ਖਾਟੂ ਸ਼ਿਆਮ ਮੰਦਰ ਦੇ ਦਰਸ਼ਨ ਲਈ ਝਾਬੂਆ ਤੋਂ ਯਾਤਰਾ ਕਰ ਰਿਹਾ ਸੀ। ਰਸਤੇ ਵਿੱਚ ਕਾਰ ਚਾਲਕ ਨੇ ਇੱਕ ਟਰੱਕ ਨੂੰ ਓਵਰਟੇਕ ਕਰਨ ਦੀ ਕੋਸ਼ਿਸ਼ ਕੀਤੀ, ਜਿਸ ਤੋਂ ਬਾਅਦ ਉਸਦਾ ਕੰਟਰੋਲ ਬੇਕਾਬੂ ਹੋ ਗਿਆ। ਕਾਰ ਦਾ ਸੰਤੁਲਨ ਵਿਗੜ ਜਾਣ ਕਾਰਨ ਕਾਰ ਅਚਾਨਕ ਪਲਟ ਗਈ ਅਤੇ ਸਾਹਮਣੇ ਸੜਕ 'ਤੇ ਖੜ੍ਹੇ ਇਕ ਟਰੱਕ ਨਾਲ ਟਕਰਾ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਵਿਚ ਸਵਾਰ ਇਕੋਂ ਪਰਿਵਾਰ ਦੇ ਚਾਰ ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ ਪੰਜ ਗੰਭੀਰ ਜ਼ਖਮੀ ਹੋ ਗਏ।
ਪੜ੍ਹੋ ਇਹ ਵੀ - ਪੰਜਾਬ ਦੇ ਮਸ਼ਹੂਰ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਦੀ ਮੌਤ, ਫਰੀਦਕੋਟ ਹਸਪਤਾਲ 'ਚ ਲਏ ਆਖ਼ਰੀ ਸਾਹ
ਦੂਜੇ ਪਾਸੇ ਇਸ ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਸ ਅਤੇ ਬਚਾਅ ਟੀਮਾਂ ਮੌਕੇ 'ਤੇ ਪਹੁੰਚੀਆਂ ਅਤੇ ਕਾਰ ਦੇ ਅੰਦਰ ਫਸੇ ਲੋਕਾਂ ਨੂੰ ਬਚਾਇਆ। ਸੂਤਰਾਂ ਮੁਤਾਬਕ ਵਾਹਨਾਂ ਦੀ ਟੱਕਰ ਬਹੁਤ ਭਿਆਨਕ ਰੂਪ ਨਾਲ ਹੋਈ, ਜਿਸ ਕਾਰਨ ਕਾਰ ਵਿਚ ਸਵਾਰ ਸਾਰੇ ਲੋਕ ਅੰਦਰ ਹੀ ਫਸ ਗਏ। ਉਨ੍ਹਾਂ ਵਿੱਚੋਂ ਕੁਝ ਨੂੰ ਕਿਸੇ ਤਰ੍ਹਾਂ ਗੱਡੀ ਵਿੱਚੋਂ ਬਾਹਰ ਕੱਢਿਆ ਗਿਆ। ਇਸ ਹਾਦਸੇ ਵਿੱਚ ਤਿੰਨ ਔਰਤਾਂ ਸਮੇਤ ਚਾਰ ਲੋਕਾਂ ਦੀ ਮੌਤ ਹੋ ਗਈ। ਇਸ ਤੋਂ ਇਲਾਵਾ ਦੋ ਬੱਚਿਆਂ ਸਮੇਤ ਪੰਜ ਹੋਰ ਜ਼ਖਮੀਆਂ ਨੂੰ ਹਸਪਤਾਲ ਲਿਜਾਇਆ ਗਿਆ। ਪੁਲਸ ਹਾਦਸੇ ਦੀ ਜਾਂਚ ਕਰ ਰਹੀ ਹੈ, ਜਿਸ ਤੋਂ ਬਾਅਦ ਘਟਨਾ ਦੇ ਕਾਰਨਾਂ ਦਾ ਪਤਾ ਲੱਗੇਗਾ।
ਪੜ੍ਹੋ ਇਹ ਵੀ - IndiGo ਦੇ ਜਹਾਜ਼ ਦਾ ਇੰਜਣ ਫੇਲ੍ਹ! ਹਵਾ 'ਚ ਲਟਕੀ 224 ਲੋਕਾਂ ਦੀ ਜਾਨ, ਚੇਨਈ ਏਅਰਪੋਰਟ 'ਤੇ ਐਮਰਜੈਂਸੀ ਘੋਸ਼ਿਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
PM ਮੋਦੀ ਨੇ ਦੇਸ਼ਵਾਸੀਆਂ ਨੂੰ 100 ਦਿਨ ਦੇ ਨਸ਼ਾ ਮੁਕਤ ਯੁਵਾ ਮੁਹਿੰਮ 'ਚ ਸ਼ਾਮਲ ਹੋਣ ਦਾ ਦਿੱਤਾ ਸੱਦਾ
NEXT STORY