ਪੀਲੀਭੀਤ (ਯੂਪੀ) : ਪੀਲੀਭੀਤ ਜ਼ਿਲ੍ਹੇ 'ਚ ਵੀਰਵਾਰ ਨੂੰ ਮਜ਼ਦੂਰਾਂ ਨੂੰ ਲੈ ਕੇ ਜਾ ਰਹੀ ਇਕ ਬੱਸ ਸੜਕ ਕਿਨਾਰੇ ਟੋਏ 'ਚ ਪਲਟ ਗਈ, ਜਿਸ ਕਾਰਨ 25 ਲੋਕ ਜ਼ਖ਼ਮੀ ਹੋ ਗਏ। ਅਧਿਕਾਰੀਆਂ ਵਲੋਂ ਇਸ ਹਾਦਸੇ ਦੀ ਜਾਣਕਾਰੀ ਦਿੱਤੀ ਗਈ ਹੈ। ਘੁੰਗਚਾਈ ਥਾਣੇ ਦੇ ਇੰਚਾਰਜ ਦੀਪਕ ਕੁਮਾਰ ਨੇ ਦੱਸਿਆ ਕਿ ਬੱਸ ਨਵਾਬਗੰਜ ਅਤੇ ਬਰੇਲੀ ਜ਼ਿਲ੍ਹੇ ਦੇ ਆਸਪਾਸ ਦੇ ਪਿੰਡਾਂ ਤੋਂ ਕਰੀਬ 60 ਮਜ਼ਦੂਰਾਂ ਨੂੰ ਬਿਹਾਰ ਦੇ ਇੱਕ ਭੱਠੇ 'ਤੇ ਲੈ ਕੇ ਜਾ ਰਹੀ ਸੀ।
ਇਹ ਵੀ ਪੜ੍ਹੋ - YouTube ਤੋਂ ਬੰਦੂਕ ਬਣਾਉਣਾ ਸਿੱਖ ਰਿਹਾ ਸੀ ਬੱਚਾ, ਹੋਇਆ ਕੁਝ ਅਜਿਹਾ ਕਿ ਪੈ ਗਿਆ ਚੀਕ-ਚਿਹਾੜਾ
ਇਸ ਦੌਰਾਨ ਬਲਰਾਮਪੁਰ ਚੌਕੀ ਨੇੜੇ ਬੱਸ ਅਚਾਨਕ ਬੇਕਾਬੂ ਹੋ ਕੇ ਸੜਕ ਕਿਨਾਰੇ ਪਏ ਟੋਏ ਵਿੱਚ ਪਲਟ ਗਈ। ਉਨ੍ਹਾਂ ਦੱਸਿਆ ਕਿ ਇਸ ਹਾਦਸੇ 'ਚ 25 ਦੇ ਕਰੀਬ ਲੋਕ ਜ਼ਖਮੀ ਹੋਏ ਹਨ। ਇਸ ਹਾਦਸੇ ਦੌਰਾਨ ਰੁਖਸਾਨਾ ਅਤੇ ਜੰਨਤੀ ਬੇਗਮ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ ਅਤੇ ਉਨ੍ਹਾਂ ਨੂੰ ਬਿਹਤਰ ਇਲਾਜ ਲਈ ਰੈਫਰ ਕਰ ਦਿੱਤਾ ਗਿਆ ਹੈ। ਥਾਣਾ ਇੰਚਾਰਜ ਨੇ ਦੱਸਿਆ ਕਿ ਬਾਕੀ ਜ਼ਖ਼ਮੀਆਂ ਦਾ ਕਮਿਊਨਿਟੀ ਹੈਲਥ ਸੈਂਟਰ ਪੂਰਨਪੁਰ ਅਤੇ ਪ੍ਰਾਈਵੇਟ ਹਸਪਤਾਲਾਂ ਵਿੱਚ ਇਲਾਜ ਚੱਲ ਰਿਹਾ ਹੈ।
ਇਹ ਵੀ ਪੜ੍ਹੋ - ਕਿਸਾਨਾਂ ਲਈ ਵੱਡੀ ਖ਼ੁਸ਼ਖ਼ਬਰੀ, CM ਨੇ ਕਰ 'ਤਾ ਇਹ ਐਲਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪਾਗਲ ਹਾਥੀ ਵਾਂਗ ਹੋਈ ਭਾਜਪਾ, ਜਿੱਤਣ ਲਈ ਕਿਸੇ ਵੀ ਹੱਦ ਤੱਕ ਜਾ ਸਕਦੀ: ਜੀਤੂ ਪਟਵਾਰੀ
NEXT STORY