ਨੈਸ਼ਨਲ ਡੈਸਕ - ਅਸਦੁਦੀਨ ਓਵੈਸੀ ਦੀ ਆਲ ਇੰਡੀਆ ਮਜਲਿਸ-ਏ-ਇਤਿਹਾਦੁਲ ਮੁਸਲਮੀਨ (ਏ. ਆਈ. ਐੱਮ. ਆਈ. ਐੱਮ.) ਨੇ ਬਿਹਾਰ ਵਿਧਾਨ ਸਭਾ ਦੀਆਂ ਚੋਣਾਂ ਲਈ 25 ਉਮੀਦਵਾਰਾਂ ਦੀ ਆਪਣੀ ਪਹਿਲੀ ਸੂਚੀ ਐਤਵਾਰ ਜਾਰੀ ਕੀਤੀ, ਜਿਸ ’ਚ 2 ਗੈਰ-ਮੁਸਲਿਮ ਉਮੀਦਵਾਰ ਵੀ ਸ਼ਾਮਲ ਹਨ।
ਏ. ਆਈ. ਐੱਮ. ਆਈ. ਐੱਮ. ਨੂੰ ਇੰਡੀਅਨ ਨੈਸ਼ਨਲ ਡਿਵੈਲਪਮੈਂਟਲ ਇਨਕਲੂਸਿਵ ਅਲਾਇੰਸ (ਇੰਡੀਆ) ਗੱਠਜੋੜ ’ਚ ਸ਼ਾਮਲ ਨਹੀਂ ਕੀਤਾ ਗਿਆ ਸੀ। ਇਸ ਸੂਚੀ ’ਚ ਪਾਰਟੀ ਦੀ ਸੂਬਾ ਇਕਾਈ ਦੇ ਪ੍ਰਧਾਨ ਤੇ ਬਿਹਾਰ ਦੇ ਇਕਲੌਤੇ ਵਿਧਾਇਕ ਅਖਤਰੁਲ ਇਮਾਨ ਵੀ ਸ਼ਾਮਲ ਹਨ। ਪਾਰਟੀ ਨੇ ਆਪਣੇ ਅਧਿਕਾਰਤ ‘ਐਕਸ’ ਖਾਤੇ ’ਤੇ ਸੂਚੀ ਸਾਂਝੀ ਕੀਤੀ।
ਪਾਰਟੀ ਦੀ ਪੋਸਟ ’ਚ ਕਿਹਾ ਗਿਆ ਹੈ ਕਿ ਸਾਨੂੰ ਇਹ ਐਲਾਨ ਕਰਦੇ ਹੋਏ ਖੁਸ਼ੀ ਹੋ ਰਹੀ ਹੈ ਕਿ ਏ. ਆਈ. ਐੱਮ. ਆਈ. ਐੱਮ. ਬਿਹਾਰ ਚੋਣਾਂ ਲਈ ਆਪਣੇ ਉਮੀਦਵਾਰਾਂ ਦੀ ਸੂਚੀ ਜਾਰੀ ਕਰ ਰਹੀ ਹੈ। ਪਾਰਟੀ ਦੀ ਬਿਹਾਰ ਇਕਾਈ ਵੱਲੋਂ ਰਾਸ਼ਟਰੀ ਲੀਡਰਸ਼ਿਪ ਨਾਲ ਸਲਾਹ-ਮਸ਼ਵਰਾ ਕਰਨ ਤੋਂ ਬਾਅਦ ਉਮੀਦਵਾਰਾਂ ਦੀ ਚੋਣ ਕੀਤੀ ਗਈ ਹੈ।
ਅਮਰੀਕਾ 'ਚ ਸਨਸਨੀਖੇਜ਼ ਵਾਰਦਾਤ ! ਸਟੋਰ 'ਚ ਕੰਮ ਕਰਦੇ ਕਰਨਾਲ ਦੇ ਨੌਜਵਾਨ ਦਾ ਗੋਲ਼ੀਆਂ ਮਾਰ ਕੇ ਕਤਲ
NEXT STORY