ਨਵੀਂ ਦਿੱਲੀ (ਵਾਰਤਾ)- ਆਲ ਇੰਡੀਆ ਮਜਲਿਸ-ਏ-ਇਤੇਹਾਦੁਲ-ਮੁਸਲਿਮੀਨ (ਏ.ਆਈ.ਐੱਮ.ਆਈ.ਐੱਮ.) ਮੁਖੀ ਅਸਦੁਦੀਨ ਓਵੈਸੀ ਨੇ ਕਿਹਾ ਕਿ ਸਰਕਾਰ ਤੋਂ ਨਫ਼ਰਤ ਖ਼ਤਮ ਕਰ ਕੇ ਪਿਆਰ ਕਾਇਮ ਕਰਨ ਦੀ ਅਪੀਲ ਕਰਦੇ ਹੋਏ ਜ਼ੈੱਡ ਸ਼੍ਰੇਣੀ ਦੀ ਸੁਰੱਖਿਆ ਲੈਣ ਤੋਂ ਇਨਕਾਰ ਕਰ ਦਿੱਤਾ। ਓਵੈਸੀ ਨੇ ਸ਼ੁੱਕਰਵਾਰ ਨੂੰ ਲੋਕ ਸਭਾ 'ਚ ਉਨ੍ਹਾਂ 'ਤੇ ਹੋਏ ਹਮਲੇ ਦਾ ਜ਼ਿਕਰ ਕਰਦੇ ਹੋਏ ਕਿਹਾ ਕਿ ਦੱਖਣਪੰਥੀ ਨਫ਼ਰਤ ਕਾਰਨ ਦੇਸ਼ ਅਤੇ ਸਮਾਜ ਨੂੰ ਨੁਕਸਾਨ ਹੋਵੇਗਾ, ਇਸ ਲਈ ਇਸ ਨੂੰ ਸਰਕਾਰ ਨੂੰ ਰੋਕਣ ਲਈ ਸਖ਼ਤ ਕਦਮ ਚੁਕਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਉਹ ਬਹੁਤ ਹੈਰਾਨੀ ਵਾਲੀ ਗੱਲ ਹੈ ਕਿ ਇਹ ਕੌਣ ਲੋਕ ਹਨ, ਜੋ ਬਾਬਾ ਸਾਹਿਬ ਅੰਬੇਡਕਰ ਦੇ ਸੰਵਿਧਾਨ 'ਤੇ ਭੋਰਸਾ ਨਹੀਂ ਕਰ ਕੇ ਗੋਲੀਆਂ 'ਤੇ ਭਰੋਸਾ ਕਰਦੇ ਹਨ। ਸਰਕਾਰ ਨੂੰ ਅਜਿਹੇ ਲੋਕਾਂ 'ਤੇ ਯੂ.ਏ.ਪੀ.ਏ. ਲਗਾਉਣਾ ਚਾਹੀਦਾ।
ਇਹ ਵੀ ਪੜ੍ਹੋ : ਸਰਕਾਰ ਨੇ ਅਸਦੁਦੀਨ ਓਵੈਸੀ ਨੂੰ 'ਜ਼ੈੱਡ ਸ਼੍ਰੇਣੀ' ਦੀ ਸੁਰੱਖਿਆ ਦੇਣ ਦਾ ਕੀਤਾ ਫ਼ੈਸਲਾ
ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਆਪਣੀ ਜਾਨ ਦੀ ਫ਼ਿਰਕ ਨਹੀਂ ਹੈ। ਜਿਊਂਦਾ ਰਹਿਣਾ ਹੈ ਤਾਂ ਆਵਾਜ਼ ਚੁਕਣੀ ਹੈ। ਉਨ੍ਹਾਂ ਕਿਹਾ,''ਦੇਸ਼ ਨਾਲ ਨਫ਼ਰਤ ਨੂੰ ਖ਼ਤਮ ਕਰੋ। ਮੈਨੂੰ ਜ਼ੈੱਡ ਸ਼੍ਰੇਣੀ ਦੀ ਸੁਰੱਖਿਆ ਨਹੀਂ ਚਾਹੀਦੀ ਸਗੋਂ ਏ ਕਲਾਸ ਦਾ ਨਾਗਰਿਕ ਬਣਾਈਏ।'' ਕੇਂਦਰੀ ਮੰਤਰੀ ਪੀਊਸ਼ ਗੋਇਲ ਨੇ ਓਵੈਸੀ ਦੀ ਲੰਬੀ ਉਮਰ ਦੀ ਕਾਮਨਾ ਕਰਦੇ ਹੋਏ ਕਿਹਾ ਕਿ ਸੂਬਾ ਸਰਕਾਰ ਨੇ ਹਮਲੇ ਤੋਂ ਬਾਅਦ ਤੁਰੰਤ ਕਾਰਵਾਈ ਕੀਤੀ ਅਤੇ ਦੋਸ਼ੀ ਨੂੰ ਗ੍ਰਿਫ਼ਤਾਰ ਕੀਤਾ ਗਿਆ। ਦੋਸ਼ੀ ਤੋਂ ਹਥਿਆਰ ਵੀ ਬਰਾਮਦ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਸ ਮਾਮਲੇ 'ਚ ਗ੍ਰਹਿ ਮੰਤਰੀ ਅਮਿਤ ਸ਼ਾਹ ਸੋਮਵਾਰ ਨੂੰ ਸਦਨ ਦੇ ਸਾਹਮਣੇ ਆਪਣੀ ਗੱਲ ਰੱਖਣਗੇ। ਮੁਸਲਿਮ ਲੀਗ ਦੇ ਈ.ਟੀ. ਮੁਹੰਮਦ ਬਸ਼ੀਰ ਨੇ ਇਸ ਘਟਨਾ ਦੀ ਨਿੰਦਾ ਕੀਤੀ ਹੈ। ਓਵੈਸੀ 'ਤੇ ਵੀਰਵਾਰ ਨੂੰ ਮੇਰਠ ਤੋਂ ਦਿੱਲੀ ਹੁੰਦੇ ਸਮੇਂ ਛਿਜਾਰਸੀ ਟੋਲ ਗੇਟ 'ਤੇ ਜਾਨਲੇਵਾ ਹਮਲਾ ਕੀਤਾ ਗਿਆ।
ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ
ਹਿਮਾਚਲ ’ਚ ਭਾਰੀ ਬਰਫ਼ਬਾਰੀ ਦੇ ਚੱਲਦੇ ਮੁੱਖ ਮੰਤਰੀ ਨੇ ਲੋਕਾਂ ਨੂੰ ਕੀਤੀ ਇਹ ਅਪੀਲ
NEXT STORY