ਪ੍ਰਯਾਗਰਾਜ : ਉੱਤਰ ਪ੍ਰਦੇਸ਼ ਵਿੱਚ ਕੋਰੋਨਾ ਵਾਇਰਸ ਨਾਲ ਹਾਲਾਤ ਬੇਹੱਦ ਖ਼ਰਾਬ ਹਨ। ਰਾਜ ਦੇ ਤਮਾਮ ਹਸਪਤਾਲਾਂ ਵਿੱਚ ਆਕਸੀਜਨ ਦੀ ਕਮੀ ਦੇ ਚੱਲਦੇ ਕਈ ਲੋਕਾਂ ਨੇ ਦਮ ਤੋੜ ਦਿੱਤਾ ਹੈ। ਇਸ ਦੌਰਾਨ ਇਲਾਹਾਬਾਦ ਹਾਈ ਕੋਰਟ ਨੇ ਸਰਕਾਰ 'ਤੇ ਸਖ਼ਤ ਟਿੱਪਣੀ ਕੀਤੀ ਹੈ। ਕੋਰਟ ਨੇ ਇਸ ਸੰਬੰਧ ਵਿੱਚ ਕਿਹਾ ਕਿ ਹਸਪਤਾਲਾਂ ਵਿੱਚ ਆਕਸੀਜਨ ਦੀ ਸਪਲਾਈ ਨਹੀਂ ਹੋਣ ਨਾਲ ਕੋਰੋਨਾ ਪੀੜਤ ਮਰੀਜ਼ਾਂ ਦੀ ਮੌਤ ਇੱਕ ਅਪਰਾਧਿਕ ਕਾਰਵਾਈ ਹੈ। ਇਹੀ ਨਹੀਂ, ਅਦਾਲਤ ਨੇ ਬੇਹੱਦ ਸਖ਼ਤ ਲਹਿਜੇ ਵਿੱਚ ਕਿਹਾ ਕਿ, ਇਹ ਉਨ੍ਹਾਂ ਲੋਕਾਂ ਦੁਆਰਾ ਕੀਤਾ ਗਿਆ ਕਤਲੇਆਮ ਹੈ, ਜਿਨ੍ਹਾਂ ਨੂੰ ਆਕਸੀਜਨ ਸਪਲਾਈ ਦੀ ਵਿਵਸਥਾ ਦੀ ਜ਼ਿੰਮੇਦਾਰੀ ਸੌਂਪੀ ਗਈ ਸੀ।
ਇਹ ਵੀ ਪੜ੍ਹੋ - ਕੋਰੋਨਾ ਮਰੀਜ਼ਾਂ ਦੇ ਇਲਾਜ ਲਈ ਬਾਬਾ ਵਿਸ਼ਵਨਾਥ ਨੇ ਖੋਲ੍ਹਿਆ ਆਪਣਾ ਖਜ਼ਾਨਾ
ਆਕਸਜੀਨ ਦੀ ਕਮੀ ਨਾਲ ਲਗਾਤਾਰ ਹੋ ਰਹੀਆਂ ਹਨ ਮੌਤਾਂ
ਜ਼ਿਕਰਯੋਗ ਹੈ ਕਿ, ਯੂ.ਪੀ. ਵਿੱਚ ਇਨਫੈਕਸ਼ਨ ਨਾਲ ਮਰੀਜ਼ਾਂ ਦੀ ਸਥਿਤੀ ਗੰਭੀਰ ਹੋ ਜਾਂਦੀ ਹੈ। ਕਈ ਮਾਮਲਿਆਂ ਵਿੱਚ ਆਕਸੀਜਨ ਦਾ ਲੈਵਲ ਡਿੱਗਦਾ ਜਾਂਦਾ ਹੈ ਅਤੇ ਉਨ੍ਹਾਂ ਨੂੰ ਬਚਾਉਣ ਲਈ ਆਕਸੀਜਨ ਦੀ ਲੋੜ ਪੈਂਦੀ ਹੈ। ਹਾਲਾਂਕਿ, ਪ੍ਰਦੇਸ਼ ਦੇ ਹਸਪਤਾਲਾਂ ਵਿੱਚ ਮਰੀਜ਼ਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ ਅਤੇ ਦੂਜੇ ਪਾਸੇ ਆਕਸੀਜਨ ਗੈਸ ਦੀ ਮੰਗ ਦੇ ਅਨੁਸਾਰ ਸਪਲਾਈ ਨਹੀਂ ਹੋ ਪਾ ਰਹੀ ਹੈ, ਜਿਸ ਦੇ ਚੱਲਦੇ ਹਸਪਤਾਲਾਂ ਵਿੱਚ ਮਰੀਜ਼ ਜਾਨ ਗੁਆ ਰਹੇ ਹਨ।
ਇਹ ਵੀ ਪੜ੍ਹੋ- ਇਸ ਸੂਬੇ 'ਚ ਮਿਲਿਆ ਕੋਰੋਨਾ ਦਾ ਨਵਾਂ ਸਟ੍ਰੇਨ, ਮੌਜੂਦਾ ਵਾਇਰਸ ਨਾਲੋਂ 15 ਗੁਣਾ ਜ਼ਿਆਦਾ ਖ਼ਤਰਨਾਕ
ਬੀਤੇ 24 ਘੰਟੇ ਵਿੱਚ 25,858 ਨਵੇਂ ਮਾਮਲੇ
ਉਥੇ ਹੀ, ਯੂ.ਪੀ. ਵਿੱਚ ਕੋਰੋਨਾ ਵਾਇਰਸ ਦੇ ਬੀਤੇ 24 ਘੰਟੇ ਵਿੱਚ 25,858 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਤੋਂ ਇਲਾਵਾ ਇਸ ਦੌਰਾਨ 352 ਲੋਕਾਂ ਦੀ ਮੌਤ ਵੀ ਹੋਈ ਹੈ। ਰਾਜ ਦੇ ਸਿਹਤ ਵਿਭਾਗ ਨੇ ਇਸ ਦੀ ਜਾਣਕਾਰੀ ਦਿੱਤੀ ਹੈ।
ਸਿਹਤ ਵਿਭਾਗ ਮੁਤਾਬਕ, ਪ੍ਰਦੇਸ਼ ਵਿੱਚ ਐਕਟਿਵ ਮਰੀਜ਼ਾਂ ਦੀ ਗਿਣਤੀ ਵਧਕੇ 2,72,568 ਹੋ ਗਈ ਹੈ। ਉਥੇ ਹੀ, ਕੁਲ ਪੀੜਤਾਂ ਦੀ ਗਿਣਤੀ ਹੁਣ 13,68,183 ਪਹੁੰਚ ਚੁੱਕੀ ਹੈ। ਉਥੇ ਹੀ ਮ੍ਰਿਤਕਾਂ ਦੀ ਗਿਣਤੀ ਵਧਕੇ 13,798 ਹੋ ਗਈ ਹੈ।
ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਬਾਕਸ ਵਿੱਚ ਦਿਓ ਜਵਾਬ।
ਹਾਈ ਕੋਰਟ ਨੇ ਕਿਹਾ, ਦਿੱਲੀ ਨੂੰ ਪ੍ਰਤੀ ਦਿਨ 700 ਮੀਟ੍ਰਿਕ ਟਨ ਆਕਸੀਜਨ ਦੇਣੀ ਹੀ ਪਵੇਗੀ
NEXT STORY