ਗੁੜਗਾਓਂ— ਸੰਜੇ ਲੀਲਾ ਭੰਸਾਲੀ ਦੀ ਵਿਵਾਦਿਤ ਫਿਲਮ 'ਪਦਮਾਵਤ' ਦੀ ਰਿਲੀਜ਼ ਖਿਲਾਫ ਹਿੰਸਾ ਦੇ ਮਾਮਲੇ 'ਚ ਗੁੜਗਾਓਂ 'ਚ ਘੱਟ ਤੋਂ ਘੱਟ 38 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।
ਗੁੜਗਾਓ ਪੁਲਸ ਦੇ ਜਨਸੰਪਰਕ ਅਧਿਕਾਰੀ ਰਵਿੰਦਰ ਕੁਮਾਰ ਨੇ ਦੱਸਿਆ ਕਿ ਵਿਭਾਗ ਨੇ ਹਿੰਸਕ ਘਟਨਾਵਾਂ 'ਚ ਕਥਿਤ 24 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਇਸ ਤੋਂ ਇਲਾਵਾ 14 ਲੋਕਾਂ ਨੂੰ ਸਾਵਧਾਨੀ ਪੂਰਵਕ ਕਦਮ ਚੁੱਕਣ ਦੇ ਤੌਰ 'ਤੇ ਗ੍ਰਿਫਤਾਰ ਕੀਤਾ ਹੈ।
ਉਨ੍ਹਾਂ ਨੇ ਸੋਸ਼ਲ ਮੀਡੀਆ 'ਤੇ ਚੱਲ ਰਹੀਆਂ ਉਨ੍ਹਾਂ ਖਬਰਾਂ ਨੂੰ ਖਾਰਜ ਕੀਤਾ ਹੈ ਜਿਸ 'ਚ ਮੁਸਲਿਮ ਨੌਜਵਾਨਾਂ ਨੂੰ ਹਿਰਾਸਤ 'ਚ ਲਿਆ ਗਿਆ ਹੈ ਜਾਂ ਗ੍ਰਿਫਤਾਰ ਕੀਤਾ ਗਿਆ ਹੈ ਦੱਸਿਆ ਗਿਆ ਹੈ। ਅਧਿਕਾਰੀ ਨੇ ਲੋਕਾਂ ਨੂੰ ਅਫਵਾਹਾਂ 'ਤੇ ਧਿਆਨ ਨਾ ਦੇਣ ਨੂੰ ਕਿਹਾ ਹੈ। ਉਨ੍ਹਾਂ ਨੇ ਲੋਕਾਂ ਨੂੰ ਜਿਲਾ ਪ੍ਰਸ਼ਾਸਨ ਦੇ ਦਿਸ਼ਾ-ਨਿਰਦੇਸ਼ਾਂ ਦਾ ਪਾਲਣ ਕਰਨ ਨੂੰ ਕਿਹਾ ਹੈ। ਕੁਮਾਰ ਨੇ ਕਿਹਾ ਕਿ ਗ੍ਰਿਫਤਾਰ ਕੀਤੇ ਗਏ ਲੋਕਾਂ ਨੂੰ ਇਕ ਅਦਾਲਤ ਨੇ ਨਿਆਇਕ ਹਿਰਾਸਤ 'ਚ ਭੇਜ ਦਿੱਤਾ ਹੈ।
ਤਿੰਨ ਤਲਾਕ ਬਿੱਲ ਮੁਸਲਿਮ ਪੁਰਸ਼ਾਂ ਨੂੰ ਜੇਲ ਭੇਜਣ ਦੀ ਇਕ ਚਾਲ
NEXT STORY