ਸ਼੍ਰੀਨਗਰ- ਜੰਮੂ ਕਸ਼ਮੀਰ 'ਚ ਸ਼ਨੀਵਾਰ ਨੂੰ ਇਕ ਰਾਜਨੀਤਕ ਵਿਵਾਦ ਉਦੋਂ ਵਧ ਗਿਆ, ਜਦੋਂ ਪੀਪਲਜ਼ ਡੈਮੋਕ੍ਰੇਟਿਕ ਪਾਰਟੀ (ਪੀਡੀਪੀ) ਦੀ ਮੁਖੀ ਮਹਿਬੂਬਾ ਮੁਫ਼ਤੀ ਨੇ ਨੈਸ਼ਨਲ ਕਾਨਫਰੰਸ (ਨੇਕਾਂ) ਦੇ ਪ੍ਰਧਾਨ ਫਾਰੂਕ ਅਬਦੁੱਲਾ 'ਤੇ ਪਹਿਲਗਾਮ ਅੱਤਵਾਦੀ ਹਮਲੇ ਨੂੰ ਲੈ ਕੇ ਕਸ਼ਮੀਰੀਆਂ 'ਤੇ ਦੋਸ਼ ਲਗਾਉਣ ਵਾਲੇ 'ਚਿੰਤਾਜਨਕ ਬਿਆਨ' ਦੇਣ ਦਾ ਦੋਸ਼ ਲਗਾਇਆ। ਨੈਕਾਂ ਨੇ ਪਲਟਵਾਰ ਕਰਦੇ ਹੋਏ ਕਿਹਾ ਕਿ ਡਾ. ਅਬਦੁੱਲਾ ਨੇ ਸਥਾਨਕ ਲੋਕਾਂ ਨੂੰ ਦੋਸ਼ ਨਹੀਂ ਦਿੱਤਾ ਅਤੇ ਮੁਫ਼ਤੀ ਦੇ ਬਿਆਨ ਨੂੰ 'ਹੈਰਾਨ ਕਰਨ ਵਾਲਾ' ਦੱਸਿਆ। ਵਿਵਾਦ ਉਦੋਂ ਸ਼ੁਰੂ ਹੋਇਆ ਜਦੋਂ ਮੁਫ਼ਤੀ ਨੇ 'ਐਕਸ' 'ਤੇ ਫਾਰੂਕ ਅਬਦੁੱਲਾ ਦੇ ਬਿਆਨ ਨੂੰ ਲੈ ਕੇ ਉਨ੍ਹਾਂ ਦੀ ਆਲੋਚਨਾ ਕੀਤੀ। ਮੁਫ਼ਤੀ ਨੇ ਕਿਹਾ ਕਿ ਅਬਦੁੱਲਾ ਦਾ ਬਿਆਨ, ਜਿਸ 'ਚ ਕਸ਼ਮੀਰੀਆਂ ਨੂੰ ਪਹਿਲਗਾਮ ਹਮਲੇ ਨਾਲ ਜੋੜਿਆ ਗਿਆ, ਬੇਹੱਦ ਚਿੰਤਾਜਨਕ ਅਤੇ ਮੰਦਭਾਗੀ ਹੈ।
ਉਨ੍ਹਾਂ ਕਿਹਾ,''ਅਜਿਹਾ ਬਿਆਨ ਨਫ਼ਰਤ ਫੈਲਾਉਣ ਵਾਲੇ ਨੈਰੇਟਿਵ ਨੂੰ ਉਤਸ਼ਾਹ ਦਿੰਦਾ ਹੈ, ਕਸ਼ਮੀਰੀਆਂ ਅਤੇ ਮੁਸਲਮਾਨਾਂ ਨੂੰ ਬਦਨਾਮ ਕਰਨ ਦਾ ਜ਼ਰੀਆ ਬਣਦਾ ਹੈ, ਖ਼ਾਸ ਕਰ ਕੇ ਜਦੋਂ ਬਾਹਰ ਪੜ੍ਹ ਰਹੇ ਵਿਦਿਆਰਥੀ ਅਤੇ ਵਪਾਰੀ ਪਹਿਲਾਂ ਤੋਂ ਹੀ ਹਮਲਿਆਂ ਦਾ ਸ਼ਿਕਾਰ ਹੋ ਰਹੇ ਹਨ।'' ਉਨ੍ਹਾਂ ਕਿਹਾ ਕਿ ਕਸ਼ਮੀਰੀ ਆਗੂਆਂ ਨੂੰ ਪਹਿਲਗਾਮ ਅੱਤਵਾਦ ਹਮਲੇ ਦੇ ਸ਼ਹੀਦ ਲੈਫਟੀਨੈਂਟ ਵਿਨੈ ਨਰਵਾਲ ਦੀ ਪਤਨੀ ਹਿਮਾਂਸ਼ੀ ਨਰਵਾਲ ਤੋਂ ਪ੍ਰੇਰਨਾ ਲੈਣੀ ਚਾਹੀਦੀ ਹੈ, ਜਿਨ੍ਹਾਂ ਨੇ ਲੋਕਾਂ ਨੂੰ ਮੁਸਲਮਾਨਾਂ ਅਤੇ ਕਸ਼ਮੀਰੀਆਂ ਖ਼ਿਲਾਫ਼ ਭੜਕਣ ਤੋਂ ਬਚਣ ਦੀ ਅਪੀਲ ਕੀਤੀ ਸੀ। ਨੈਕਾਂ ਦੇ ਮੁੱਖ ਬੁਲਾਰੇ ਤਨਵੀਰ ਸਾਦਿਕ ਨੇ ਕਿਹਾ,''ਇਹ ਹੈਰਾਨੀ ਦੀ ਗੱਲ ਹੈ ਕਿ ਮੁੱਖ ਮੰਤਰੀ ਰਹਿ ਚੁੱਕਿਆ ਇਨਸਾਨ ਇੰਨਾ ਹੇਠਾਂ ਡਿੱਗ ਸਕਦਾ ਹੈ।''
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਭਾਰਤ ਨੇ ਪਾਕਿਸਤਾਨ ਤੋਂ ਆਉਣ ਵਾਲੀਆਂ ਡਾਕ ਤੇ ਪਾਰਸਲ ਸੇਵਾਵਾਂ 'ਤੇ ਲਾਈ ਰੋਕ
NEXT STORY