ਨਵੀਂ ਦਿੱਲੀ- ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਹੈ ਕਿ ਜਾਪਾਨ ਨੇ ਪਹਿਲਗਾਮ ਹਮਲੇ 'ਤੇ ਭਾਰਤ ਨਾਲ ਇਕਜੁਟਤਾ ਜ਼ਾਹਰ ਕਰਦੇ ਹੋਏ ਉਸ ਨੂੰ ਪੂਰਾ ਸਮਰਥਨ ਦੇਣ ਦਾ ਭਰੋਸਾ ਦਿੱਤਾ ਹੈ। ਰਾਜਨਾਥ ਸਿੰਘ ਨੇ ਭਾਰਤ ਦੀ ਯਾਤਰਾ 'ਤੇ ਆਏ ਜਾਪਾਨ ਦੇ ਰੱਖਿਆ ਮੰਤਰੀ ਨਾਕਾਤਾਨੀ ਸੈਨ ਨਾਲ ਸੋਮਵਾਰ ਨੂੰ ਇੱਥੇ ਦੋ-ਪੱਖੀ ਵਾਰਤਾ ਤੋਂ ਬਾਅਦ ਇਹ ਗੱਲ ਕਹੀ। ਉਨ੍ਹਾਂ ਕਿਹਾ ਕਿ ਬੈਠਕ 'ਚ ਰੱਖਿਆ ਸਹਿਯੋਗ ਅਤੇ ਖੇਤਰੀ ਸੁਰੱਖਿਆ 'ਤੇ ਚਰਚਾ ਕੀਤੀ ਜਾਵੇਗੀ। ਦੋਵਾਂ ਦੇਸ਼ਾਂ ਨੇ ਸਾਰੇ ਤਰ੍ਹਾਂ ਦੇ ਅੱਤਵਾਦ ਦੀ ਨਿੰਦਾ ਕੀਤੀ ਅਤੇ ਸਰਹੱਦ ਪਾਰ ਖ਼ਤਰਿਆਂ ਨਾਲ ਨਜਿੱਠਣ ਲਈ ਆਪਸੀ ਸਹਿਯੋਗ 'ਤੇ ਜ਼ੋਰ ਦਿੱਤਾ।

ਰੱਖਿਆ ਮੰਤਰੀ ਨੇ ਦੋ-ਪੱਖੀ ਵਾਰਤਾ ਤੋਂ ਬਾਅਦ ਸੋਸ਼ਲ ਮੀਡੀਆ ਪਲੇਟਫਾਰਮ 'ਐਕਸ' 'ਤੇ ਕਿਹਾ,''ਨਵੀਂ ਦਿੱਲੀ 'ਚ ਜਾਪਾਨ ਦੇ ਰੱਖਇਆ ਮੰਤਰੀ ਜਨਰਲ ਨਾਕਾਤਾਨੀ ਸੈਨ ਨੂੰ ਮਿਲ ਕੇ ਬਹੁਤ ਖੁਸ਼ੀ ਹੋਈ। ਭਾਰਤ ਅਤੇ ਜਾਪਾਨ ਵਿਚਾਲੇ ਵਿਸ਼ੇਸ਼, ਰਣਨੀਤਕ ਅਤੇ ਗਲੋਬਲ ਸਾਂਝੇਦਾਰੀ ਹੈ। ਦੋ-ਪੱਖੀ ਬੈਠਕ ਦੌਰਾਨ ਅਸੀਂ ਰੱਖਿਆ ਸਹਿਯੋਗ ਅਤੇ ਖੇਤਰੀ ਸੁਰੱਖਿਆ 'ਤੇ ਚਰਚਾ ਕੀਤੀ। ਦੋਵਾਂ ਪੱਖਾਂ ਨੇ ਸਾਰੇ ਰੂਪਾਂ 'ਚ ਅੱਤਵਾਦ ਦੀ ਨਿੰਦਾ ਕੀਤੀ ਅਤੇ ਸਰਹੱਦ ਪਾਰ ਖਤਰਿਆਂ ਦਾ ਮੁਕਾਬਲਾ ਕਰਨ ਲਈ ਸਹਿਯੋਗ ਅਤੇ ਸੰਯੁਕਤ ਕੋਸ਼ਿਸ਼ਾਂ ਨੂੰ ਵਧਾਉਣ ਦੀ ਜ਼ਰੂਰਤ 'ਤੇ ਜ਼ੋਰ ਦਿੱਤਾ। ਨਾਕਾਤਾਨੀ ਸੈਨ ਨੇ ਪਹਿਲਗਾਮ ਹਮਲੇ ਦੇ ਮੱਦੇਨਜ਼ਰ ਭਾਰਤ ਨਾਲ ਇਕਜੁਟਤਾ ਜ਼ਾਹਰ ਕੀਤੀ ਅਤੇ ਭਾਰਤ ਨੂੰ ਪੂਰਾ ਸਮਰਥਨ ਦੇਣ ਦੀ ਪੇਸ਼ਕਸ਼ ਕੀਤੀ।''
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਆ ਗਿਆ 12ਵੀਂ ਦਾ ਰਿਜ਼ਲਟ, ਖ਼ਤਮ ਹੋਇਆ ਵਿਦਿਆਰਥੀਆਂ ਦਾ ਇੰਤਜ਼ਾਰ
NEXT STORY