ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਹਾਲ 'ਚ ਪਹਿਲਗਾਮ 'ਚ ਹੋਏ ਅੱਤਵਾਦੀ ਹਮਲੇ 'ਚ 26 ਲੋਕਾਂ ਦੀ ਮੌਤ ਦੇ ਮੱਦੇਨਜ਼ਰ ਜੰਮੂ ਕਸ਼ਮੀਰ ਦੇ ਸੁਦੂਰ ਪਹਾੜੀ ਇਲਾਕੇ 'ਚ ਸੈਲਾਨੀਆਂ ਦੀ ਸੁਰੱਖਿਆ ਦੀ ਮੰਗ ਕਰਨ ਵਾਲੀ ਇਕ ਜਨਹਿੱਤ ਪਟੀਸ਼ਨ ਸੋਮਵਾਰ ਨੂੰ ਖਾਰਜ ਕਰ ਦਿੱਤੀ। ਜੱਜ ਸੂਰੀਆਕਾਂਤ ਅਤੇ ਜੱਜ ਐੱਨ. ਕੋਟਿਸ਼ਵਰ ਸਿੰਘ ਦੀ ਬੈਂਚ ਨੇ ਜਨਹਿੱਤ ਪਟੀਸ਼ਨ ਦਾਇਰ ਕਰਨ ਲਈ ਐਡਵੋਕੇਟ ਵਿਸ਼ਾਲ ਤਿਵਾੜੀ ਦੀ ਖਿੱਚਾਈ ਕੀਤੀ ਅਤੇ ਕਿਹਾ ਕਿ ਇਸ ਨੂੰ ਬਿਨਾਂ ਕਿਸੇ ਜਨਤਕ ਹਿੱਤ ਦੇ ਸਿਰਫ਼ ਪ੍ਰਚਾਰ ਪਾਉਣ ਲਈ ਦਾਖ਼ਲ ਕੀਤਾ ਗਿਆ ਹੈ। ਜੱਜ ਸੂਰੀਆਕਾਂਤ ਨੇ ਤਿਵਾੜੀ ਨੂੰ ਕਿਹਾ,''ਤੁਸੀਂ ਇਸ ਤਰ੍ਹਾਂ ਦੀ ਜਨਹਿੱਤ ਪਟੀਸ਼ਨ ਕਿਉਂ ਦਾਇਰ ਕੀਤੀ ਹੈ? ਤੁਹਾਡਾ ਅਸਲੀ ਮਕਸਦ ਕੀ ਹੈ? ਕੀ ਤੁਸੀਂ ਇਸ ਮੁੱਦੇ ਦੀ ਸੰਵੇਦਨਸ਼ੀਲਤਾ ਨੂੰ ਨਹੀਂ ਸਮਝਦੇ? ਮੈਨੂੰ ਲੱਗਦਾ ਹੈ ਕਿ ਇਸ ਜਨਹਿੱਤ ਪਟੀਸ਼ਨ ਨੂੰ ਦਾਇਰ ਕਰਨ ਲਈ ਤੁਹਾਡੇ ਉੱਪਰ ਭਾਰੀ ਜੁਰਮਾਨਾ ਲੱਗਣਾ ਚਾਹੀਦਾ।''
ਪਟੀਸ਼ਨਕਰਤਾ ਵਕੀਲ ਨੇ ਕਿਹਾ ਕਿ ਪਹਿਲੀ ਵਾਰ ਅਜਿਹਾ ਹੋਇਆ ਹੈ ਕਿ ਜੰਮੂ ਕਸ਼ਮੀਰ 'ਚ ਸੈਲਾਨੀਆਂ ਨੂੰ ਨਿਸ਼ਾਨਾ ਬਣਾਇਆ ਗਿਆ ਹੈ, ਇਸ ਲਈ ਉਹ ਉਨ੍ਹਾਂ ਦੀ ਸੁਰੱਖਿਆ ਲਈ ਨਿਰਦੇਸ਼ ਜਾਰੀ ਕਰਨ ਦੀ ਅਪੀਲ ਕਰ ਰਹੇ ਹਨ। ਬੈਂਚ ਨੇ ਆਪਣੇ ਆਦੇਸ਼ 'ਚ ਕਿਹਾ,''ਪਟੀਸ਼ਨਕਰਤਾ ਇਕ ਤੋਂ ਬਾਅਦ ਇਕ ਜਨਹਿੱਤ ਪਟੀਸ਼ਨ ਦਾਇਰ ਕਰਨ 'ਚ ਸ਼ਾਮਲ ਹੈ, ਜਿਸ ਦਾ ਮੁੱਖ ਉਦੇਸ਼ ਜਨਤਕ ਹਿੱਤ 'ਚ ਕੋਈ ਅਸਲ ਰੁਚੀ ਦੇ ਬਿਨਾਂ ਪ੍ਰਚਾਰ ਹਾਸਲ ਕਰਨਾ ਪ੍ਰਤੀਤ ਹੁੰਦਾ ਹੈ।'' 22 ਅਪ੍ਰੈਲ ਨੂੰ ਅੱਤਵਾਦੀਆਂ ਨੇ ਅਨੰਤਨਾਗ ਜ਼ਿਲ੍ਹੇ ਦੇ ਪਹਿਲਗਾਮ ਦੇ ਉੱਪਰੀ ਇਲਾਕਿਆਂ 'ਚ ਸਥਿਤ ਲੋਕਪ੍ਰਿਯ ਸੈਰ-ਸਪਾਟਾ ਸਥਾਨ ਬੈਸਰਨ 'ਚ ਗੋਲੀਬਾਰੀ ਕੀਤੀ, ਜਿਸ 'ਚ 26 ਲੋਕ ਮਾਰੇ ਗਏ। ਮ੍ਰਿਤਕਾਂ 'ਚ ਜ਼ਿਆਦਾਤਰ ਸੈਲਾਨੀ ਸਨ। ਇਸ ਘਟਨਾ ਨੇ ਭਾਰਤ-ਪਾਕਿਸਤਾਨ ਵਿਚਾਲੇ ਤਣਾਅ ਨੂੰ ਹੋਰ ਵਧਾ ਦਿੱਤਾ ਹੈ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਹੈ ਕਿ ਕਾਤਲਾਂ ਦਾ 'ਧਰਤੀ ਦੇ ਆਖ਼ਰੀ ਕੋਨੇ' ਤੱਕ ਪਿੱਛਾ ਕੀਤਾ ਜਾਵੇਗਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
8 ਮਹੀਨੇ ਦੀ ਉਮਰ 'ਚ ਮੁੰਡੇ ਨੇ ਬਣਾ'ਤਾ ਵਿਸ਼ਵ ਰਿਕਾਰਡ, ਵਰਲਡ ਵਾਈਲਡ ਬੁੱਕ 'ਚ ਦਰਜ ਹੋਇਆ ਨਾਂ
NEXT STORY