ਨਵੀਂ ਦਿੱਲੀ : ਲੋਕ ਸਭਾ ਦੇ ਸਪੀਕਰ ਓਮ ਬਿਰਲਾ ਨੇ ਸੋਮਵਾਰ ਨੂੰ ਮਾਨਸੂਨ ਸੈਸ਼ਨ ਦੇ ਪਹਿਲੇ ਦਿਨ ਲੋਕ ਸਭਾ ਵਿੱਚ ਕਿਹਾ ਕਿ ਪਹਿਲਗਾਮ ਅੱਤਵਾਦੀ ਹਮਲੇ ਨੇ ਪੂਰੀ ਦੁਨੀਆ ਦੀ ਜ਼ਮੀਰ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਬਿਰਲਾ ਨੇ ਇਹ ਵੀ ਕਿਹਾ ਕਿ ਸਦਨ ਅੱਤਵਾਦ ਪ੍ਰਤੀ ਭਾਰਤ ਦੇ 'ਜ਼ੀਰੋ ਟਾਲਰੈਂਸ' ਦੇ ਇਰਾਦੇ ਨੂੰ ਵੀ ਦੁਹਰਾਉਂਦਾ ਹੈ। ਉਨ੍ਹਾਂ ਸਦਨ ਵਿੱਚ ਕਿਹਾ, "22 ਅਪ੍ਰੈਲ, 2025 ਨੂੰ ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ 26 ਲੋਕਾਂ ਦੀ ਬੇਰਹਿਮੀ ਨਾਲ ਹੱਤਿਆ ਕਰ ਦਿੱਤੀ ਗਈ ਸੀ। ਅੱਤਵਾਦ ਦੀ ਇਸ ਘਟਨਾ ਨੇ ਨਾ ਸਿਰਫ਼ ਪੂਰੇ ਦੇਸ਼ ਸਗੋਂ ਪੂਰੀ ਦੁਨੀਆ ਦੀ ਜ਼ਮੀਰ ਨੂੰ ਝੰਜੋੜ ਕੇ ਰੱਖ ਦਿੱਤਾ ਹੈ।"
ਇਹ ਵੀ ਪੜ੍ਹੋ - 20 ਸਕਿੰਟਾਂ 'ਚ ਔਰਤ ਨੂੰ ਮਾਰੇ 30 ਥੱਪੜ, ਨਸ਼ੇੜੀ ਨੌਜਵਾਨ ਦੇ ਸ਼ਰਮਨਾਕ ਕਾਰੇ ਦੀ ਵੀਡੀਓ ਵਾਇਰਲ
ਬਿਰਲਾ ਨੇ ਕਿਹਾ, "ਇਹ ਸਭਾ ਉਨ੍ਹਾਂ ਸਾਰੇ ਮ੍ਰਿਤਕਾਂ ਦੇ ਪ੍ਰਤੀ ਡੂੰਘੀ ਸੰਵੇਦਨਾ ਪ੍ਰਗਟ ਕਰਦੀ ਹੈ ਅਤੇ ਅੱਤਵਾਦ ਵਿਰੁੱਧ ਭਾਰਤ ਦੇ 'ਜ਼ੀਰੋ ਟੌਲਰੈਂਸ' ਦੇ ਇਰਾਦੇ ਨੂੰ ਦੁਹਰਾਉਂਦਾ ਹੈ।" ਦੱਸ ਦੇਈਏ ਕਿ 22 ਅਪ੍ਰੈਲ ਨੂੰ ਅੱਤਵਾਦੀਆਂ ਨੇ ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ 26 ਲੋਕਾਂ ਦੀ ਹੱਤਿਆ ਕਰ ਦਿੱਤੀ। ਮਾਰੇ ਗਏ ਜ਼ਿਆਦਾਤਰ ਲੋਕ ਸੈਲਾਨੀ ਸਨ। ਇਸ ਘਟਨਾ ਤੋਂ ਕੁਝ ਦਿਨਾਂ ਬਾਅਦ ਭਾਰਤੀ ਹਥਿਆਰਬੰਦ ਬਲਾਂ ਨੇ 'ਆਪ੍ਰੇਸ਼ਨ ਸਿੰਦੂਰ' ਦੇ ਤਹਿਤ ਜਵਾਬੀ ਕਾਰਵਾਈ ਕੀਤੀ ਅਤੇ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ (ਪੀਓਕੇ) ਅਤੇ ਪਾਕਿਸਤਾਨ ਦੇ ਕੁਝ ਹੋਰ ਇਲਾਕਿਆਂ ਵਿੱਚ ਕਈ ਅੱਤਵਾਦੀ ਟਿਕਾਣਿਆਂ ਨੂੰ ਤਬਾਹ ਕਰ ਦਿੱਤਾ।
ਇਹ ਵੀ ਪੜ੍ਹੋ - ਹੋ ਗਿਆ ਛੁੱਟੀਆਂ ਦਾ ਐਲਾਨ: 16 ਤੋਂ 28 ਜੁਲਾਈ ਤੇ 2 ਤੋਂ 4 ਅਗਸਤ ਤੱਕ ਬੰਦ ਰਹਿਣਗੇ ਸਕੂਲ-ਕਾਲਜ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸਾਵਧਾਨ! ਅੱਜ ਬੰਦ ਰਹਿਣਗੇ ਇਹ 36 ਡਾਕਘਰ, ਜਲਦੀ ਚੈੱਕ ਕਰੋ ਪੂਰੀ ਸੂਚੀ
NEXT STORY