ਨਵੀਂ ਦਿੱਲੀ/ਇਸਲਾਮਾਬਾਦ (ਏਜੰਸੀ)- ਪੰਜਾਬ ਵਿਧਾਨ ਸਭਾ ਵਲੋਂ ਬੀਤੇ ਦਿਨੀਂ ਪਾਸ ਕੀਤੇ ਗਏ ਇਸਲਾਮਾਬਾਦ ਨਾਲ ਕਰਤਾਰਪੁਰ ਲਾਂਘੇ ਦੀ ਜ਼ਮੀਨ ਭਾਰਤ ਨੂੰ ਦੇਣ ਅਤੇ ਉਸ ਬਦਲੇ ਭਾਰਤੀ ਜ਼ਮੀਨ ਦਾ ਕੁਝ ਹਿੱਸਾ ਲੈਣ ਦੀ ਮੰਗ ਨੂੰ ਪਾਕਿਸਤਾਨ ਨੇ ਠੁਕਰਾ ਦਿੱਤਾ ਹੈ। ਇਸ ਸਬੰਧੀ ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਦੇ ਬੁਲਾਰੇ ਮੁਹੰਮਦ ਫੈਜ਼ਲ ਨੇ ਕਿਹਾ ਕਿ ਕਰਤਾਰਪੁਰ ਸਬੰਧੀ ਜ਼ਮੀਨ ਦੀ ਭਾਰਤ ਨਾਲ ਅਦਲਾ-ਬਦਲੀ ਕਰਨ ਦਾ ਕੋਈ ਸਵਾਲ ਹੀ ਪੈਦਾ ਨਹੀਂ ਹੁੰਦਾ। ਸਿੱਖਾਂ ਦੀਆਂ ਭਾਵਨਾਵਾਂ ਨੂੰ ਧਿਆਨ ਵਿਚ ਰੱਖਦੇ ਹੋਏ ਵੀਜ਼ਾ ਫ੍ਰੀ ਕਰਤਾਰਪੁਰ ਲਾਂਘਾ ਬਣਾਇਆ ਜਾ ਰਿਹਾ ਹੈ।
ਜ਼ਿਕਰਯੋਗ ਹੈ ਕਿ ਪੰਜਾਬ ਅਸੈਂਬਲੀ ਨੇ ਇਕ ਮਤਾ ਪਾਸ ਕਰਕੇ ਮੰਗ ਕੀਤੀ ਸੀ ਕਿ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਨੂੰ ਭਾਰਤ ਨੂੰ ਦੇ ਦਿੱਤਾ ਜਾਵੇ ਅਤੇ ਇਸ ਬਦਲੇ ਭਾਰਤੀ ਹਿੱਸੇ ਦੀ ਕੁਝ ਜ਼ਮੀਨ ਪਾਕਿਸਤਾਨ ਨੂੰ ਦੇ ਦਿੱਤੀ ਜਾਵੇ। ਇਸ ਸਬੰਧੀ ਪੰਜਾਬ ਸਰਕਾਰ ਵਲੋਂ ਇਕ ਪ੍ਰਪੋਜ਼ਲ ਬਣਾ ਕੇ ਕੇਂਦਰ ਸਰਕਾਰ ਨੂੰ ਵੀ ਭੇਜਿਆ ਜਾਣਾ ਸੀ ਜਿਸ ਮੁਤਾਬਕ ਭਾਰਤ ਦੇ 11 ਹਜ਼ਾਰ ਏਕੜ ਜ਼ਮੀਨ ਬਦਲੇ ਪਾਕਿਸਤਾਨ ਤੋਂ ਰਾਵੀ ਕੰਢੇ ਵਾਲੀ ਕਰਤਾਰਪੁਰ ਸਾਹਿਬ ਦੀ ਜ਼ਮੀਨ ਲੈਣ ਬਾਰੇ ਭੇਜਿਆ ਜਾਣਾ ਸੀ। ਪਰ ਇਸ ਤੋਂ ਪਹਿਲਾਂ ਹੀ ਪਾਕਿਸਤਾਨ ਵਲੋਂ ਆਪਣਾ ਪੱਖ ਸਾਫ ਕਰ ਦਿੱਤਾ ਗਿਆ।
ਲੋਕ ਸਭਾ 'ਚ 27 ਦਸੰਬਰ ਨੂੰ ਹੋਵੇਗੀ ਤਿੰਨ ਤਲਾਕ ਬਿੱਲ 'ਤੇ ਚਰਚਾ
NEXT STORY