ਨਵੀਂ ਦਿੱਲੀ— ਜਮਾਤ-ਉਦ-ਦਾਵਾ ਦੇ ਸਰਗਨਾ ਹਾਫਿਜ਼ ਸਈਦ ਨੂੰ ਮੁੰਬਈ ਹਮਲਿਆਂ ਦਾ ਮੁੱਖ ਸਾਜ਼ਿਸ਼ਕਰਤਾ ਕਰਾਰ ਦਿੰਦੇ ਹੋਏ ਭਾਰਤ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਉਸ ਦੇ ਖਿਲਾਫ ਕਾਰਵਾਈ ਕਰਨ 'ਚ ਪਾਕਿਸਤਾਨ ਨੂੰ ਗੰਭੀਰਤਾ ਦਿਖਾਉਣੀ ਚਾਹੀਦੀ ਹੈ ਤੇ ਬੇਕਾਰ ਦੇ ਬਹਾਨਿਆਂ 'ਚ ਨਹੀਂ ਪੈਣਾ ਚਾਹੀਦਾ।
ਭਾਰਤ ਦੀ ਇਹ ਸਖਤ ਪ੍ਰਕਿਰਿਆ ਉਸ ਵੇਲੇ ਸਾਹਮਣੇ ਆਈ ਜਦੋਂ ਅਮਰੀਕਾ ਨੇ ਇਸਲਾਮਾਬਾਦ ਨੂੰ ਸਪੱਸ਼ਟ ਰੂਪ 'ਚ ਕਿਹਾ ਕਿ ਹਾਫਿਜ਼ ਸਈਦ ਅੱਤਵਾਦੀ ਹੈ ਤੇ ਕਾਨੂੰਨ ਦੇ ਮੁਤਾਬਕ ਉਸ ਦੇ ਖਿਲਾਫ ਪੂਰੀ ਕਾਰਵਾਈ ਹੋਈ ਚਾਹੀਦੀ ਹੈ। ਅਸਲ 'ਚ ਪਾਕਿਸਤਾਨੀ ਪ੍ਰਧਾਨ ਮੰਤਰੀ ਸ਼ਾਹਿਦ ਖਾਕਾਨ ਅੱਬਾਸੀ ਨੇ ਕਿਹਾ ਸੀ ਕਿ ਸਈਦ ਦੇ ਖਿਲਾਫ ਕੋਈ ਵੀ ਮਾਮਲਾ ਨਹੀਂ ਹੈ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਵੀਸ਼ ਕੁਮਾਰ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਸਈਦ ਗਲੋਬਰ ਤੌਰ 'ਤੇ ਐਲਾਨ ਅੱਤਵਾਦੀ ਹੈ। ਉਹ 2008 ਦੇ ਮੁੰਬਈ ਹਮਲਿਆਂ ਦਾ ਮੁੱਖ ਸਾਜ਼ਿਸ਼ਕਰਤਾ ਹੈ ਤੇ ਪਾਕਿਸਤਾਨ ਨੂੰ ਆਪਣੀ ਅੰਤਰਰਾਸ਼ਟਰੀ ਵਚਨਬੱਧਤਾ ਨੂੰ ਪੂਰਾ ਕਰਨਾ ਚਾਹੀਦਾ ਹੈ ਤੇ ਉਸ ਦੇ ਖਿਲਾਫ ਕਾਰਵਾਈ ਕਰਨ 'ਚ ਗੰਭੀਰਤਾ ਦਿਖਾਉਣੀ ਚਾਹੀਦੀ ਹੈ ਤੇ ਬਹਾਨੇ ਬਣਾਉਣਾ ਛੱਡਣਾ ਹੋਵੇਗਾ।
ਅੱਬਾਸੀ ਨੇ ਇਕ ਇੰਟਰਵਿਊ 'ਚ ਕਿਹਾ ਸੀ ਕਿ ਹਾਫਿਜ਼ ਸਈਦ ਸਾਹਬ ਦੇ ਖਿਲਾਫ ਪਾਕਿਸਤਾਨ 'ਚ ਕੋਈ ਵੀ ਮਾਮਲਾ ਨਹੀਂ ਹੈ। ਜੇ ਕੋਈ ਮਾਮਲਾ ਦਰਜ ਹੋਵੇ ਤਾਂ ਹੀ ਕਾਰਵਾਈ ਹੋ ਸਕਦੀ ਹੈ। ਇਸ 'ਤੇ ਸਖਤ ਪ੍ਰਕਿਰਿਆ ਦਿੰਦੇ ਹੋਏ ਵਿਦੇਸ਼ ਮੰਤਰਾਲੇ ਦੀ ਤਰਜਮਾਨ ਹੀਥਰ ਨੋਟ ਨੇ ਕਿਹਾ ਸੀ ਕਿ ਸਾਡਾ ਮੰਨਣਾ ਹੈ ਕਿ ਉਸ ਦੇ ਖਿਲਾਫ ਮੁਕੱਦਮਾ ਚਲਾਇਆ ਜਾਣਾ ਚਾਹੀਦਾ ਹੈ। ਅੱਤਵਾਦੀ ਸੰਗਠਨ ਲਸ਼ਕਰ-ਏ-ਤੋਇਬਾ ਨਾਲ ਸਬੰਧ ਹੋਣ ਕਾਰਨ ਉਸ ਨੂੰ ਯੂ.ਐੱਨ.ਐੱਸ.ਸੀ 1267, ਅਲਕਾਇਦਾ ਪਾਬੰਦੀ ਕਮੇਟੀ ਦੀ ਸੂਚੀ 'ਚ ਸ਼ਾਮਲ ਕੀਤਾ ਗਿਆ ਹੈ।
ਪਾਕਿ ਨੇ 45 ਚੌਕੀਆਂ ਨੂੰ ਬਣਾਇਆ ਨਿਸ਼ਾਨਾ , 2 ਜਵਾਨ ਸ਼ਹੀਦ
NEXT STORY