ਨਵੀਂ ਦਿੱਲੀ (ਭਾਸ਼ਾ)- ਸਰਹੱਦੀ ਸੁਰੱਖਿਆ ਫ਼ੋਰਸ (ਬੀ.ਐੱਸ.ਐੱਫ.) ਨੇ ਸ਼ੁੱਕਰਵਾਰ ਨੂੰ ਕਿਹਾ ਕਿ ਜੰਮੂ ਵਿਚ ਅੰਤਰਰਾਸ਼ਟਰੀ ਸਰਹੱਦ ਦੇ ਨੇੜੇ ਭਾਰਤੀ ਚੌਕੀਆਂ ਅਤੇ ਨਾਗਰਿਕ ਖੇਤਰਾਂ ਨੂੰ ਨਿਸ਼ਾਨਾ ਬਣਾਉਂਦੇ ਹੋਏ ਸਰਹੱਦ ਪਾਰ ਤੋਂ ਪਾਕਿਸਤਾਨੀ ਰੇਂਜਰਾਂ ਵਲੋਂ ਬਿਨਾਂ ਉਕਸਾਵੇ ਦੇ ਗੋਲੀਬਾਰੀ ਕੀਤੀ ਗਈ, ਜੋ ਕਰੀਬ 7 ਘੰਟੇ ਤੱਕ ਜਾਰੀ ਰਹੀ। ਇਕ ਅਧਿਕਾਰਤ ਬਿਆਨ ਵਿਚ ਬੀ.ਐੱਸ.ਐੱਫ. ਨੇ ਕਿਹਾ ਕਿ ਪਾਕਿਸਤਾਨ ਰੇਂਜਰਾਂ ਨੇ ਮੋਰਟਾਰ ਦਾਗੇ ਅਤੇ ਭਾਰੀ ਮਸ਼ੀਨ ਗਨ ਦੀ ਵਰਤੋਂ ਕੀਤੀ, ਜਿਸ ਵਿਚ 2 ਲੋਕ ਜ਼ਖ਼ਮੀ ਹੋ ਗਏ। ਬੀ.ਐੱਸ.ਐੱਫ. ਨੇ ਦੱਸਿਆ ਕਿ ਗੋਲੀਬਾਰੀ ਕਾਰਨ ਬੀ.ਐੱਸ.ਐੱਫ. ਕਾਂਸਟੇਬਲ ਬਸਵਰਾਜ ਦੇ ਦੋਵੇਂ ਹੱਥਾਂ 'ਤੇ ਮਾਮੂਲੀ ਸੱਟਾਂ ਲੱਗੀਆਂ ਹਨ। ਅਰਨੀਆ ਦੀ ਸਥਾਨਕ ਵਸਨੀਕ ਰਜਨੀ ਦੇਵੀ ਨੂੰ ਵੀ ਮਾਮੂਲੀ ਸੱਟਾਂ ਲੱਗੀਆਂ ਹਨ। ਬੀ.ਐੱਸ.ਐੱਫ. ਨੇ ਦੱਸਿਆ ਕਿ ਪਾਕਿਸਤਾਨੀ ਗੋਲੀਬਾਰੀ ਕਰੀਬ 7 ਘੰਟੇ ਤੱਕ ਜਾਰੀ ਰਹੀ। ਗੋਲੀਬਾਰੀ ਵੀਰਵਾਰ ਰਾਤ ਕਰੀਬ 8 ਵਜੇ ਸ਼ੁਰੂ ਹੋਈ ਅਤੇ ਕਰੀਬ 3.45 ਵਜੇ ਤੱਕ ਜਾਰੀ ਰਹੀ। ਸੁਰੱਖਿਆ ਬਲ ਨੇ ਕਿਹਾ,"ਬੀ.ਐੱਸ.ਐੱਫ. ਸਥਿਤੀ ਦਾ ਮੁਲਾਂਕਣ ਕਰਨ ਲਈ ਘਟਨਾਕ੍ਰਮ ਦੀ ਨੇੜਿਓਂ ਨਿਗਰਾਨੀ ਕਰ ਰਹੀ ਹੈ ਅਤੇ ਸਰਹੱਦ 'ਤੇ ਨਾਗਰਿਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਜ਼ਰੂਰੀ ਕਦਮ ਚੁੱਕ ਰਹੀ ਹੈ।"
ਇਹ ਵੀ ਪੜ੍ਹੋ : ਚੜ੍ਹਦੀ ਸਵੇਰ ਵਾਪਰਿਆ ਭਿਆਨਕ ਹਾਦਸਾ, 12 ਲੋਕਾਂ ਦੀ ਹੋਈ ਦਰਦਨਾਕ ਮੌਤ
ਬੀ.ਐੱਸ.ਐੱਫ. ਨੇ ਕਿਹਾ ਕਿ ਬਿਨਾਂ ਉਕਸਾਵੇ ਦੇ ਗੋਲੀਬਾਰੀ ਸ਼ੁਰੂ ਹੋਣ ਤੋਂ ਬਾਅਦ ਬੀ.ਐੱਸ.ਐੱਫ. ਦੇ ਜਵਾਨਾਂ ਨੇ ਜਵਾਬੀ ਕਾਰਵਾਈ ਕੀਤੀ ਅਤੇ ਬਾਅਦ ਵਿਚ ਪਾਕਿ ਰੇਂਜਰਾਂ ਨੇ ਅਰਨੀਆ ਦੇ ਨਾਲ ਉਸ ਦੀਆਂ ਸਰਹੱਦੀ ਚੌਕੀਆਂ ਨੂੰ ਨਿਸ਼ਾਨਾ ਬਣਾਉਣ ਲਈ ਗੋਲੀਬਾਰੀ ਤੇਜ਼ ਕਰ ਦਿੱਤੀ, ਜਿਸ ਤੋਂ ਬਾਅਦ ਇਨ੍ਹਾਂ ਖੇਤਰਾਂ ਵਿਚ ਉਸ ਦੀਆਂ ਰੱਖਿਆ ਚੌਕੀਆਂ ਤੋਂ ਜਵਾਬੀ ਕਾਰਵਾਈ ਕੀਤੀ ਗਈ। ਬੀ.ਐੱਸ.ਐੱਫ. ਨੇ ਦੱਸਿਆ ਕਿ ਵੀਰਵਾਰ ਰਾਤ ਕਰੀਬ 9.15 ਵਜੇ ਪਾਕਿਸਤਾਨ ਰੇਂਜਰਾਂ ਨੇ ਸਰਹੱਦੀ ਚੌਕੀਆਂ ਅਤੇ ਨਾਗਰਿਕ ਖੇਤਰਾਂ ਨੂੰ ਨਿਸ਼ਾਨਾ ਬਣਾਉਂਦੇ ਹੋਏ ਮੋਰਟਾਰ ਗੋਲੇ ਦਾਗੇ। ਕੁਝ ਗੋਲੇ ਅਰਨੀਆ ਕਸਬੇ ਵਿੱਚ ਡਿੱਗੇ, ਜਿਸ ਕਾਰਨ ਇਕ ਨਾਗਰਿਕ ਨੂੰ ਮਾਮੂਲੀ ਸੱਟਾਂ ਲੱਗੀਆਂ। ਬਿਆਨ 'ਚ ਕਿਹਾ ਗਿਆ ਹੈ,''ਵੀਰਵਾਰ ਰਾਤ ਕਰੀਬ 10.40 ਵਜੇ ਪਾਕਿਸਤਾਨ ਰੇਂਜਰਾਂ ਨੇ ਭਾਰੀ ਮਸ਼ੀਨਗੰਨਾਂ ਨਾਲ ਗੋਲੀਬਾਰੀ ਕੀਤੀ ਅਤੇ ਸਾਡੀਆਂ ਚੌਕੀਆਂ ਨੂੰ ਨਿਸ਼ਾਨਾ ਬਣਾਇਆ। ਕਰੀਬ 1 ਵਜੇ, ਰੇਂਜਰਾਂ ਨੇ ਫਿਰ ਗੋਲੀਬਾਰੀ ਕੀਤੀ ਅਤੇ ਬੀਐਸਐਫ ਦੀਆਂ ਚੌਕੀਆਂ ਨੂੰ ਨਿਸ਼ਾਨਾ ਬਣਾਇਆ, ਜਿਸ ਤੋਂ ਬਾਅਦ ਜਵਾਬੀ ਕਾਰਵਾਈ ਕੀਤੀ ਗਈ।" ਬੀ.ਐੱਸ.ਐੱਫ. ਨੇ ਦੱਸਿਆ ਕਿ ਗੋਲੀਬਾਰੀ ਸਵੇਰੇ 3.45 ਵਜੇ ਤੱਕ ਜਾਰੀ ਰਹੀ। ਬੀ.ਐੱਸ.ਐੱਫ. ਨੇ ਦੱਸਿਆ ਕਿ ਜ਼ਖਮੀ ਸਿਪਾਹੀ ਦੀ ਹਾਲਤ ਸਥਿਰ ਹੈ ਜਦਕਿ ਜਾਨ-ਮਾਲ ਦੇ ਨੁਕਸਾਨ ਦਾ ਅਨੁਮਾਨ ਲਗਾਇਆ ਜਾ ਰਿਹਾ ਹੈ। ਜੰਮੂ ਜ਼ਿਲ੍ਹੇ ਦੇ ਅਰਨੀਆ ਅਤੇ ਆਰ.ਐਸ ਪੁਰਾ ਸੈਕਟਰਾਂ ਵਿਚ ਅੰਤਰਰਾਸ਼ਟਰੀ ਸਰਹੱਦ ਦੇ ਨਾਲ ਪਾਕਿਸਤਾਨੀ ਰੇਂਜਰਾਂ ਅਤੇ ਬੀ.ਐੱਸ.ਐੱਫ ਦੇ ਜਵਾਨਾਂ ਵਿਚਕਾਰ ਰੁਕ-ਰੁਕ ਕੇ ਗੋਲੀਬਾਰੀ ਸ਼ੁੱਕਰਵਾਰ ਤੜਕੇ ਖ਼ਤਮ ਹੋ ਗਈ। ਪਾਕਿਸਤਾਨੀ ਰੇਂਜਰਾਂ ਵੱਲੋਂ ਕੀਤੀ ਗਈ ਗੋਲੀਬਾਰੀ ਤੋਂ ਬਾਅਦ ਰਾਤੋ-ਰਾਤ ਸਰਹੱਦੀ ਬਸਤੀਆਂ ਛੱਡ ਕੇ ਭੱਜਣ ਵਾਲੇ ਸੈਂਕੜੇ ਪਰਿਵਾਰ ਹੁਣ ਆਪਣੇ ਘਰਾਂ ਨੂੰ ਪਰਤਣ ਲੱਗ ਪਏ ਹਨ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨਵੀਆਂ ਚੁਣੌਤੀਆਂ ਨਾਲ ਨਜਿੱਠਣ ਲਈ ਤਿਆਰੀਆਂ ਨੂੰ ਮਜ਼ਬੂਤ ਕਰਨ ਦੀ ਲੋੜ : ਰਾਜਨਾਥ
NEXT STORY