ਨਵੀਂ ਦਿੱਲੀ (ਇੰਟ.) : ਚੀਨ ਨੇ ਅੱਤਵਾਦ ਨੂੰ ਖ਼ਤਮ ਕਰਨ ਦੀ ਅਗਵਾਈ ਪਾਕਿਸਤਾਨ ਨੂੰ ਸੌਂਪ ਦਿੱਤੀ ਹੈ, ਜਿਸ ਨੇ ਭਾਰਤ ਵਿਚ ਅੱਤਵਾਦੀ ਹਮਲੇ ਕੀਤੇ ਹਨ। ਦਰਅਸਲ ਦੁਨੀਆ ਭਰ ਵਿਚ ਅੱਤਵਾਦ ਲਈ ਬਦਨਾਮ ਪਾਕਿਸਤਾਨ ਨੂੰ ਸ਼ੰਘਾਈ ਸਹਿਯੋਗ ਸੰਗਠਨ (ਐੱਸ. ਸੀ. ਓ.) ਦੇ ਖੇਤਰੀ ਅੱਤਵਾਦ ਵਿਰੋਧੀ ਢਾਂਚੇ (ਐੱਸ. ਸੀ. ਓ.-ਆਰ. ਏ. ਟੀ. ਐੱਸ. ) ਦਾ ਚੇਅਰਮੈਨ ਬਣਾਇਆ ਗਿਆ ਹੈ। ਇਸ ਚੀਨ-ਪ੍ਰਮੁੱਖ ਸੰਗਠਨ ਨੇ ਬੁੱਧਵਾਰ ਇਹ ਫ਼ੈਸਲਾ ਲਿਆ। ਇਸ ਫ਼ੈਸਲੇ ਤੋਂ ਬਾਅਦ ਪਾਕਿਸਤਾਨ ਨੇ ਅੱਤਵਾਦ ਨਾਲ ਲੜਨ ਵਿਚ ਖੇਤਰੀ ਸਹਿਯੋਗ ਨੂੰ ਉਤਸ਼ਾਹਿਤ ਕਰਨ ਦੀ ਸਹੁੰ ਖਾਧੀ।
ਇਹ ਵੀ ਪੜ੍ਹੋ : ਹੁਣ ਘੱਟ ਉਮਰ ਦੇ ਲੋਕ ਵੀ ਖਰੀਦ ਸਕਣਗੇ ਸ਼ਰਾਬ, ਸਰਕਾਰ ਲਿਆ ਰਹੀਂ ਨਵੀਂ ਯੋਜਨਾ
ਆਰ. ਏ. ਟੀ. ਐੱਸ. ਕੌਂਸਲ ਦੀ ਮੀਟਿੰਗ ’ਚ ਲਿਆ ਫ਼ੈਸਲਾ
ਮਾਹਿਰਾਂ ਦਾ ਕਹਿਣਾ ਹੈ ਕਿ ਪਾਕਿਸਤਾਨ ਨੂੰ ਅੱਤਵਾਦ ਵਿਰੋਧੀ ਢਾਂਚੇ ਦਾ ਚੇਅਰਮੈਨ ਬਣਾਉਣਾ ਬਹੁਤ ਹੀ ਹਾਸੋਹੀਣਾ ਹੈ। ਹਾਲਾਂਕਿ ਇਹ ਕਿਹਾ ਜਾ ਰਿਹਾ ਹੈ ਕਿ (ਐੱਸ. ਸੀ. ਓ. ) ਅਧੀਨ ਇਸ ਸਮੂਹ ਦੀ ਪ੍ਰਧਾਨਗੀ ਹਰੇਕ ਦੇਸ਼ ਨੂੰ ਵਾਰੀ-ਵਾਰੀ ਦਿੱਤੀ ਜਾਂਦੀ ਹੈ ਅਤੇ ਇਸ ਵਾਰ ਪਾਕਿਸਤਾਨ ਨੂੰ ਇਹ ਜ਼ਿੰਮੇਵਾਰੀ ਮਿਲੀ ਹੈ। ਪਾਕਿਸਤਾਨ ਨੂੰ ਚੇਅਰਮੈਨ ਬਣਾਉਣ ਦਾ ਫ਼ੈਸਲਾ ਕਿਰਗਿਜ਼ਸਤਾਨ ਦੇ ਚੋਲਪੋਨ-ਅਤਾ ਵਿਚ ਆਰ. ਏ. ਟੀ. ਐੱਸ. ਕੌਂਸਲ ਦੀ 44ਵੀਂ ਮੀਟਿੰਗ ਵਿਚ ਲਿਆ ਗਿਆ।
ਇਸ ਬਾਰੇ ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਵਲੋਂ ਜਾਰੀ ਇਕ ਬਿਆਨ ਵਿਚ ਕਿਹਾ ਗਿਆ ਹੈ ਕਿ ਪਾਕਿਸਤਾਨ ਨੇ 2025-26 ਲਈ ਸ਼ੰਘਾਈ ਸਹਿਯੋਗ ਸੰਗਠਨ ਦੇ ਖੇਤਰੀ ਅੱਤਵਾਦ ਵਿਰੋਧੀ ਢਾਂਚੇ ਦੀ ਪ੍ਰਧਾਨਗੀ ਸੰਭਾਲ ਲਈ ਹੈ। ਆਰ. ਏ. ਟੀ. ਐੱਸ. ਨੇ ਪਹਿਲਗਾਮ ਹਮਲੇ ਦੀ ਨਿੰਦਾ ਕੀਤੀ ਅਤੇ ਇਸ ਹਮਲੇ ਦੇ ਸਪਾਂਸਰ ਪਾਕਿਸਤਾਨ ਨੂੰ ਚੇਅਰਮੈਨ ਬਣਾਇਆ।
ਇਹ ਵੀ ਪੜ੍ਹੋ : ਤਿਉਹਾਰਾਂ ਦੇ ਮੌਕੇ ਬੱਸਾਂ 'ਚ ਸਫ਼ਰ ਕਰਨ ਵਾਲੇ ਲੋਕਾਂ ਲਈ ਵੱਡੀ ਖ਼ਬਰ
ਪਾਕਿਸਤਾਨ ਵਲੋਂ ਸਪਾਂਸਰ ਕੀਤੇ ਗਏ ਅੱਤਵਾਦ ਦਾ ਲੰਮਾ ਇਤਿਹਾਸ
ਭਾਰਤ ਦੇ ਉਪ ਰਾਸ਼ਟਰੀ ਸੁਰੱਖਿਆ ਸਲਾਹਕਾਰ ਟੀ. ਵੀ. ਰਵੀਚੰਦਰਨ ਨੇ ਇਕ ਪਾਕਿਸਤਾਨੀ ਨੂੰ ਰਾਸ਼ਟਰਪਤੀ ਨਿਯੁਕਤ ਕਰਨ ਦਾ ਵਿਰੋਧ ਕਰਦਿਆਂ ਕਿਹਾ ਕਿ ਪਹਿਲਗਾਮ ਹਮਲੇ ਦੇ ਸਪਾਂਸਰਾਂ, ਪ੍ਰਬੰਧਕਾਂ ਅਤੇ ਫੰਡ ਦੇਣ ਵਾਲਿਆਂ ਨੂੰ ਜ਼ਿੰਮੇਵਾਰ ਠਹਿਰਾਇਆ ਜਾਣਾ ਚਾਹੀਦਾ ਹੈ। ਉਨ੍ਹਾਂ ਦਾ ਸਿੱਧਾ ਇਸ਼ਾਰਾ ਪਾਕਿਸਤਾਨ ਵੱਲ ਸੀ। ਡਿਪਟੀ ਐੱਨ. ਐੱਸ. ਏ. ਨੇ ਕਿਹਾ ਕਿ ਸਾਨੂੰ ਅੱਤਵਾਦ ਪ੍ਰਤੀ ਦੋਹਰੇ ਮਾਪਦੰਡਾਂ ਤੋਂ ਬਚਣਾ ਪਵੇਗਾ ਅਤੇ ਹਰ ਤਰ੍ਹਾਂ ਦੇ ਅੱਤਵਾਦ ਨਾਲ ਲੜਨਾ ਪਵੇਗਾ। ਪਾਕਿਸਤਾਨ ਵਲੋਂ ਸਪਾਂਸਰ ਕੀਤੇ ਗਏ ਅੱਤਵਾਦ ਦਾ ਜੰਮੂ-ਕਸ਼ਮੀਰ ਵਿਚ ਇਕ ਲੰਮਾ ਇਤਿਹਾਸ ਹੈ।
ਇਹ ਵੀ ਪੜ੍ਹੋ : 9 ਜਵਾਕਾਂ ਦੀ ਮਾਂ ਨੂੰ ਚੜ੍ਹੀ ਆਸ਼ਕੀ, 52 ਸਾਲ ਦੀ ਉਮਰ 'ਚ ਧੀ ਨੂੰ ਨਾਲ ਲੈ ਪ੍ਰੇਮੀ ਨਾਲ ਹੋਈ ਫ਼ਰਾਰ
ਪਾਕਿਸਤਾਨ ਨੇ ਇਸ ਸਾਲ ਵੀ 22 ਅਪ੍ਰੈਲ ਨੂੰ ਪਹਿਲਗਾਮ ਦੀ ਬੈਸਰਨ ਘਾਟੀ ਵਿਚ ਇਕ ਅੱਤਵਾਦੀ ਹਮਲਾ ਕੀਤਾ। ਇਸ ਹਮਲੇ ਵਿਚ 26 ਲੋਕਾਂ ਦੀ ਜਾਨ ਚਲੀ ਗਈ ਅਤੇ ਘੱਟੋ-ਘੱਟ 17 ਲੋਕ ਜ਼ਖਮੀ ਹੋ ਗਏ। ਇਸ ਹਮਲੇ ਤੋਂ ਬਾਅਦ ਭਾਰਤ ਨੇ 7 ਮਈ ਨੂੰ ਪਾਕਿਸਤਾਨ ਅਤੇ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ (ਪੀ. ਓ. ਕੇ.) ਵਿਚ 9 ਅੱਤਵਾਦੀ ਟਿਕਾਣਿਆਂ ਨੂੰ ਨਿਸ਼ਾਨਾ ਬਣਾਇਆ। ਇਸ ਦੌਰਾਨ ਪਾਕਿਸਤਾਨ ਦੇ ਰੱਖਿਆ ਮੰਤਰੀ ਨੇ ਖੁਦ ਇਕ ਅੰਤਰਰਾਸ਼ਟਰੀ ਚੈਨਲ ਨਾਲ ਗੱਲਬਾਤ ਕਰਦਿਆਂ ਮੰਨਿਆ ਕਿ ਪਾਕਿਸਤਾਨ ਦਹਾਕਿਆਂ ਤੋਂ ਅੱਤਵਾਦੀ ਸਮੂਹਾਂ ਦਾ ਸਮਰਥਨ ਕਰ ਰਿਹਾ ਹੈ। ਪਾਕਿਸਤਾਨ ਦੇ ਸਾਬਕਾ ਵਿਦੇਸ਼ ਮੰਤਰੀ ਬਿਲਾਵਲ ਭੁੱਟੋ ਨੇ ਵੀ ਇਸ ਗੱਲ ਨੂੰ ਸਵੀਕਾਰ ਕੀਤਾ।
ਇਹ ਵੀ ਪੜ੍ਹੋ : ਖਾਣੇ ਨੂੰ ਲੈ ਕੇ ਹੋਈ ਲੜਾਈ ਨੇ ਧਾਰਿਆ ਖੂਨੀ ਰੂਪ, ਨੌਜਵਾਨ ਦਾ ਕਰ 'ਤਾ ਕਤਲ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਦੁਨੀਆ ’ਚ ਹੁਣ ਪਤਲੇ ਨਾਲੋਂ ਜ਼ਿਆਦਾ ਮੋਟਾਪੇ ਦਾ ਸ਼ਿਕਾਰ ਹੋ ਰਹੇ ਬੱਚੇ
NEXT STORY