ਇਸਲਾਮਾਬਾਦ (ਭਾਸ਼ਾ)— ਪਾਕਿਸਤਾਨ ਨੇ ਸੋਮਵਾਰ ਨੂੰ ਰੱਖਿਆ ਮੰਤਰੀ ਰਾਜਨਾਥ ਸਿੰਘ ਦੇ ਹਾਲ ਹੀ ਵਿਚ ਦਿੱਤੇ ਇਕ ਬਿਆਨ 'ਤੇ ਇਤਰਾਜ਼ ਜ਼ਾਹਰ ਕੀਤਾ ਹੈ। ਬਿਆਨ ਵਿਚ ਰਾਜਨਾਥ ਸਿੰਘ ਨੇ ਕਿਹਾ ਸੀ ਕਿ ਵਿੱਤੀ ਕਾਰਵਾਈ ਟਾਸਕ ਫੋਰਸ (FATF) ਅੱਤਵਾਦ ਦੇ ਵਿੱਤ ਪੋਸ਼ਣ ਲਈ ਕਿਸੇ ਵੀ ਸਮੇਂ ਗੁਆਂਢੀ ਦੇਸ਼ ਨੂੰ ਕਾਲੀ ਸੂਚੀ ਵਿਚ ਪਾ ਸਕਦਾ ਹੈ। ਪਾਕਿਸਤਾਨ ਨੇ ਇਸ ਨੂੰ ਭਾਰਤ ਵੱਲੋਂ ਅੰਤਰਰਾਸ਼ਟਰੀ ਮਨੀ ਲਾਂਡਰਿੰਗ ਨਿਗਰਾਨੀ ਸੰਸਥਾ ਦੇ ਕੰਮਕਾਜ ਨੂੰ ਰਾਜਨੀਤਕ ਰੰਗ ਦੇਣ ਦੀ ਕੋਸ਼ਿਸ਼ ਦੱਸਿਆ ਹੈ।
ਪੈਰਿਸ ਸਥਿਤ ਵਿੱਤੀ ਕਾਰਵਾਈ ਟਾਸਕ ਫੋਰਸ ਨੇ ਪਾਕਿਸਤਾਨ ਨੂੰ ਪਿਛਲੇ ਸਾਲ ਗ੍ਰੇ ਲਿਸਟ ਵਿਚ ਪਾਇਆ ਸੀ। ਉਸ ਸਮੇਂ ਪਾਕਿਸਤਾਨ ਨੂੰ ਇਕ ਕਾਰਜ ਯੋਜਨਾ ਅਕਤੂਬਰ 2019 ਤੱਕ ਪੂਰੀ ਕਰਨ ਦੀ ਜ਼ਿੰਮੇਵਾਰੀ ਸੌਂਪੀ ਗਈ ਸੀ। ਹੁਣ ਉਸ ਵੱਲੋਂ ਦਿੱਤੀ ਗਈ ਮਿਆਦ ਖਤਮ ਹੋ ਚੁੱਕੀ ਹੈ, ਜਿਸ ਕਾਰਨ ਪਾਕਿਸਤਾਨ ਦੇ ਬਲੈਕ ਲਿਸਟ ਹੋਣ ਦਾ ਖਤਰਾ ਵੱਧ ਗਿਆ ਹੈ।
ਉੱਤਰਾਖੰਡ ਦੇ ਸਾਬਕਾ ਸੀ. ਐੱਮ. ਹਰੀਸ਼ ਰਾਵਤ ਹਸਪਤਾਲ 'ਚ ਭਰਤੀ
NEXT STORY