ਨੈਸ਼ਨਲ ਡੈਸਕ- ਅਮਰੀਕਾ 'ਚ ਪਾਕਿਸਤਾਨ ਦੇ ਰਾਜਦੂਤ ਰਿਜ਼ਵਾਨ ਸਈਦ ਨੇ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਅਪੀਲ ਕੀਤੀ ਹੈ ਕਿ ਉਹ ਭਾਰਤ ਅਤੇ ਪਾਕਿਸਤਾਨ ਵਿਚਾਲੇ ਵਧਦੇ ਤਣਾਅ ਨੂੰ ਘੱਟ ਕਰਨ 'ਚ ਮਦਦ ਕਰੇ। ਉਨ੍ਹਾਂ ਕਿਹਾ ਕਿ ਕਸ਼ਮੀਰ ਮੁੱਦਾ ਇਸ ਸਮੇਂ ਦੁਨੀਆ ਦਾ ਸਭ ਤੋਂ ਵੱਡਾ ਸੰਕਟ ਹੈ ਅਤੇ ਟਰੰਪ ਵਰਗੇ ਨੇਤਾ, ਜੋ ਸ਼ਾਂਤੀ ਦੀ ਕੋਸ਼ਿਸ਼ ਕਰ ਰਹੇ ਹਨ, ਨੂੰ ਇਸ ਵਿਚ ਦਖਲ ਦੇਣਾ ਚਾਹੀਦਾ ਹੈ।
ਪਹਿਲਗਾਮ ਹਮਲੇ ਤੋਂ ਬਾਅਦ ਵਧਿਆ ਤਣਾਅ
22 ਅਪ੍ਰੈਲ ਨੂੰ ਜੰਮੂ-ਕਸ਼ਮੀਰ ਦੇ ਪਹਿਲਗਾਮ 'ਚ ਹੋਏ ਅੱਤਵਾਦੀ ਹਮਲੇ 'ਚ 26 ਲੋਕਾਂ ਦੀ ਮੌਤ ਹੋ ਗਈ, ਜਿਨ੍ਹਾਂ 'ਚ ਜ਼ਿਆਦਾਤਰ ਸੈਲਾਨੀ ਸਨ। ਇਸ ਤੋਂ ਬਾਅਦ ਭਾਰਤ ਅਤੇ ਪਾਕਿਸਤਾਨ ਵਿਚਾਲੇ ਤਣਾਅ ਹੋਰ ਵੱਧ ਗਿਆ ਹੈ। ਪਾਕਿਸਤਾਨ ਪੀਪਲਜ਼ ਪਾਰਟੀ ਦੇ ਪ੍ਰਧਾਨ ਬਿਲਾਵਲ ਭੁੱਟੋ ਜ਼ਰਦਾਰੀ ਨੇ ਵੀ ਅੰਤਰਰਾਸ਼ਟਰੀ ਭਾਈਚਾਰੇ ਨੂੰ ਅਪੀਲ ਕੀਤੀ ਹੈ ਕਿ ਉਹ ਦੋਵਾਂ ਦੇਸ਼ਾਂ ਵਿਚਾਲੇ ਟਕਰਾਅ ਰੋਕਣ 'ਚ ਮਦਦ ਕਰਨ।
PM ਮੋਦੀ ਨੇ ਫੌਜ ਨੂੰ ਦਿੱਤੀ ਖੁੱਲ੍ਹੀ ਛੂਟ
ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਫੌਜ ਨੂੰ ਸਾਫ ਕਿਹਾ ਹੈ ਕਿ ਹਮਲਾ ਕਦੋਂ ਅਤੇ ਕਿਵੇਂ ਕਰਨਾ ਹੈ, ਇਸਦਾ ਫੈਸਲਾ ਫੌਜ ਖੁਦ ਕਰੇ। ਯਾਨੀ ਸਰਕਾਰ ਨੇ ਫੌਜ ਨੂੰ ਪੂਰੀ ਆਜ਼ਾਦੀ ਦੇ ਦਿੱਤੀ ਹੈ।
ਪਾਕਿਸਤਾਨੀ ਰਾਜਦੂਤ ਦਾ ਵੱਡਾ ਬਿਆਨ
ਰਾਜਦੂਤ ਸ਼ੇਖ ਨੇ ਇਕ ਅਮਰੀਕੀ ਮੈਗਜ਼ੀਨ ਨੂੰ ਕਿਹਾ ਕਿ ਭਾਰਤ, ਪਾਕਿਸਤਾਨ ਅਤੇ ਚੀਨ ਤਿੰਨੋਂ ਪ੍ਰਮਾਣੂ ਸ਼ਕਤੀ ਵਾਲੇ ਦੇਸ਼ ਹਨ, ਇਸ ਲਈ ਇਹ ਮਸਲਾ ਬਹੁਤ ਗੰਭੀਰ ਹੈ। ਉਨ੍ਹਾਂ ਕਿਹਾ ਕਿ ਸਿਰਫ ਅਜੇ ਦਾ ਤਣਾਅ ਘੱਟ ਕਰਨਾ ਕਾਫੀ ਨਹੀਂ, ਸਗੋਂ ਕਸ਼ਮੀਰ ਮਸਲੇ ਦਾ ਸਥਾਈ ਹੱਲ ਹੋਣਾ ਚਾਹੀਦਾ ਹੈ।
ਅਮਰੀਕਾ ਦੀ ਪ੍ਰਤੀਕਿਰਿਆ
ਅਮਰੀਕਾ ਨੇ ਪਹਿਲਗਾਮ ਹਮਲੇ ਦੀ ਸਖਤ ਨਿੰਦਾ ਕੀਤੀ ਹੈ। ਅਮਰੀਕੀ ਰੱਖਿਆ ਮੰਤਰੀ ਪੀਟ ਹੇਗਸੇਥ ਨੇ ਮਾਰੇ ਗਏ ਲੋਕਾਂ ਲਈ ਦੁਖ ਪ੍ਰਗਟ ਕੀਤਾ ਅਤੇ ਕਿਹਾ ਕਿ ਅਮਰੀਕਾ ਭਾਰਤ ਦੇ ਆਤਮਰੱਖਿਆ ਦੇ ਅਧਿਕਾਰ ਦਾ ਸਮਥਨ ਕਰਦਾ ਹੈ। ਉਥੇ ਹੀ ਅਮਰੀਕੀ ਵਿਦੇਸ਼ ਮਤੰਰੀ ਮਾਰਕੋ ਰੂਬੀਓ ਨੇ ਭਾਰਤ ਅਤੇ ਪਾਕਿਸਤਾਨ ਦੇ ਨੇਤਾਵਾਂ ਨਾਲ ਗੱਲ ਕਰਕੇ ਦੋਵਾਂ ਨੂੰ ਤਣਾਅ ਘੱਟ ਕਰਨ ਦੀ ਅਪੀਲ ਕੀਤੀ ਹੈ।
ਕੇਂਦਰ ਵੱਲੋਂ ਕਿਸਾਨਾਂ ਨਾਲ 4 ਮਈ ਦੀ ਮੀਟਿੰਗ ਮੁਲਤਵੀ, ਕਿਹਾ- ਪੰਜਾਬ ਸਰਕਾਰ ਦੀ ਮੌਜੂਦਗੀ ਜ਼ਰੂਰੀ
NEXT STORY