ਇੰਟਰਨੈਸ਼ਨਲ ਡੈਸਕ- ਆਪ੍ਰੇਸ਼ਨ ‘ਸਿੰਧੂਰ’ ਵਿਚ ਹੋਏ ਨੁਕਸਾਨ ਦੇ ਖੁਲਾਸੇ ਤੋਂ ਬਾਅਦ ਪਾਕਿਸਤਾਨ ਗੁੱਸੇ ਨਾਲ ਭਰਿਆ ਹੋਇਆ ਹੈ। ਉਸ ਨੇ ਇਸਲਾਮਾਬਾਦ ਵਿਚ ਭਾਰਤੀ ਹਾਈ ਕਮਿਸ਼ਨ ਵਿਚ ਤਾਇਨਾਤ ਅਧਿਕਾਰੀਆਂ ਅਤੇ ਕਰਮਚਾਰੀਆਂ ਤੋਂ ਬਦਲਾ ਲੈਣਾ ਸ਼ੁਰੂ ਕਰ ਦਿੱਤਾ ਹੈ।
ਇਕ ਰਿਪੋਰਟ ਵਿਚ ਕਿਹਾ ਗਿਆ ਹੈ ਕਿ ਪਾਕਿਸਤਾਨ ਨੇ ਇਨ੍ਹਾਂ ਭਾਰਤੀ ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ ਮੁੱਢਲੀਆਂ ਜ਼ਰੂਰਤਾਂ ਨੂੰ ਰੋਕ ਦਿੱਤਾ ਹੈ, ਜਿਨ੍ਹਾਂ ਵਿਚ ਪਾਣੀ, ਬਿਜਲੀ, ਐੱਲ.ਪੀ.ਜੀ. ਅਤੇ ਅਖ਼ਬਾਰ ਤੱਕ ਸ਼ਾਮਲ ਹਨ। ਪਾਕਿਸਤਾਨ ਦੀ ਇਸ ਹਰਕਤ ਨੂੰ ਵੀਆਨਾ ਕਨਵੈਨਸ਼ਨ ਦੀ ਘੋਰ ਉਲੰਘਣਾ ਦੱਸਿਆ ਜਾ ਰਿਹਾ ਹੈ। ਹਾਲਾਂਕਿ ਭਾਰਤ ਅਤੇ ਪਾਕਿਸਤਾਨ ਵਲੋਂ ਇਸ ’ਤੇ ਅਜੇ ਤੱਕ ਕੋਈ ਅਧਿਕਾਰਤ ਪ੍ਰਤੀਕਿਰਿਆ ਨਹੀਂ ਦਿੱਤੀ ਗਈ।
ਇਹ ਵੀ ਪੜ੍ਹੋ- ਖ਼ੁਸ਼ਖ਼ਬਰੀ ! ਪੈਟਰੋਲ ਪੰਪਾਂ ਨੂੰ ਲੈ ਕੇ ਹੋ ਗਿਆ ਵੱਡਾ ਐਲਾਨ
ਪਾਕਿਸਤਾਨ ਨੇ ਭਾਰਤੀ ਹਾਈ ਕਮਿਸ਼ਨ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ ਮੁੱਢਲੀਆਂ ਜ਼ਰੂਰਤਾਂ ’ਤੇ ਇਹ ਪਾਬੰਦੀ ਭਾਰਤੀ ਫੌਜ ਦੇ ਸਫਲ ਆਪ੍ਰੇਸ਼ਨ ‘ਸਿੰਧੂਰ’ ਅਤੇ ਮੋਦੀ ਸਰਕਾਰ ਦੇ ਸਿੰਧੂ ਜਲ ਸਮਝੌਤੇ ਨੂੰ ਮੁਅੱਤਲ ਕਰਨ ਦੇ ਫੈਸਲੇ ਤੋਂ ਬਾਅਦ ਲਾਈ ਹੈ।
ਰਿਪੋਰਟ ਵਿਚ ਉੱਚ ਸਰਕਾਰੀ ਸੂਤਰਾਂ ਦੇ ਹਵਾਲੇ ਨਾਲ ਕਿਹਾ ਗਿਆ ਹੈ ਕਿ ਇਹ ਕਦਮ ਪਾਕਿਸਤਾਨ ਦੀ ਖੁਫੀਆ ਏਜੰਸੀ ਇੰਟਰ-ਸਰਵਿਸਿਜ਼ ਇੰਟੈਲੀਜੈਂਸ (ਆਈ.ਐੱਸ.ਆਈ.) ਵਲੋਂ ਇਸਲਾਮਾਬਾਦ ਵਿਚ ਭਾਰਤੀ ਡਿਪਲੋਮੈਟਾਂ ਦੇ ਰਹਿਣ-ਸਹਿਣ ਅਤੇ ਕੰਮ ਕਰਨ ਦੀਆਂ ਸਥਿਤੀਆਂ ਨੂੰ ਵਿਗਾੜਨ ਦੇ ਮਕਸਦ ਨਾਲ ਚੁੱਕਿਆ ਗਿਆ ਹੈ। ਇਸਲਾਮਾਬਾਦ ਤੋਂ ਸਾਰੇ ਪਾਣੀ ਵਿਕਰੇਤਾਵਾਂ ਨੂੰ ਧਮਕੀ ਦਿੱਤੀ ਗਈ ਹੈ ਕਿ ਉਹ ਭਾਰਤੀ ਹਾਈ ਕਮਿਸ਼ਨ ਨੂੰ ਮਿਨਰਲ ਵਾਟਰ ਸਪਲਾਈ ਨਾ ਕਰਨ।
ਇਹ ਵੀ ਪੜ੍ਹੋ- ਵੱਡੀ ਖ਼ਬਰ ; ਬੰਦ ਰਹਿਣਗੇ ਇਹ ਰੋਡ, ਜਾਰੀ ਹੋਇਆ ਰੂਟ ਪਲਾਨ, ਖੱਜਲ-ਖ਼ੁਆਰੀ ਤੋਂ ਬਚਣ ਲਈ ਪੜ੍ਹੋ ਇਹ ਖ਼ਬਰ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
‘ਚੋਣ ਧੋਖਾਦੇਹੀ’ ਨੂੰ ਲੈ ਕੇ ਸੰਸਦ ’ਚ ਡੈੱਡਲਾਕ, ਇਨਕਮ ਟੈਕਸ ਸਮੇਤ 4 ਬਿੱਲਾਂ ਨੂੰ ਮਨਜ਼ੂਰੀ
NEXT STORY