ਨਵੀਂ ਦਿੱਲੀ (ਪੀ.ਟੀ.ਆਈ.): ਪਹਿਲਗਾਮ ਵਿਚ ਸੈਲਾਨੀਆਂ 'ਤੇ ਹੋਏ ਹੁਣ ਤਕ ਦੇ ਸਭ ਤੋਂ ਵੱਡੇ ਅੱਤਵਾਦੀ ਹਮਲੇ ਮਗਰੋਂ ਭਾਰਤ ਅਤੇ ਪਾਕਿਸਤਾਨ ਵਿਚਾਲੇ ਮਾਹੌਲ ਤਣਾਅਪੂਰਨ ਬਣਿਆ ਹੋਇਆ ਹੈ। ਇਸ ਵਿਚਾਲੇ ਵੀਰਵਾਰ ਰਾਤ ਨੂੰ ਪਾਕਿਸਤਾਨੀ ਫ਼ੌਜ ਵੱਲੋਂ ਸਰਹੱਦ 'ਤੇ ਫ਼ਾਇਰਿੰਗ ਸ਼ੁਰੂ ਕਰ ਦਿੱਤੀ ਗਈ। ਭਾਰਤੀ ਫ਼ੌਜ ਨੇ ਵੀ ਇਸ ਦਾ ਮੂੰਹ ਤੋੜ ਜਵਾਬ ਦਿੱਤਾ। ਫ਼ਿਲਹਾਲ ਗੋਲ਼ੀਬਾਰੀ ਵਿਚ ਕਿਸੇ ਕਿਸਮ ਦੇ ਜਾਨੀ ਨੁਕਸਾਨ ਦੀ ਸੂਚਨਾ ਨਹੀਂ ਹੈ।
ਇਹ ਖ਼ਬਰ ਵੀ ਪੜ੍ਹੋ - ਬੱਸਾਂ 'ਚ ਮੁਫ਼ਤ ਸਫ਼ਰ ਕਰਨ ਵਾਲੀਆਂ ਬੀਬੀਆਂ ਲਈ ਰਾਹਤ ਭਰੀ ਖ਼ਬਰ
ਭਾਰਤੀ ਫ਼ੌਜ ਦੇ ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਪਾਕਿਸਤਾਨੀ ਫ਼ੌਜ ਵੱਲੋਂ ਵੀਰਵਾਰ ਰਾਤ ਨੂੰ LOC 'ਤੇ ਵੱਖ-ਵੱਖ ਥਾਵਾਂ ਤੋਂ ਫ਼ਾਇਰਿੰਗ ਕੀਤੀ ਗਈ, ਜਿਸ ਦਾ ਭਾਰਤੀ ਫ਼ੌਜ ਵੱਲੋਂ ਵੀ ਜਵਾਬ ਦਿੱਤਾ ਗਿਆ। ਅਜਿਹਾ ਕਰਕੇ ਪਾਕਿਸਤਾਨ ਨੇ ਇਕ ਵਾਰ ਫ਼ਿਰ ਤੋਂ ਸੀਜ਼ਫ਼ਾਇਰ ਦੀ ਉਲੰਘਣਾ ਕੀਤੀ ਹੈ। ਫ਼ਿਲਹਾਲ ਇਸ ਬਾਰੇ ਹੋਰ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸ੍ਰੀਨਗਰ ਹਵਾਈ ਅੱਡੇ ਤੋਂ ਵੀਰਵਾਰ ਨੂੰ 110 ਉਡਾਣਾਂ ਹੋਈਆਂ ਆਪਰੇਟ, ਟਿਕਟਾਂ ਦੀਆਂ ਕੀਮਤਾਂ ਘਟੀਆਂ
NEXT STORY