ਜੰਮੂ- ਪਾਕਿਸਤਾਨੀ ਫ਼ੌਜ ਨੇ ਮੰਗਲਵਾਰ ਨੂੰ ਜੰਮੂ-ਕਸ਼ਮੀਰ ਦੇ ਪੁੰਛ ਜ਼ਿਲ੍ਹੇ 'ਚ ਕੰਟਰੋਲ ਰੇਖਾ (ਐੱਲ.ਓ.ਸੀ.) ਨੇੜੇ ਤਿੰਨ ਸੈਕਟਰਾਂ 'ਚ ਗੋਲੀਬਾਰੀ ਕੀਤੀ ਅਤੇ ਮੋਰਟਾਰ ਦਾਗ਼ੇ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਭਾਰਤੀ ਫੌਜ ਨੇ ਪ੍ਰਭਾਵੀ ਢੰਗ ਨਾਲ ਜਵਾਬੀ ਕਾਰਵਾਈ ਕੀਤੀ। ਇਕ ਰੱਖਿਆ ਬੁਲਾਰੇ ਨੇ ਦੱਸਿਆ,''ਪਾਕਿਸਤਾਨੀ ਫੌਜ ਨੇ ਸਵੇਰੇ ਲਗਭਗ 10.30 ਵਜੇ ਪੁੰਛ ਜ਼ਿਲ੍ਹੇ ਦੇ ਸ਼ਾਹਪੁਰ, ਕਿਰਨੀ ਅਤੇ ਕਸਬਾ ਸੈਕਟਰਾਂ 'ਚ ਐੱਲ.ਓ.ਸੀ. ਕੋਲ ਬਿਨਾਂ ਉਕਸਾਵੇ ਦੇ ਗੋਲੀਬਾਰੀ ਕੀਤੀ ਅਤੇ ਮੋਰਟਾਰ ਦਾਗ਼ ਕੇ ਜੰਗਬੰਦੀ ਦੀ ਉਲੰਘਣਾ ਕੀਤੀ।''
ਇਹ ਵੀ ਪੜ੍ਹੋ : ਫ਼ੌਜ ਦਾ ਵੱਡਾ ਖ਼ੁਲਾਸਾ, ਭਾਰਤ 'ਚ ਘੁਸਪੈਠ ਕਰਨ ਦੀ ਫਿਰਾਕ 'ਚ ਹਨ 300 ਅੱਤਵਾਦੀ
ਅਧਿਕਾਰੀਆਂ ਨੇ ਦੱਸਿਆ ਕਿ ਇਕ ਅਕਤੂਬਰ ਨੂੰ ਪੁੰਛ ਜ਼ਿਲ੍ਹੇ ਦੇ ਕ੍ਰਿਸ਼ਨਾਘਾਟੀ ਖੇਤਰ 'ਚ ਐੱਲ.ਓ.ਸੀ. ਕੋਲ ਪਾਕਿਸਤਾਨੀ ਫ਼ੌਜ ਨੇ ਭਾਰੀ ਗੋਲੀਬਾਰੀ ਕੀਤੀ ਸੀ, ਜਿਸ 'ਚ ਫ਼ੌਜ ਦਾ ਇਕ ਜਵਾਨ ਸ਼ਹੀਦ ਹੋ ਗਿਆ ਸੀ ਅਤੇ ਇਕ ਹੋਰ ਜ਼ਖਮੀ ਹੋ ਗਿਆ ਸੀ।
ਇਹ ਵੀ ਪੜ੍ਹੋ : 6 ਸਾਲ ਦੇ ਬੱਚੇ ਦੀ ਹੋ ਰਹੀ ਹੈ ਵਾਹੋ-ਵਾਹੀ, ਗਿਨੀਜ਼ ਵਰਲਡ ਰਿਕਾਰਡ 'ਚ ਨਾਂ ਹੋਇਆ ਦਰਜ
ਦਾਊਦ ਇਬਰਾਹਿਮ ਦੀ ਜਾਇਦਾਦ ਦੀ ਹੋਈ ਨੀਲਾਮੀ, 7 'ਚੋਂ 6 ਜਾਇਦਾਦਾਂ ਵਿਕੀਆਂ
NEXT STORY