ਸ਼੍ਰੀਨਗਰ (ਭਾਸ਼ਾ): ਪਹਿਲਗਾਮ 'ਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਭਾਰਤ ਵੱਲੋਂ ਅੱਤਵਾਦ ਖ਼ਿਲਾਫ਼ ਫ਼ੈਸਲਾਕੁੰਨ ਕਾਰਵਾਈ ਕਰਦਿਆਂ 'ਆਪ੍ਰੇਸ਼ਨ ਸਿੰਦੂਰ' ਤਹਿਤ ਪਾਕਿਸਤਾਨ ਤੇ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਵਿਚ 9 ਅੱਤਵਾਦੀ ਟਿਕਾਣਿਆਂ 'ਤੇ ਹਵਾਈ ਹਮਲੇ ਕੀਤੇ ਗਏ। ਇਸ ਦੌਰਾਨ ਭਾਰਤ ਨੇ ਕਿਸੇ ਵੀ ਫ਼ੌਜੀ ਜਾਂ ਆਮ ਨਾਗਰਿਕਾਂ ਦੇ ਟਿਕਾਣੇ ਨੂੰ ਨੁਕਸਾਨ ਨਹੀਂ ਪਹੁੰਚਾਇਆ, ਜਿਸ ਤੋਂ ਸਾਫ਼ ਹੈ ਕਿ ਭਾਰਤ ਦੀ ਲੜਾਈ ਸਿਰਫ਼ ਅੱਤਵਾਦ ਨਾਲ ਹੈ ਤੇ ਉਹ ਜੰਗ ਨਹੀਂ ਚਾਹੁੰਦਾ।
ਇਹ ਖ਼ਬਰ ਵੀ ਪੜ੍ਹੋ - ਅੱਜ ਐਲਾਨਿਆ ਜਾਵੇਗਾ 10ਵੀਂ ਦਾ ਨਤੀਜਾ! ਇੱਥੋਂ ਕਰੋ ਚੈੱਕ
ਦੂਜੇ ਪਾਸੇ ਪਾਕਿਸਤਾਨੀ ਫ਼ੌਜੀਆਂ ਨੇ ਬੁੱਧਵਾਰ ਦੇਰ ਰਾਤ ਜੰਮੂ-ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ ਵਿਚ LoC 'ਤੇ ਗੋਲ਼ੀਬਾਰੀ ਕੀਤੀ। ਅਧਿਕਾਰੀਆਂ ਨੇ ਦੱਸਿਆ ਕਿ ਪਾਕਿਸਤਾਨ ਵੱਲੋਂ ਅੱਧੀ ਰਾਤ ਤੋਂ ਬਾਅਦ ਕਰਨਾਹ ਖੇਤਰ ਵਿਚ ਰਿਹਾਇਸ਼ੀ ਇਲਾਕਿਆਂ ਨੂੰ ਨਿਸ਼ਾਨਾ ਬਣਾਇਆ ਗਿਆ ਤੇ ਗੋਲ਼ੇ ਤੇ ਮੋਰਟਾਰ ਦਾਗੇ ਗਏ। ਬਿਨਾ ਉਕਸਾਵੇ ਦੇ ਕੀਤੀ ਗਈ ਇਸ ਗੋਲ਼ੀਬਾਰੀ ਦਾ ਭਾਰਤੀ ਫ਼ੌਜ ਨੇ ਪ੍ਰਭਾਵਸ਼ਾਲੀ ਢੰਗ ਨਾਲ ਜਵਾਬ ਦਿੱਤਾ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਕਿੱਥੇ-ਕਿੱਥੇ ਸਕੂਲਾਂ 'ਚ ਛੁੱਟੀ ਤੇ ਕਿੱਥੇ ਆਮ ਵਾਂਗ ਖੁੱਲ੍ਹਣਗੇ ਵਿੱਦਿਅਕ ਅਦਾਰੇ? ਪੜ੍ਹੋ ਪੂਰਾ ਬਿਓਰਾ
ਅਜੇ ਤਕ ਕਿਸੇ ਦੇ ਜ਼ਖ਼ਮੀ ਹੋਣ ਦੀ ਸੂਚਨਾ ਨਹੀਂ ਹੈ। ਭਾਰਤ ਦੇ 'ਆਪ੍ਰੇਸ਼ਨ ਸਿੰਦੂਰ' ਮਗਰੋਂ ਪਾਕਿਸਤਾਨੀ ਫ਼ੌਜ ਨੇ ਗੋਲ਼ੀਬਾਰੀ ਸ਼ੁਰੂ ਕੀਤੇ ਜਾਣ ਕਾਰਨ ਬੁੱਧਵਾਰ ਨੂੰ ਕਰਨਾਹ ਵਿਚ ਜ਼ਿਆਦਾਤਰ ਨਾਗਰਿਕ ਸੁਰੱਖਿਅਤ ਇਲਾਕਿਆਂ ਵਿਚ ਚਲੇ ਗਏ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪਵੇਗਾ ਭਾਰੀ ਮੀਂਹ ਤੇ ਡਿੱਗੇਗੀ ਅਸਮਾਨੀ ਬਿਜਲੀ ! IMD ਨੇ 5 ਦਿਨਾਂ ਲਈ ਜਾਰੀ ਕੀਤਾ ਅਲਰਟ
NEXT STORY