ਜੰਮੂ/ਪੁੰਛ (ਉਦੇ, ਧਨੁਜ, ਏਜੰਸੀਆਂ)- ਜੰਮੂ-ਕਸ਼ਮੀਰ ਦੇ ਪੁੰਛ ’ਚ 21 ਅਪ੍ਰੈਲ ਨੂੰ ਫੌਜ ਦੇ ਵਾਹਨ ’ਤੇ ਹੋਏ ਅੱਤਵਾਦੀ ਹਮਲੇ ’ਚ ਪਾਕਿਸਤਾਨੀ ਸਾਜ਼ਿਸ਼ ਦਾ ਖੁਲਾਸਾ ਹੋਇਆ ਹੈ। ਇਸ ਹਮਲੇ ’ਚ ਸ਼ਾਮਲ ਅੱਤਵਾਦੀਆਂ ’ਚੋਂ 3 ਦੇ ਪਾਕਿਸਤਾਨ ਨਾਲ ਜੁੜੇ ਹੋਣ ਦਾ ਸ਼ੱਕ ਹੈ। ਇਸ ਹਮਲੇ ਦੀ ਜ਼ਿੰਮੇਵਾਰੀ ਜੈਸ਼ ਸਮਰਥਕ ਅੱਤਵਾਦੀ ਸੰਗਠਨ ਪੀਪੁਲਸ ਐਂਟੀ ਫਾਸਿਸਟ ਫਰੰਟ ਨੇ ਲਈ ਹੈ। ਪੁੰਛ ’ਚ ਹੋਏ ਅੱਤਵਾਦੀ ਹਮਲੇ ’ਚ ਹੁਣ ਤੱਕ ਪੁਲਸ 6 ਲੋਕਾਂ ਨੂੰ ਹਿਰਾਸਤ ’ਚ ਲੈ ਚੁੱਕੀ ਹੈ। ਇਸ ਤੋਂ ਇਲਾਵਾ ਐੱਨ.ਆਈ.ਏ. ਨੇ ਵੀ ਘਟਨਾ ਸਥਾਨ ’ਤੇ ਪਹੁੰਚ ਕੇ ਸਬੂਤ ਇਕੱਠੇ ਕੀਤੇ ਹਨ। ਸੁਰੱਖਿਆ ਏਜੰਸੀਆਂ ਨੂੰ ਸ਼ੱਕ ਹੈ ਕਿ ਅਟੈਕ ਕਰਨ ਤੋਂ ਬਾਅਦ ਸਾਰੇ ਅੱਤਵਾਦੀ ਇਕ ਗੱਡੀ ’ਚ ਸਵਾਰ ਹੋ ਕੇ ਮੌਕੇ ਤੋਂ ਫਰਾਰ ਹੋ ਗਏ।
ਏਜੰਸੀਆਂ ਨੂੰ ਸ਼ੱਕ ਹੈ ਕਿ ਹਮਲੇ ’ਚ 4-5 ਅੱਤਵਾਦੀ ਸ਼ਾਮਲ ਹੋ ਸਕਦੇ ਹਨ। ਫਿਲਹਾਲ ਅਜੇ ਗਿਣਤੀ ਨੂੰ ਲੈ ਕੇ ਕੁਝ ਵੀ ਸਾਫ ਨਹੀਂ ਕਿਹਾ ਗਿਆ ਹੈ। ਉੱਧਰ ਬਾਟਾ-ਡੋਰੀਆ ਖੇਤਰ ਦੇ ਇਕ ਸੰਘਣੇ ਜੰਗਲ ’ਚ ਸੁਰੱਖਿਆ ਦਸਤਿਆਂ ਨੇ ਇਕ ਵੱਡੀ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਹੈ। ਅਧਿਕਾਰੀਆਂ ਨੇ ਸ਼ੁੱਕਰਵਾਰ ਨੂੰ ਦੱਸਿਆ ਕਿ ਪੂਰੇ ਇਲਾਕੇ ਨੂੰ ਘੇਰ ਲਿਆ ਗਿਆ ਹੈ ਅਤੇ ਅੱਤਵਾਦੀਆਂ ਨੂੰ ਲੱਭਣ ਲਈ ਡ੍ਰੋਨ ਤੇ ਖੋਜੀ ਕੁੱਤਿਆਂ ਦੀ ਵਰਤੋਂ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਸਰਹੱਦੀ ਰਾਜੌਰੀ ਅਤੇ ਪੁੰਛ ਜ਼ਿਲ੍ਹਿਆਂ ’ਚ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ ਤੇ ਕੰਟਰੋਲ ਲਾਈਨ ਕੋਲ ਸਾਵਧਾਨੀ ਵਰਤੀ ਜਾ ਰਹੀ ਹੈ।
ਜਾਮਾ ਮਸਜਿਦ 'ਚ ਅਦਾ ਕੀਤੀ ਗਈ ਈਦ ਦੀ ਨਮਾਜ਼, ਇਕ-ਦੂਜੇ ਨੂੰ ਗਲ਼ ਲਾ ਕਿਹਾ- 'ਈਦ ਮੁਬਾਰਕ'
NEXT STORY