ਲਾਹੌਰ— ਪਾਕਿਸਤਾਨ ਦੀ ਇਕ ਅਦਾਲਤ ਨੇ ਬੁੱਧਵਾਰ ਨੂੰ ਭਾਰਤੀ ਨਾਗਰਿਕ ਸਰਬਜੀਤ ਸਿੰਘ ਦੇ ਕਤਲ ਮਾਮਲੇ 'ਚ ਸਾਰੇ ਗਵਾਹਾਂ ਨੂੰ ਅਗਲੇ ਮਹੀਨੇ ਤਲਬ ਕੀਤਾ। ਸਰਬਜੀਤ ਪਾਕਿਸਤਾਨ ਦੀ ਜੇਲ 'ਚ ਬੰਦ ਸੀ ਜਦੋਂ 2013 'ਚ ਜੇਲ ਦੇ ਹੋਰ ਕੈਦੀਆਂ ਨੇ ਉਸ ਦਾ ਕਤਲ ਕਰ ਦਿੱਤਾ ਸੀ। ਮੌਤ ਦੀ ਸਜ਼ਾ ਦੇ 2 ਕੈਦੀਆਂ ਅਮੀਰ ਸਰਫਰਾਜ਼ ਉਰਫ ਤਮਬਾ ਤੇ ਮੁਦਸਰ ਨੇ ਲਾਹੌਰ ਦੀ ਕੋਟ ਲਖਪਤ ਜੇਲ 'ਚ ਮਈ 2013 'ਚ ਸਰਬਜੀਤ (49) 'ਤੇ ਹਮਲਾ ਕਰਕੇ ਉਸ ਦੀ ਜਾਨ ਲੈ ਲਈ ਸੀ।
ਲਾਹੌਰ ਦੇ ਵਧੀਕ ਜ਼ਿਲਾ ਤੇ ਸੈਸ਼ਨ ਜੱਜ ਮੁਹੰਮਦ ਮੋਈਨ ਖੋਖਰ ਨੇ ਪ੍ਰੋਸੀਕਿਊਸ਼ਨ ਪੱਖ ਦੇ ਕਿਸੇ ਵੀ ਗਵਾਹ ਦੇ ਆਪਣਾ ਬਿਆਨ ਦਰਜ ਕਰਾਉਣ ਲਈ ਅਦਾਲਤ 'ਚ ਪੇਸ਼ ਨਾ ਹੋਣ 'ਤੇ ਮਾਮਲੇ ਦੀ ਸੁਣਵਾਈ ਦੌਰਾਨ ਨਾਰਾਜ਼ਗੀ ਜਤਾਈ। ਸੁਣਵਾਈ ਤੋਂ ਬਾਅਦ ਅਦਾਲਤ ਦੇ ਇਕ ਸੀਨੀਅਰ ਅਧਿਕਾਰੀ ਨੇ ਪੀ.ਟੀ.ਆਈ. ਨੂੰ ਕਿਹਾ ਕਿ ਪੰਜ ਅਕਤੂਬਰ ਨੂੰ ਹੋਣ ਵਾਲੀ ਅਗਲੀ ਸੁਣਵਾਈ ਲਈ ਮਾਮਲੇ 'ਚ ਸਾਰੇ ਗਵਾਹਾਂ ਨੇ ਆਪਣੇ ਬਿਆਨ ਦਰਜ ਕਰਾਏ ਹਨ। ਅਧਿਕਾਰੀ ਨੇ ਕਿਹਾ ਕਿ ਪਿਛਲੀ ਸੁਣਵਾਈ ਦੌਰਾਨ ਇਕ ਗਵਾਹ ਨੇ ਅਦਾਲਤ 'ਚ ਕਿਹਾ ਸੀ ਕਿ ਸਰਬਜੀਤ ਨੂੰ ਗੰਭੀਰ ਹਾਲਤ 'ਚ ਹਸਪਤਾਲ ਲਿਆਂਦਾ ਗਿਆ ਸੀ। ਉਹ ਸਿੰਘ ਦਾ ਬਿਆਨ ਦਰਜ ਕਰਨਾ ਚਾਹੁੰਦਾ ਸੀ ਪਰ ਡਾਕਟਰਾਂ ਨੇ ਖਰਾਬ ਸਿਹਤ ਦਾ ਹਵਾਲਾ ਦਿੰਦਿਆਂ ਉਸ ਨੂੰ ਅਜਿਹਾ ਕਰਨ ਤੋਂ ਰੋਕ ਦਿੱਤਾ।
ਪਿਛਲੀ ਸੁਣਵਾਈ ਦੌਰਾਨ ਜੱਜ ਨੇ ਅਦਾਲਤ ਨਾਲ ਸਹਿਯੋਗ ਨਾ ਕਰਨ ਲਈ ਜੇਲ ਅਧਿਕਾਰੀਆਂ ਨੂੰ ਫਟਕਾਰ ਵੀ ਲਾਈ ਸੀ। ਸੈਸ਼ਨ ਅਦਾਲਤ 'ਚ ਸੁਣਵਾਈ ਸ਼ੁਰੂ ਹੋਣ ਤੋਂ ਪਹਿਲਾਂ ਲਾਹੌਰ ਹਾਈ ਕੋਰਟ ਦੇ ਜੱਜ ਮਜ਼ਹਰ ਅਲੀ ਅਕਬਰ ਨਕਵੀ ਦੀ ਇਕ ਮੈਂਬਰੀ ਨਿਆਂਇਕ ਕਮੇਟੀ ਨੇ ਸ਼ੁਰੂਆਤ 'ਚ ਸਰਬਜੀਤ ਕਤਲ ਮਾਮਲੇ ਦੀ ਜਾਂਚ ਕੀਤੀ ਸੀ। ਨਕਵੀ ਨੇ ਇਸ ਮਾਮਲੇ 'ਚ ਕਰੀਬ 40 ਗਵਾਹਾਂ ਦੇ ਬਿਆਨ ਦਰਜ ਕੀਤੇ ਤੇ ਸਰਕਾਰ ਨੂੰ ਆਪਣੀ ਰਿਪੋਰਟ ਸੌਂਪ ਦਿੱਤੀ। ਰਿਪੋਰਟ ਦੇ ਤੱਥ ਅਜੇ ਤੱਕ ਜਨਤਕ ਨਹੀਂ ਕੀਤੇ ਗਏ ਹਨ। ਅਧਿਕਾਰੀਆਂ ਨੇ ਦੱਸਿਆ ਕਿ ਨਿਆਂਇਕ ਕਮੇਟੀ ਨੇ ਬਿਆਨ ਦਰਜ ਕਰਾਉਣ ਲਈ ਵਿਦੇਸ਼ ਮੰਤਰਾਲੇ ਦੇ ਰਾਹੀਂ ਸਰਬਜੀਤ ਦੇ ਪਰਿਵਾਰ ਵਾਲਿਆਂ ਨੂੰ ਵੀ ਨੋਟਿਸ ਜਾਰੀ ਕੀਤੇ ਸਨ। ਪਰ ਪਰਿਵਾਰ ਵਾਲਿਆਂ ਨੇ ਬਿਆਨ ਦਰਜ ਨਹੀਂ ਕਰਵਾਏ।
ਤਮਬਾ ਤੇ ਮੁਦਸਰ ਨੇ ਕਮੇਟੀ ਨੂੰ ਦਿੱਤੇ ਬਿਆਨਾਂ 'ਚ ਆਪਣਾ ਗੁਨਾਹ ਕਬੂਲ ਕਰਦੇ ਹੋਏ ਕਿਹਾ ਸੀ ਕਿ ਉਨ੍ਹਾਂ ਨੇ ਸਰਬਜੀਤ ਦਾ ਕਤਲ ਕੀਤਾ ਕਿਉਂਕਿ ਉਹ ਉਸ ਵਲੋਂ ਕੀਤੇ ਗਏ ਬੰਬ ਧਮਾਕਿਆਂ 'ਚ ਲੋਕਾਂ ਦੇ ਮਾਰੇ ਜਾਣ ਦਾ ਬਦਲਾ ਲੈਣਾ ਚਾਹੁੰਦੇ ਸਨ। ਸਰਬਜੀਤ ਨੂੰ 1990 'ਚ ਪਾਕਿਸਤਾਨ ਦੇ ਪੰਜਾਬ ਸੂਬੇ 'ਚ ਹੋਏ ਕਈ ਬੰਬ ਧਮਾਕਿਆਂ 'ਚ ਕਥਿਤ ਰੂਪ ਨਾਲ ਸ਼ਾਮਲ ਹੋਣ ਲਈ ਮੌਤ ਦੀ ਸਜ਼ਾ ਦਿੱਤੀ ਗਈ ਸੀ। ਹਾਲਾਂਕਿ ਉਸ ਦੇ ਪਰਿਵਾਰ ਦਾ ਕਹਿਣਾ ਹੈ ਕਿ ਇਹ ਗਲਤ ਪਛਾਣ ਦਾ ਮਾਮਲਾ ਸੀ ਤੇ ਸਰਬਜੀਤ ਬਿਨਾਂ ਕਿਸੇ ਗਲਤ ਇਰਾਦੇ ਸਰਹੱਦ ਪਾਰ ਕਰਕੇ ਪਾਕਿਸਤਾਨ ਚਲਾ ਗਿਆ ਸੀ।
ਗੁਰੂਕੁਲ ’ਚ ਵਿਦਿਅਾਰਥਣਾਂ ਨਾਲ ਛੇੜਛਾੜ ਕਰਨ ਵਾਲਾ ਅਾਚਾਰੀਅਾ ਕ੍ਰਿਸ਼ਨਾਨੰਦ ਗ੍ਰਿਫਤਾਰ
NEXT STORY