ਨੌਸ਼ਹਿਰਾ (ਏਜੰਸੀਆਂ)— ਪਾਕਿਸਤਾਨੀ ਫੌਜ ਨੇ ਗੋਲੀਬਾਰੀ ਦੀ ਉਲੰਘਣਾ ਕਰਦੇ ਹੋਏ ਅੱਜ 4 ਤੋਂ ਵੱਧ ਭਾਰਤੀ ਫੌਜ ਦੀਆਂ ਮੁਢਲੀਆਂ ਚੌਕੀਆਂ 'ਤੇ ਗੋਲੀਬਾਰੀ ਕੀਤੀ। ਰੱਖਿਆ ਸੂਤਰਾਂ ਮੁਤਾਬਕ ਪਾਕਿਸਤਾਨੀ ਫੌਜ ਨੇ ਅੱਜ ਨੌਸ਼ਹਿਰਾ ਦੇ ਕਲਾਲ ਉਪ-ਸੈਕਟਰ ਦੀਆਂ 4 ਤੋਂ ਵੱਧ ਮੁਢਲੀਆਂ ਚੌਕੀਆਂ 'ਤੇ ਬਿਨਾਂ ਕਿਸੇ ਕਾਰਨ ਸ਼ਨੀਵਾਰ ਸਵੇਰੇ 9.15 ਵਜੇ ਛੋਟੇ-ਵੱਡੇ ਹਥਿਆਰਾਂ ਨਾਲ ਗੋਲੀਬਾਰੀ ਸ਼ੁਰੂ ਕਰ ਦਿੱਤੀ। ਇਸ ਗੋਲੀਬਾਰੀ ਦਾ ਭਾਰਤੀ ਫੌਜ ਨੇ ਵੀ ਮੂੰਹ-ਤੋੜ ਜਵਾਬ ਦਿੱਤਾ। ਇਹ ਗੋਲੀਬਾਰੀ ਸ਼ਨੀਵਾਰ ਸ਼ਾਮ 4 ਵਜੇ ਤੱਕ ਜਾਰੀ ਰਹੀ। ਜ਼ਿਕਰਯੋਗ ਹੈ ਕਿ ਪਾਕਿ ਫੌਜ ਨੇ ਕਲਾਲ, ਡੀਂਗ ਸਮੇਤ ਕਈ ਰਿਹਾਇਸ਼ੀ ਇਲਾਕਿਆਂ 'ਚ ਗੋਲੀਬਾਰੀ ਕੀਤੀ ਸੀ।
1984 ਕਤਲੇਆਮ 'ਤੇ ਕੇਜਰੀਵਾਲ ਬੋਲੇ, ਵੱਡੀਆਂ ਮੱਛੀਆਂ ਨੂੰ ਸਜ਼ਾ ਮਿਲਣਾ ਅਜੇ ਬਾਕੀ
NEXT STORY