ਜੰਮੂ- ਪਾਕਿਸਤਾਨੀ ਫ਼ੌਜੀਆਂ ਨੇ ਜੰਗਬੰਦੀ ਸਮਝੌਤੇ ਦੀ ਉਲੰਘਣਾ ਕਰਦੇ ਹੋਏ ਜੰਮੂ-ਕਸ਼ਮੀਰ ਦੇ ਪੁੰਛ ਜ਼ਿਲ੍ਹੇ 'ਚ ਕੰਟਰੋਲ ਰੇਖਾ ਕੋਲ (ਐੱਲ.ਓ.ਸੀ.) 'ਤੇ ਮੰਗਲਵਾਰ ਨੂੰ ਗੋਲੀਬਾਰੀ ਕੀਤੀ। ਜਿਸ 'ਚ ਸਰਹੱਦੀ ਸੁਰੱਖਿਆ ਫੋਰਸ (ਬੀ.ਐੱਸ.ਐੱਫ.) ਦਾ ਇਕ ਅਧਿਕਾਰੀ ਸ਼ਹੀਦ ਹੋ ਗਿਆ। ਅਧਿਕਾਰੀਆਂ ਨੇ ਦੱਸਿਆ ਕਿ ਮੇਂਢਰ ਸੈਕਟਰ ਦੇ ਤਾਰਕੁੰਡੀ ਇਲਾਕੇ 'ਚ ਸਰਹੱਦ ਪਾਰ ਤੋਂ ਬਿਨਾਂ ਕਿਸੇ ਉਕਸਾਵੇ ਦੇ ਗੋਲੀਬਾਰੀ ਕੀਤੀ ਗਈ। ਅਧਿਕਾਰੀਆਂ ਨੇ ਦੱਸਿਆ ਕਿ ਭਾਰਤੀ ਫ਼ੌਜ ਨੇ ਵੀ ਗੋਲੀਬਾਰੀ ਦਾ ਮੂੰਹ ਤੋੜ ਜਵਾਬ ਦਿੱਤਾ। ਪਿਛਲੇ 5 ਦਿਨਾਂ ਅੰਦਰ ਪਾਕਿਸਤਾਨੀ ਗੋਲੀਬਾਰੀ ਨਾਲ ਜਵਾਨ ਦੇ ਸ਼ਹੀਦ ਹੋਣ ਦੀ ਇਹ ਦੂਜੀ ਘਟਨਾ ਹੈ।
ਇਹ ਵੀ ਪੜ੍ਹੋ : ਪਾਕਿਸਤਾਨ ਨੇ ਫਿਰ ਕੀਤੀ ਜੰਗਬੰਦੀ ਦੀ ਉਲੰਘਣਾ, ਗੋਲੀਬਾਰੀ 'ਚ 2 ਜਵਾਨ ਸ਼ਹੀਦ
ਇਸ ਤੋਂ ਪਹਿਲਾਂ 27 ਨਵੰਬਰ ਨੂੰ ਰਾਜੌਰੀ ਜ਼ਿਲ੍ਹੇ ਦੇ ਸੁੰਦਰਬਨੀ ਸੈਕਟਰ 'ਚ ਪਾਕਿਸਤਾਨੀ ਗੋਲੀਬਾਰੀ 'ਚ 2 ਫ਼ੌਜੀ ਸ਼ਹੀਦ ਹੋ ਗਏ ਸਨ। ਸੁੰਦਰਬਨੀ ਸੈਕਟਰ 'ਚ ਸ਼ਹੀਦ ਹੋਣ ਵਾਲੇ ਜਵਾਨਾਂ ਦੇ ਨਾਂ ਨਾਇਕ ਪ੍ਰੇਮ ਕੁਮਾਰ ਖੱਤਰੀ ਅਤੇ ਰਾਈਫਲ ਮੈਨ ਸੁਖਬੀਰ ਸਿੰਘ ਸੀ। ਸ਼ਹੀਦ ਹੋਏ ਜਵਾਨ ਸੁਖਬੀਰ ਸਿੰਘ ਪੰਜਾਬ ਦੇ ਤਰਨਤਾਰਨ ਦੇ ਰਹਿਣ ਵਾਲੇ ਸਨ। ਸ਼ਹੀਦ ਪ੍ਰੇਮ ਬਹਾਦਰ ਖੱਤਰੀ ਯੂ.ਪੀ. ਦੇ ਮਹਾਰਾਜਗੰਜ ਦੇ ਰਹਿਣ ਵਾਲੇ ਸਨ।
ਇਹ ਵੀ ਪੜ੍ਹੋ : ਜੰਮੂ-ਕਸ਼ਮੀਰ 'ਚ DDC ਦੇ ਦੂਜੇ ਪੜਾਅ ਲਈ ਪੈ ਰਹੀਆਂ ਵੋਟਾਂ, 321 ਉਮੀਦਵਾਰ ਮੈਦਾਨ 'ਚ
ਪਿਓ ਨੇ ਨਹੀਂ ਦਿੱਤਾ ਫੋਨ, ਗੁੱਸੇ 'ਚ ਧੀ ਨੇ ਚੁੱਕਿਆ ਖ਼ੌਫ਼ਨਾਕ ਕਦਮ
NEXT STORY