ਨਵੀਂ ਦਿੱਲੀ- ਭਾਰਤ ਨੇ ਕਰਤਾਰਪੁਰ ਸਾਹਿਬ ਗੁਰਦੁਆਰਾ ਦੇ ਪ੍ਰਬੰਧਨ ਅਤੇ ਦੇਖਰੇਖ ਦਾ ਕੰਮ ਇਕ ਗੈਰ-ਸਿੱਖ ਸੰਸਥਾ ਨੂੰ ਸੌਂਪੇ ਜਾਣ ਦੇ ਪਾਕਿਸਤਾਨ ਦੇ ਫੈਸਲੇ ਦਾ ਸਖਤ ਵਿਰੋਧ ਕਰਦੇ ਹੋਏ ਅੱਜ ਪਾਕਿਸਤਾਨ ਸਰਕਾਰ ਨੂੰ ਬੇਨਤੀ ਕੀਤੀ ਕਿ ਉਹ ਸਿੱਖਾਂ ਦੀਆਂ ਭਾਵਨਾਵਾਂ ਦੇ ਵਿਰੁੱਧ ਇਸ ਮਨਮਰਜ਼ੀ ਵਾਲੇ ਫੈਸਲੇ ਨੂੰ ਵਾਪਸ ਲੈਣ। ਵਿਦੇਸ਼ ਮੰਤਰਾਲਾ ਨੇ ਅੱਜ ਇੱਥੇ ਇਕ ਬਿਆਨ 'ਚ ਕਿਹਾ ਕਿ ਅਸੀਂ ਉਨ੍ਹਾਂ ਰਿਪੋਰਟਾਂ ਨੂੰ ਦੇਖਿਆ ਜਿਨ੍ਹਾਂ ਅਨੁਸਾਰ ਪਾਕਿਸਤਾਨ ਪਵਿੱਤਰ ਗੁਰਦੁਆਰਾ ਕਰਤਾਰਪੁਰ ਸਾਹਿਬ ਦਾ ਪ੍ਰਬੰਧਨ ਤੇ ਦੇਖਰੇਖ ਦਾ ਕੰਮ ਘੱਟ ਗਿਣਤੀ ਸਿੱਖ ਭਾਈਚਾਰੇ ਦੀ ਸੰਸਥਾ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਲੈ ਕੇ ਇਕ ਗੈਰ ਸਿੱਖ ਸੰਸਥਾ ਇਵੇਕਵੀ ਟਰੱਸਟ ਪ੍ਰਾਪਟੀ ਬੋਰਡ ਦੇ ਹੱਥਾਂ ਦਿੱਤਾ ਜਾ ਰਿਹਾ ਹੈ।
ਪਾਕਿਸਤਾਨ ਦਾ ਇਹ ਇਕਪਾਸੜ ਫੈਸਲਾ ਨਿੰਦਣਯੋਗ
ਬਿਆਨ 'ਚ ਕਿਹਾ ਗਿਆ, ਪਾਕਿਸਤਾਨ ਦਾ ਇਹ ਇਕਪਾਸੜ ਫੈਸਲਾ ਨਿੰਦਣਯੋਗ ਹੈ ਤੇ ਕਰਤਾਰਪੁਰ ਸਾਹਿਬ ਕੋਰੀਡੋਰ ਖੋਲ੍ਹੇ ਜਾਣ ਦੀ ਭਾਵਨਾ ਅਤੇ ਸਿੱਖ ਭਾਈਚਾਰੇ ਦੇ ਧਾਰਮਿਕ ਖਿਆਲਾਂ ਦੇ ਵਿਰੁੱਧ ਹੈ। ਅਜਿਹੇ ਕਦਮ ਪਾਕਿਸਤਾਨੀ ਸਰਕਾਰ ਅਤੇ ਧਾਰਮਿਕ ਘੱਟ ਗਿਣਤੀ ਭਾਈਚਾਰੇ ਦੇ ਅਧਿਕਾਰਾਂ ਅਤੇ ਕਲਿਆਣ ਦੇ ਲੰਮੇ ਚੌੜੇ ਦਾਅਵਿਆਂ ਦੀ ਸੱਚਾਈ ਨੂੰ ਦਰਸਾਉਂਦੇ ਹਨ। ਵਿਦੇਸ਼ ਮੰਤਰਾਲਾ ਨੇ ਪਾਕਿਸਤਾਨ ਨੂੰ ਬੇਨਤੀ ਕੀਤੀ ਹੈ ਕਿ ਉਹ ਸਿੱਖ ਭਾਈਚਾਰੇ ਦੇ ਅਧਿਕਾਰਾਂ ਦੇ ਘਾਣ ਕਰਨ ਵਾਲੇ ਮਨਮਰਜ਼ੀ ਫੈਸਲੇ ਨੂੰ ਵਾਪਸ ਲੈਣ। ਬਿਆਨ 'ਚ ਕਿਹਾ ਗਿਆ ਕਿ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਪ੍ਰਬੰਧ ਸਬੰਧੀ ਮਾਮਲਿਆਂ ਦਾ ਪ੍ਰਬੰਧਨ ਕਰਨ ਦਾ ਅਧਿਕਾਰ ਸਿੱਖ ਭਾਈਚਾਰੇ ਦਾ ਹੈ।
RBI ਨੇ ਸੁਪਰੀਮ ਕੋਰਟ ਤੋਂ ਅੰਤਰਿਮ ਆਦੇਸ਼ ਨੂੰ ਹਟਾਉਣ ਦੀ ਕੀਤੀ ਅਪੀਲ
NEXT STORY