ਕੈਥਲ- 25 ਸਾਲਾ ਇਕ ਪੋਸਟ ਗ੍ਰੈਜੂਏਟ ਵਿਦਿਆਰਥੀ ਦੇ ਪਾਕਿਸਤਾਨੀ ਖੁਫੀਆ ਏਜੰਟ ਨਾਲ ਕਥਿਤ ਸਬੰਧ ਸਾਹਮਣੇ ਆਏ ਹਨ। ਇਕ ਸੀਨੀਅਰ ਪੁਲਸ ਅਧਿਕਾਰੀ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ। ਪੁਲਸ ਸੁਪਰਡੈਂਟ ਆਸਥਾ ਮੋਦੀ ਨੇ ਕਿਹਾ ਕਿ ਕੈਥਲ ਜ਼ਿਲ੍ਹੇ ਦੇ ਗੁਹਲਾ ਇਲਾਕੇ ਦੇ ਦੋਸ਼ੀ ਦੇਵੇਂਦਰ ਸਿੰਘ ਨੂੰ ਐਤਵਾਰ ਨੂੰ ਹਥਿਆਰਾਂ ਨਾਲ ਸੋਸ਼ਲ ਮੀਡੀਆ 'ਤੇ ਫੋਟੋਆਂ ਅਪਲੋਡ ਕਰਨ ਦੇ ਦੋਸ਼ 'ਚ ਐੱਫਆਈਆਰ ਦਰਜ ਹੋਣ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਗਿਆ। ਪੁਲਸ ਸੁਪਰਡੈਂਟ ਨੇ ਕਿਹਾ ਕਿ ਜਾਂਚ ਦੌਰਾਨ ਇਹ ਖੁਲਾਸਾ ਹੋਇਆ ਕਿ ਸਿੰਘ, ਜੋ ਪੰਜਾਬ ਦੇ ਇਕ ਕਾਲਜ ਤੋਂ ਰਾਜਨੀਤੀ ਸ਼ਾਸਤਰ (Political Science) 'ਚ ਮਾਸਟਰ ਦੀ ਡਿਗਰੀ ਕਰ ਰਿਹਾ ਸੀ, ਪਿਛਲੇ ਸਾਲ ਨਵੰਬਰ 'ਚ ਤੀਰਥ ਯਾਤਰਾ 'ਤੇ ਪਾਕਿਸਤਾਨ ਗਿਆ ਸੀ।

ਇਹ ਵੀ ਪੜ੍ਹੋ : ਕਰਮਚਾਰੀਆਂ ਦੀਆਂ ਮੌਜਾਂ! ਸੁਪਰੀਮ ਕੋਰਟ ਨੇ ਦਿੱਤਾ 25 ਫੀਸਦੀ ਮਹਿੰਗਾਈ ਭੱਤਾ ਦੇਣ ਦਾ ਨਿਰਦੇਸ਼
ਉਨ੍ਹਾਂ ਕਿਹਾ ਕਿ ਯਾਤਰਾ ਦੌਰਾਨ ਉਹ ਇਕ ਪਾਕਿਸਤਾਨੀ ਖੁਫੀਆ ਏਜੰਟ ਦੇ ਸੰਪਰਕ 'ਚ ਆਇਆ ਅਤੇ ਵਾਪਸ ਆਉਣ ਤੋਂ ਬਾਅਦ ਵੀ ਉਸ ਦੇ ਸੰਪਰਕ 'ਚ ਰਿਹਾ। ਆਸਥਾ ਮੋਦੀ ਨੇ ਕਿਹਾ, "ਅਸੀਂ ਉਸਦਾ ਫ਼ੋਨ ਜ਼ਬਤ ਕਰ ਲਿਆ ਹੈ ਅਤੇ ਉਸ ਨੂੰ ਫੋਰੈਂਸਿਕ ਜਾਂਚ ਲਈ ਭੇਜ ਦਿੱਤਾ ਹੈ।" ਇਹ ਪੁੱਛੇ ਜਾਣ 'ਤੇ ਕਿ ਕੀ ਉਸਨੇ ਕੋਈ ਸੰਵੇਦਨਸ਼ੀਲ ਜਾਣਕਾਰੀ ਭੇਜੀ ਹੈ, ਸੀਨੀਅਰ ਪੁਲਸ ਅਧਿਕਾਰੀ ਨੇ ਦੱਸਿਆ,"ਉਸਨੇ ਪਟਿਆਲਾ ਛਾਉਣੀ ਦੀਆਂ ਕੁਝ ਤਸਵੀਰਾਂ ਬਾਹਰੋਂ ਲੈਣ ਤੋਂ ਬਾਅਦ ਭੇਜਣ ਦੀ ਗੱਲ ਸਵੀਕਾਰ ਕੀਤੀ ਹੈ।" ਉਸ ਨੇ ਕਿਹਾ,"ਅਸੀਂ ਉਸਦੇ ਵਿੱਤੀ ਮਾਮਲਿਆਂ ਦੀ ਵੀ ਜਾਂਚ ਕਰ ਰਹੇ ਹਾਂ ਅਤੇ ਉਸ ਦੇ ਬੈਂਕ ਖਾਤੇ ਦੀ ਜਾਂਚ ਕਰ ਰਹੇ ਹਾਂ।" ਉਨ੍ਹਾਂ ਕਿਹਾ ਕਿ ਹੁਣ ਉਸ ਖ਼ਿਲਾਫ਼ ਇਕ ਹੋਰ ਐੱਫਆਈਆਰ ਦਰਜ ਕੀਤੀ ਗਈ ਹੈ। ਇਹ ਘਟਨਾ ਇਕ ਹੋਰ ਮਾਮਲੇ ਤੋਂ ਬਾਅਦ ਵਾਪਰੀ ਹੈ ਜਿਸ 'ਚ 24 ਸਾਲਾ ਨੌਜਵਾਨ, ਨੋਮਾਨ ਇਲਾਹੀ, ਨੂੰ ਪਾਨੀਪਤ ਜ਼ਿਲ੍ਹੇ 'ਚ ਪਾਕਿਸਤਾਨ 'ਚ ਕੁਝ ਵਿਅਕਤੀਆਂ ਨੂੰ ਸੰਵੇਦਨਸ਼ੀਲ ਜਾਣਕਾਰੀ ਪ੍ਰਦਾਨ ਕਰਨ ਦੇ ਦੋਸ਼ 'ਚ ਗ੍ਰਿਫ਼ਤਾਰ ਕੀਤਾ ਗਿਆ ਸੀ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਖ਼ਰਾਬ ਨਤੀਜੇ ਲਿਆਉਣ ਵਾਲੇ ਸਕੂਲਾਂ ਦੇ ਅਧਿਆਪਕ ਸਾਵਧਾਨ, ਸਿੱਖਿਆ ਵਿਭਾਗ ਕਰੇਗਾ ਕਾਰਵਾਈ
NEXT STORY