ਨਵੀਂ ਦਿੱਲੀ, (ਯੂ.ਐੱਨ.ਆਈ.)- ਭਾਰਤ ਨੇ ਪਾਕਿਸਤਾਨ ’ਚ ਅਣਪਛਾਤੇ ਹਮਲਾਵਰਾਂ ਵੱਲੋਂ ਲਸ਼ਕਰ-ਏ-ਤੋਇਬਾ ਦੇ ਅੱਤਵਾਦੀ ਸ਼ਾਹਿਦ ਲਤੀਫ ਦੀ ਹੱਤਿਆ ਦੇ ਪਿੱਛੇ ਭਾਰਤੀ ਖੁਫੀਆ ਏਜੰਸੀਆਂ ਦੀ ਭੂਮਿਕਾ ਦੇ ਪਾਕਿਸਤਾਨ ਸਰਕਾਰ ਵੱਲੋਂ ਲਾਏ ਦੋਸ਼ਾਂ ਨੂੰ ਖਾਰਿਜ ਕਰਦਿਆਂ ਕਿਹਾ ਕਿ ਪਾਕਿਸਤਾਨ ਖੁਦ ਦੀ ਲਾਈ ਅੱਤਵਾਦ ਦੀ ਅੱਗ ’ਚ ਸੜ ਰਿਹਾ ਹੈ।
ਵਿਦੇਸ਼ ਮੰਤਰਾਲੇ ਦੇ ਅਧਿਕਾਰਿਕ ਬੁਲਾਰੇ ਰਣਧੀਰ ਜੈਸਵਾਲ ਨੇ ਪਾਕਿਸਤਾਨ ਵਿਦੇਸ਼ ਸਕੱਤਰ ਮੁਹੰਮਦ ਸਾਇਰਸ ਸੱਜਾਦ ਕਾਜ਼ੀ ਵੱਲੋਂ ਕੀਤੀਆਂ ਗਈਆਂ ਟਿੱਪਣੀਆਂ ਸਬੰਧੀ ਮੀਡੀਆ ਦੇ ਸਵਾਲਾਂ ਦੇ ਜਵਾਬ ’ਚ ਕਿਹਾ 'ਅਸੀਂ ਪਾਕਿਸਤਾਨ ਦੇ ਵਿਦੇਸ਼ ਸਕੱਤਰ ਦੀਆਂ ਕੁਝ ਟਿੱਪਣੀਆਂ ਬਾਰੇ ਮੀਡੀਆ ਰਿਪੋਰਟਾਂ ਦੇਖੀਆਂ ਹਨ।
ਇਹ ਝੂਠਾ ਅਤੇ ਮੰਦਭਾਗਾ ਭਾਰਤ ਵਿਰੋਧੀ ਪ੍ਰਚਾਰ ਪਾਕਿਸਤਾਨ ਵੱਲੋਂ ਕੀਤਾ ਜਾ ਰਿਹਾ ਹੈ। ਜਿਵੇਂ ਕਿ ਦੁਨੀਆ ਜਾਣਦੀ ਹੈ, ਪਾਕਿਸਤਾਨ ਲੰਬੇ ਸਮੇਂ ਤੋਂ ਅੱਤਵਾਦ, ਸੰਗਠਿਤ ਅਪਰਾਧ ਅਤੇ ਗੈਰ-ਕਾਨੂੰਨੀ ਅੰਤਰਰਾਸ਼ਟਰੀ ਗਤੀਵਿਧੀਆਂ ਦਾ ਕੇਂਦਰ ਰਿਹਾ ਹੈ।
ਭਾਰਤ ਅਤੇ ਕਈ ਹੋਰ ਦੇਸ਼ਾਂ ਨੇ ਜਨਤਕ ਤੌਰ ’ਤੇ ਪਾਕਿਸਤਾਨ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਉਹ ਆਪਣੀ ਖੁਦ ਦੀ ਲਗਾਈ ਹੋਈ ਅੱਤਵਾਦ ਦੀ ਅੱਗ ’ਚ ਸੜ ਜਾਵੇਗਾ। ਬੁਲਾਰੇ ਨੇ ਕਿਹਾ, 'ਪਾਕਿਸਤਾਨ ਜੋ ਬੀਜੇਗਾ, ਉਹੀ ਵੱਢੇਗਾ।
ਜਾਤੀ ਆਧਾਰਿਤ ਮਰਦਮਸ਼ੁਮਾਰੀ ਨਿਆਂ ਵੱਲ ਪਹਿਲਾ ਕਦਮ : ਰਾਹੁਲ ਗਾਂਧੀ
NEXT STORY