ਨਵੀਂ ਦਿੱਲੀ (ਏਜੰਸੀ)- ਪਾਕਿਸਤਾਨ ਨੇ ਭਾਰਤ ਦੇ ਸਿੱਖ ਸ਼ਰਧਾਲੂਆਂ ਨੂੰ 2,843 ਵੀਜ਼ੇ ਜਾਰੀ ਕੀਤੇ ਹਨ, ਜਿਸ ਨਾਲ ਉਨ੍ਹਾਂ ਨੂੰ 13 ਅਪ੍ਰੈਲ ਤੋਂ 22 ਅਪ੍ਰੈਲ ਤੱਕ ਪਾਕਿਸਤਾਨ ਵਿਚ ਹੋਣ ਵਾਲੇ ਸਾਲਾਨਾ ਵਿਸਾਖੀ ਤਿਉਹਾਰ ਵਿਚ ਹਿੱਸਾ ਲੈਣ ਦੀ ਇਜਾਜ਼ਤ ਮਿਲ ਗਈ ਹੈ। ਇਹ ਘੋਸ਼ਣਾ ਭਾਰਤ ਵਿਚ ਪਾਕਿਸਤਾਨ ਹਾਈ ਕਮਿਸ਼ਨ ਵੱਲੋਂ ਸੋਸ਼ਲ ਮੀਡੀਆ ਪਲੇਟਫਾਰਮ ਐਕਸ 'ਤੇ ਇਕ ਪੋਸਟ ਰਾਹੀਂ ਕੀਤੀ ਗਈ।
ਇਹ ਵੀ ਪੜ੍ਹੋ: ਜੇਲ੍ਹ 'ਚ ਇਮਰਾਨ ਖਾਨ ਦੀ ਸੁਰੱਖਿਆ 'ਤੇ ਹਰ ਮਹੀਨੇ ਆ ਰਿਹੈ 12 ਲੱਖ ਰੁਪਏ ਖ਼ਰਚਾ: ਰਿਪੋਰਟ
ਵਿਸਾਖੀ, ਸਿੱਖ ਭਾਈਚਾਰੇ ਲਈ ਬਹੁਤ ਸੱਭਿਆਚਾਰਕ ਅਤੇ ਧਾਰਮਿਕ ਮਹੱਤਵ ਰੱਖਦੀ ਹੈ, ਜੋ ਵਾਢੀ ਦਾ ਤਿਉਹਾਰ ਹੈ ਅਤੇ 1699 ਵਿੱਚ ਗੁਰੂ ਗੋਬਿੰਦ ਸਿੰਘ ਜੀ ਦੁਆਰਾ ਖਾਲਸਾ ਪੰਥ ਦੀ ਸਥਾਪਨਾ ਦੀ ਯਾਦ ਦਿਵਾਉਂਦਾ ਹੈ। ਹਰ ਸਾਲ, ਦੁਨੀਆ ਭਰ ਤੋਂ ਹਜ਼ਾਰਾਂ ਸਿੱਖ ਸ਼ਰਧਾਲੂ ਇਤਿਹਾਸਕ ਸਿੱਖ ਗੁਰਧਾਮਾਂ 'ਤੇ ਵਿਸਾਖੀ ਮਨਾਉਣ ਲਈ ਪਾਕਿਸਤਾਨ ਵਿੱਚ ਇਕੱਠੇ ਹੁੰਦੇ ਹਨ, ਜਿਨ੍ਹਾਂ ਵਿਚ ਹਸਨ ਅਬਦਾਲ ਵਿਚ ਗੁਰਦੁਆਰਾ ਪੰਜਾ ਸਾਹਿਬ ਅਤੇ ਲਾਹੌਰ ਦੇ ਗੁਰਦੁਆਰਾ ਡੇਰਾ ਸਾਹਿਬ ਸ਼ਾਮਲ ਹਨ।
ਇਹ ਵੀ ਪੜ੍ਹੋ: ਸਾਊਦੀ ਅਰਬ ਤੇ ਪਾਕਿਸਤਾਨ ਨੇ ਨਵੀਂ ਦਿੱਲੀ-ਇਸਲਾਮਾਬਾਦ ਦਰਮਿਆਨ ਗੱਲਬਾਤ ਦੇ ਮਹੱਤਵ 'ਤੇ ਦਿੱਤਾ ਜ਼ੋਰ
ਭਾਰਤ ਵਿੱਚ ਪਾਕਿਸਤਾਨ ਹਾਈ ਕਮਿਸ਼ਨ ਨੇ ਇੱਕ ਪੋਸਟ ਵਿੱਚ ਕਿਹਾ, 'ਵਿਸਾਖੀ ਦੇ ਜਸ਼ਨਾਂ ਦੇ ਮੌਕੇ 'ਤੇ, @PakinIndia ਨੇ 13-22 ਅਪ੍ਰੈਲ 2024 ਤੱਕ ਪਾਕਿਸਤਾਨ ਵਿੱਚ ਹੋਣ ਵਾਲੇ ਸਾਲਾਨਾ ਤਿਉਹਾਰ ਵਿੱਚ ਹਿੱਸਾ ਲੈਣ ਲਈ ਭਾਰਤ ਦੇ ਸਿੱਖ ਸ਼ਰਧਾਲੂਆਂ ਨੂੰ 2843 ਵੀਜ਼ੇ ਜਾਰੀ ਕੀਤੇ ਹਨ।'
ਇਹ ਵੀ ਪੜ੍ਹੋ: ਹੈਜ਼ਾ ਦੇ ਕਹਿਰ ਤੋਂ ਭੱਜ ਰਹੇ ਸੀ ਲੋਕ, ਸਮੁੰਦਰ 'ਚ ਕਿਸ਼ਤੀ ਪਲਟਣ ਕਾਰਨ 98 ਲੋਕਾਂ ਨੇ ਗਵਾਈ ਆਪਣੀ ਜਾਨ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ।
ਹੇਮਾ ਮਾਲਿਨੀ 'ਤੇ ਟਿੱਪਣੀ ਕਰਨੀ ਪਈ ਭਾਰੀ, ਚੋਣ ਕਮਿਸ਼ਨ ਨੇ ਸੁਰਜੇਵਾਲਾ ਨੂੰ ਭੇਜਿਆ ਨੋਟਿਸ
NEXT STORY