ਨਵੀਂ ਦਿੱਲੀ (ਏਜੰਸੀ)- ਪਾਕਿਸਤਾਨ ਹਾਈ ਕਮਿਸ਼ਨ ਨੇ ਬੁੱਧਵਾਰ ਨੂੰ ਕਿਹਾ ਕਿ ਉਸ ਨੇ ਪੰਜਾਬ (ਪਾਕਿਸਤਾਨ) ਸੂਬੇ ਦੇ ਚਕਵਾਲ ਜ਼ਿਲ੍ਹੇ ਵਿਚ ਸਥਿਤ ਸ਼੍ਰੀ ਕਟਾਸ ਰਾਜ ਮੰਦਰ ਦੇ ਦਰਸ਼ਨਾਂ ਲਈ ਭਾਰਤੀ ਸ਼ਰਧਾਲੂਆਂ ਨੂੰ 84 ਵੀਜ਼ੇ ਜਾਰੀ ਕੀਤੇ ਹਨ। ਇਸ ਸਮੂਹ ਨੂੰ 19 ਤੋਂ 25 ਦਸੰਬਰ ਤੱਕ ਕਟਾਸ ਰਾਜ ਮੰਦਰ ਦੇ ਦਰਸ਼ਨਾਂ ਲਈ ਵੀਜ਼ਾ ਦਿੱਤਾ ਗਿਆ ਹੈ। ਇਨ੍ਹਾਂ ਮੰਦਰਾਂ ਨੂੰ ਕਿਲਾ ਕਟਾਸ ਵੀ ਕਿਹਾ ਜਾਂਦਾ ਹੈ। ਇਹ ਕਈ ਹਿੰਦੂ ਮੰਦਰਾਂ ਦਾ ਇੱਕ ਕੰਪਲੈਕਸ ਹੈ ਜੋ ਪੈਦਲ ਰਸਤਿਆਂ ਰਾਹੀਂ ਇੱਕ-ਦੂਜੇ ਨਾਲ ਜੁੜੇ ਹੋਏ ਹਨ।
ਇਹ ਵੀ ਪੜ੍ਹੋ: ਟਰੰਪ ਦੀ ਧਮਕੀ ਤੋਂ ਡਰਿਆ ਕੈਨੇਡਾ, ਸਰਹੱਦ ਨੂੰ ਸੁਰੱਖਿਅਤ ਕਰਨ ਲਈ ਬਣਾ ਰਿਹੈ ਇਹ Plan
ਭਾਰਤ ਤੋਂ ਸਿੱਖ ਅਤੇ ਹਿੰਦੂ ਸ਼ਰਧਾਲੂ ਹਰ ਸਾਲ ਤੀਰਥ ਯਾਤਰਾ 'ਤੇ ਦੁਵੱਲੇ ਪ੍ਰੋਟੋਕੋਲ ਦੇ ਤਹਿਤ ਪਾਕਿਸਤਾਨ ਜਾਂਦੇ ਹਨ। ਇਸੇ ਤਰ੍ਹਾਂ ਪਾਕਿਸਤਾਨੀ ਸ਼ਰਧਾਲੂ ਵੀ ਹਰ ਸਾਲ ਪ੍ਰੋਟੋਕੋਲ ਤਹਿਤ ਭਾਰਤ ਆਉਂਦੇ ਹਨ। ਪਾਕਿਸਤਾਨੀ ਮਿਸ਼ਨ ਨੇ ਕਿਹਾ, "ਨਵੀਂ ਦਿੱਲੀ ਵਿੱਚ ਪਾਕਿਸਤਾਨ ਦੇ ਹਾਈ ਕਮਿਸ਼ਨ ਨੇ ਪੰਜਾਬ ਦੇ ਚਕਵਾਲ ਜ਼ਿਲ੍ਹੇ ਵਿੱਚ ਸਥਿਤ ਪਵਿੱਤਰ ਸ਼੍ਰੀ ਕਟਾਸ ਰਾਜ ਮੰਦਰ ਦੇ ਦਰਸ਼ਨਾਂ ਲਈ ਭਾਰਤੀ ਸ਼ਰਧਾਲੂਆਂ ਦੇ ਇੱਕ ਸਮੂਹ ਨੂੰ 84 ਵੀਜ਼ੇ ਜਾਰੀ ਕੀਤੇ ਹਨ।" ਬਿਆਨ ਵਿੱਚ ਕਿਹਾ ਗਿਆ ਹੈ, "ਤੀਰਥ ਯਾਤਰਾ ਵੀਜ਼ਾ ਜਾਰੀ ਕਰਨਾ ਪਾਕਿਸਤਾਨ ਸਰਕਾਰ ਦੀ ਧਾਰਮਿਕ ਸਥਾਨਾਂ ਦੀ ਯਾਤਰਾ ਨੂੰ ਸੁਵਿਧਾਜਨਕ ਬਣਾਉਣ ਅਤੇ ਅੰਤਰ-ਧਾਰਮਿਕ ਸਦਭਾਵਨਾ ਨੂੰ ਉਤਸ਼ਾਹਿਤ ਕਰਨ ਦੀ ਨੀਤੀ ਦੇ ਅਨੁਸਾਰ ਹੈ।"
ਇਹ ਵੀ ਪੜ੍ਹੋ: ਘਰ 'ਚੋਂ ਮਿਲੀਆਂ ਇਕੋ ਪਰਿਵਾਰ ਦੇ 5 ਜੀਆਂ ਦੀਆਂ ਲਾਸ਼ਾਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਹੁਣ 60 ਸਾਲ ਤੋਂ ਵੱਧ ਉਮਰ ਦੇ ਬਜ਼ੁਰਗਾਂ ਦਾ ਹੋਵੇਗਾ ਮੁਫ਼ਤ ਇਲਾਜ
NEXT STORY