ਨਵੀਂ ਦਿੱਲੀ (ਭਾਸ਼ਾ) - ਭਾਰਤ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ (ਪੀ. ਓ. ਕੇ.) ’ਚ ਨਿਰਦੋਸ਼ ਪ੍ਰਦਰਸ਼ਨਕਾਰੀਆਂ ਖਿਲਾਫ ‘ਵੱਡੀ’ ਮਨੁੱਖੀ ਅਧਿਕਾਰ ਉਲੰਘਣਾ ਲਈ ਪਾਕਿਸਤਾਨ ਨੂੰ ਜਵਾਬਦੇਹ ਠਹਿਰਾਇਆ ਜਾਣਾ ਚਾਹੀਦਾ ਹੈ। ਪੀ. ਓ. ਕੇ. ਦੇ ਕਈ ਖੇਤਰਾਂ ’ਚ ਵੱਡੇ ਪੱਧਰ ’ਤੇ ਵਿਰੋਧ ਪ੍ਰਦਰਸ਼ਨ ਹੋਏ ਹਨ, ਜਿੱਥੇ ਲੋਕ ਬੁਨਿਆਦੀ ਅਧਿਕਾਰਾਂ, ਨਿਆਂ ਅਤੇ ਸ਼ੋਸ਼ਣ ਨੂੰ ਖ਼ਤਮ ਕਰਨ ਦੀ ਮੰਗ ਕਰ ਰਹੇ ਹਨ।
ਪੜ੍ਹੋ ਇਹ ਵੀ : ਮਹਿੰਗਾ ਹੋਇਆ LPG ਗੈਸ ਸਿਲੰਡਰ, ਤਿਉਹਾਰਾਂ 'ਤੇ ਲੱਗਾ ਵੱਡਾ ਝਟਕਾ
ਵਿਦੇਸ਼ ਮੰਤਰਾਲਾ ਦੇ ਬੁਲਾਰੇ ਰਣਧੀਰ ਜਾਇਸਵਾਲ ਨੇ ਕਿਹਾ ਕਿ ਅਸੀਂ ਪਾਕਿਸਤਾਨ ਦੇ ਕਬਜ਼ੇ ਵਾਲੇ ਜੰਮੂ-ਕਸ਼ਮੀਰ ਦੇ ਕਈ ਇਲਾਕਿਆਂ ’ਚ ਵਿਰੋਧ ਪ੍ਰਦਰਸ਼ਨਾਂ ਦੀਆਂ ਖਬਰਾਂ ਦੇਖੀਆਂ ਹਨ, ਜਿਨ੍ਹਾਂ ’ਚ ਨਿਰਦੋਸ਼ ਨਾਗਰਿਕਾਂ ’ਤੇ ਪਾਕਿਸਤਾਨੀ ਫੌਜ ਵੱਲੋਂ ਕੀਤੇ ਗਏ ਅੱਤਿਆਚਾਰ ਵੀ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਸਾਡਾ ਮੰਨਣਾ ਹੈ ਕਿ ਇਹ ਪਾਕਿਸਤਾਨ ਦੇ ਦਮਨਕਾਰੀ ਦ੍ਰਿਸ਼ਟੀਕੋਣ ਅਤੇ ਇਨ੍ਹਾਂ ਖੇਤਰਾਂ ਤੋਂ ਸ੍ਰੋਤਾਂ ਦੀ ਯੋਜਨਾਬੱਧ ਲੁੱਟ ਦਾ ਕੁਦਰਤੀ ਨਤੀਜਾ ਹੈ, ਜੋ ਉਸਦੇ ਜਬਰਨ ਅਤੇ ਗ਼ੈਰ-ਕਾਨੂੰਨੀ ਕਬਜ਼ੇ ’ਚ ਹਨ। ਜਾਇਸਵਾਲ ਆਪਣੀ ਹਫ਼ਤਾਵਾਰੀ ਪ੍ਰੈੱਸ ਗੱਲਬਾਤ ’ਚ ਇਕ ਸਵਾਲ ਦਾ ਜਵਾਬ ਦੇ ਰਹੇ ਸਨ। ਉਨ੍ਹਾਂ ਕਿਹਾ ਕਿ ਪਾਕਿਸਤਾਨ ਨੂੰ ਉਸਦੀ ਵੱਡੀ ਮਨੁੱਖੀ ਅਧਿਕਾਰ ਉਲੰਘਣਾ ਲਈ ਜਵਾਬਦੇਹ ਠਹਿਰਾਇਆ ਜਾਣਾ ਚਾਹੀਦਾ ਹੈ।
ਪੜ੍ਹੋ ਇਹ ਵੀ : ਹੁਣ ਰਾਸ਼ਨ ਡਿਪੂਆਂ ਤੋਂ ਮਿਲੇਗਾ ਸਸਤਾ ਸਰ੍ਹੋਂ ਦਾ ਤੇਲ!
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਰਾਜਸਥਾਨ ’ਚ ਸਾੜਿਆ ਰਾਵਣ ਦਾ 233 ਫੁੱਟ ਉੱਚਾ ਪੁਤਲਾ, ਬਣਿਆ ਵਿਸ਼ਵ ਰਿਕਾਰਡ
NEXT STORY