ਸ਼੍ਰੀਨਗਰ - ਪਾਕਿਸਤਾਨ ਆਪਣੀਆਂ ਹਰਕਤਾਂ ਤੋਂ ਬਾਜ ਨਹੀਂ ਆ ਰਿਹਾ ਹੈ। ਉਹ ਵਾਰ-ਵਾਰ ਜੰਗਬੰਦੀ ਦੀ ਉਲੰਘਣਾ ਕਰ ਰਿਹਾ ਹੈ। ਦੱਸ ਦਈਏ ਕਿ ਪਾਕਿ ਨੇ ਸਵੇਰੇ ਵੀ ਜੰਮੂ-ਕਸ਼ਮੀਰ ਦੇ ਨੌਸ਼ਹਿਰਾ ਸੈਕਟਰ 'ਚ ਗੋਲਾਬਾਰੀ ਕੀਤੀ ਸੀ ਉਥੇ ਹੀ ਸ਼ਾਮ ਨੂੰ ਇੱਕ ਵਾਰ ਫਿਰ ਪੁੰਛ ਜ਼ਿਲ੍ਹੇ ਦੇ ਬਾਲਾਕੋਟ ਸੈਕਟਰ 'ਚ ਮੋਰਟਾਰ ਦਾਗੇ ਹਨ। ਭਾਰਤੀ ਫੌਜ ਵੀ ਜਵਾਬੀ ਕਾਰਵਾਈ ਕਰ ਰਹੀ ਹੈ।
ਇਸ ਤੋਂ ਪਹਿਲਾਂ ਜੰਮੂ-ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ 'ਚ ਸੁਰੱਖਿਆ ਬਲਾਂ ਨੂੰ ਵੱਡੀ ਸਫਲਤਾ ਮਿਲੀ ਹੈ। ਸੁਰੱਖਿਆ ਬਲਾਂ ਨੇ ਮੁਕਾਬਲੇ 'ਚ ਪੰਜ ਅੱਤਵਾਦੀਆਂ ਨੂੰ ਢੇਰ ਕਰ ਦਿੱਤਾ ਹੈ। ਹਾਲਾਂਕਿ ਪੰਜਵੇਂ ਅੱਤਵਾਦੀ ਦੇ ਮਾਰੇ ਜਾਣ ਦੀ ਆਧਿਕਾਰਕ ਪੁਸ਼ਟੀ ਨਹੀਂ ਹੋਈ ਹੈ। ਇਲਾਕੇ 'ਚ ਸਰਚ ਆਪਰੇਸ਼ਨ ਜਾਰੀ ਹੈ।
ਪੁਲਸ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਦੱਖਣੀ ਕਸ਼ਮੀਰ 'ਚ ਸ਼ੋਪੀਆਂ ਦੇ ਸੁਗੂ ਇਲਾਕੇ 'ਚ ਅੱਤਵਾਦੀਆਂ ਦੀ ਹਾਜ਼ਰੀ ਦੀ ਸਟੀਕ ਸੂਚਨਾ ਮਿਲਣ ਤੋਂ ਬਾਅਦ ਸਵੇਰੇ ਇਲਾਕੇ ਦੀ ਘੇਰਾਬੰਦੀ ਕੀਤੀ ਗਈ ਅਤੇ ਤਲਾਸ਼ੀ ਮੁਹਿੰਮ ਚਲਾਈ ਗਈ।
ਸਭ ਤੋਂ ਜ਼ਿਆਦਾ ਟੈਸਟਿੰਗ ਕਰਣ ਵਾਲਾ ਦੁਨੀਆ ਦਾ ਚੌਥਾ ਦੇਸ਼ ਬਣਿਆ ਭਾਰਤ
NEXT STORY