ਇਸਲਾਮਾਬਾਦ/ਨਵੀਂ ਦਿੱਲੀ (ਬਿਊਰੋ): ਪਾਕਿਸਤਾਨ ਨੇ ਕਰਤਾਰਪੁਰ ਲਾਂਘੇ ਦੇ ਉਦਘਾਟਨ ਸਮਾਰੋਹ ਦੇ ਮੌਕੇ 'ਤੇ ਸ਼ਾਮਲ ਹੋਣ ਲਈ ਹੁਣ ਰੂਹਾਨੀ ਗੁਰੂ ਸ਼੍ਰੀ ਸ਼੍ਰੀ ਰਵੀਸ਼ੰਕਰ ਨੂੰ ਸੱਦਾ ਭੇਜਿਆ ਹੈ। ਸਿੱਖ ਧਰਮ ਦੇ ਸੰਸਥਾਪਕ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਮੌਕੇ 'ਤੇ ਪਾਕਿਸਤਾਨ ਇਸ ਲਾਂਘੇ ਨੂੰ ਖੋਲ੍ਹਣ ਲਈ ਤਿਆਰ ਹੋਇਆ ਹੈ। ਲਾਂਘੇ ਨੂੰ ਅਧਿਕਾਰਤ ਰੂਪ ਨਾਲ 9 ਨਵੰਬਰ ਨੂੰ ਖੋਲ੍ਹਿਆ ਜਾਵੇਗਾ।
ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਐਲਾਨ ਕੀਤਾ ਹੈ ਕਿ ਇਸ ਦਿਨ ਕਿਸੇ ਵੀ ਸਿੱਖ ਸ਼ਰਧਾਲੂ ਤੋਂ 20 ਡਾਲਰ ਦੀ ਸਰਵਿਸ ਫੀਸ ਨਹੀਂ ਲਈ ਜਾਵੇਗੀ। ਇਸ ਦੇ ਨਾਲ ਹੀ ਸ੍ਰੀ ਗੁਰੂ ਨਾਨਕ ਜਯੰਤੀ ਮਤਲਬ 12 ਨਵੰਬਰ ਨੂੰ ਵੀ ਲਾਂਘੇ ਤੋਂ ਆਉਣ ਵਾਲੇ ਸ਼ਰਧਾਲੂਆਂ ਤੋਂ ਕੋਈ ਸਰਵਿਸ ਫੀਸ ਨਹੀਂ ਲਈ ਜਾਵੇਗੀ।
ਸਮਾਚਾਰ ਏਜੰਸੀ ਏ.ਐੱਨ.ਆਈ. ਨੇ ਆਪਣੀ ਖਬਰ ਵਿਚ ਜਾਣਕਾਰੀ ਦਿੱਤੀ ਹੈ ਕਿ ਸਿੱਖਾਂ ਦੀ ਮੰਗ ਹੈ ਕਿ ਪਾਕਿਸਤਾਨ ਸਰਕਾਰ ਹਮੇਸ਼ਾ ਲਈ 20 ਡਾਲਰ ਦੀ ਸਰਵਿਸ ਫੀਸ ਨੂੰ ਮਾਫ ਕਰ ਦੇਵੇ।
Odd-Even 'ਤੇ ਦਾਇਰ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਫੈਸਲਾ ਅੱਜ (ਪੜ੍ਹੋ 8 ਨਵੰਬਰ ਦੀਆਂ ਖਾਸ ਖਬਰਾਂ)
NEXT STORY