ਇਸਲਾਮਾਬਾਦ— ਪਾਕਿਸਤਾਨ ਨੇ ਨਵੀਂ ਦਿੱਲੀ 'ਚ ਪਾਕਿਸਤਾਨ ਦੇ ਹਾਈ ਕਮਿਸ਼ਨ ਦਫਤਰ ਦੇ ਅਧਿਕਾਰੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਕਥਿਤ ਤੰਗ-ਪ੍ਰੇਸ਼ਾਨ ਕਰਨ ਲਈ ਭਾਰਤੀ ਹਾਈ ਕਮਿਸ਼ਨਰ ਜੇ. ਪੀ. ਸਿੰਘ ਨੂੰ ਤਲਬ ਕੀਤਾ ਅਤੇ ਕਿਹਾ ਕਿ ਇਸ ਤਰ੍ਹਾਂ ਦੀਆਂ ਨਿੰਦਾਯੋਗ ਘਟਨਾਵਾਂ ਵਿਦੇਸ਼ੀ ਡਿਪਲੋਮੇਟਾਂ ਨੂੰ ਸਰਪ੍ਰਸਤੀ ਦੇਣ 'ਚ ਭਾਰਤ ਸਰਕਾਰ ਦੀ ਅਣ ਇੱਛਾ ਨੂੰ ਦਰਸਾਉਂਦੀਆਂ ਹਨ।
ਪਾਕਿਸਤਾਨੀ ਵਿਦੇਸ਼ ਦਫਤਰ ਨੇ ਬੀਤੀ ਰਾਤ ਜਾਰੀ ਇਕ ਬਿਆਨ 'ਚ ਕਿਹਾ ਕਿ ਡਾਇਰੈਕਟਰ ਜਨਰਲ ਮੁਹੰਮਦ ਫੈਜਲ ਨੇ ਸਿੰਘ ਨੂੰ ਤਲਬ ਕੀਤਾ ਅਤੇ ਨਵੀਂ ਦਿੱਲੀ 'ਚ ਹਾਈ ਕਮਿਸ਼ਨ ਦੇ ਅਧਿਕਾਰੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਹੋਏ ਦੁਰਵਿਵਹਾਰ ਬਾਰੇ ਇਤਰਾਜ਼ ਪ੍ਰਗਟ ਕੀਤਾ।
ਲੋਕ ਸਭਾ ਉਪ ਚੋਣਾਂ : ਯੋਗੀ ਦੇ ਗੜ੍ਹ 'ਚ ਚੱਲੀ ਸਾਈਕਲ, ਭਾਜਪਾ ਨੂੰ ਵੱਡਾ ਝਟਕਾ
NEXT STORY