ਨਵੀਂ ਦਿੱਲੀ : ਭਾਰਤ ਪਾਕਿਸਤਾਨ ਤਣਾਅ ਵਿਚਾਲੇ ਵਿਦੇਸ਼ ਸਕੱਤਰ ਨੇ ਪ੍ਰੈੱਸ ਸਕੱਤਰ ਵਿਕਰਮ ਮਿਸਰੀ ਨੇ ਕਿਹਾ ਪਾਕਿਸਤਾਨ ਨੇ ਸੀਜ਼ਫਾਇਰ ਦਾ ਉਲੰਘਣ ਕੀਤਾ ਹੈ। ਪਾਕਿਸਾਤਨ ਹਾਲਾਤਾਂ ਨੂੰ ਸਮਝੇ। ਪਾਕਿਸਤਾਨ ਦੀ ਕਾਰਵਾਈ ਦਾ ਭਾਰਤੀ ਫੌਜ ਮੂੰਹਤੋੜ ਜਵਾਬ ਦੇ ਰਹੀ ਹੈ।
ਇਸ ਦੌਰਾਨ ਵਿਦੇਸ਼ ਸਕੱਤਰ ਵਿਕਰਮ ਮਿਸਰੀ ਨੇ ਕਿਹਾ ਕਿ ਭਾਰਤ ਅਤੇ ਪਾਕਿਸਤਾਨ ਦੇ ਡੀਜੀਐੱਮਓਜ਼ ਵਿਚਕਾਰ ਅੱਜ ਸ਼ਾਮ ਨੂੰ ਪਿਛਲੇ ਕੁਝ ਦਿਨਾਂ ਤੋਂ ਚੱਲ ਰਹੀ ਫੌਜੀ ਕਾਰਵਾਈ ਨੂੰ ਰੋਕਣ ਲਈ ਇੱਕ ਸਮਝੌਤਾ ਹੋਇਆ। ਪਿਛਲੇ ਕੁਝ ਘੰਟਿਆਂ ਤੋਂ, ਪਾਕਿਸਤਾਨ ਵੱਲੋਂ ਇਸ ਸਮਝੌਤੇ ਦੀ ਉਲੰਘਣਾ ਕੀਤੀ ਜਾ ਰਹੀ ਹੈ। ਭਾਰਤੀ ਫੌਜ ਇਸ ਸਰਹੱਦੀ ਘੁਸਪੈਠ ਦਾ ਜਵਾਬ ਦੇ ਰਹੀ ਹੈ ਅਤੇ ਇਸ ਨਾਲ ਨਜਿੱਠ ਰਹੀ ਹੈ। ਇਹ ਘੁਸਪੈਠ ਬਹੁਤ ਨਿੰਦਣਯੋਗ ਹੈ ਅਤੇ ਪਾਕਿਸਤਾਨ ਇਸ ਲਈ ਜ਼ਿੰਮੇਵਾਰ ਹੈ। ਸਾਡਾ ਮੰਨਣਾ ਹੈ ਕਿ ਪਾਕਿਸਤਾਨ ਨੂੰ ਇਸ ਸਥਿਤੀ ਨੂੰ ਸਹੀ ਢੰਗ ਨਾਲ ਸਮਝਣਾ ਚਾਹੀਦਾ ਹੈ ਅਤੇ ਇਸ ਘੁਸਪੈਠ ਨੂੰ ਰੋਕਣ ਲਈ ਤੁਰੰਤ ਢੁਕਵੀਂ ਕਾਰਵਾਈ ਕਰਨੀ ਚਾਹੀਦੀ ਹੈ।
ਵਿਦੇਸ਼ ਸਕੱਤਰ ਵਿਕਰਮ ਮਿਸਰੀ ਨੇ ਕਿਹਾ ਕਿ ਹਥਿਆਰਬੰਦ ਸੈਨਾਵਾਂ ਸਥਿਤੀ 'ਤੇ ਸਖ਼ਤ ਨਜ਼ਰ ਰੱਖ ਰਹੀਆਂ ਹਨ ਅਤੇ ਉਨ੍ਹਾਂ ਨੂੰ ਅੰਤਰਰਾਸ਼ਟਰੀ ਸਰਹੱਦ ਦੇ ਨਾਲ-ਨਾਲ ਕੰਟਰੋਲ ਰੇਖਾ 'ਤੇ ਸਰਹੱਦਾਂ ਦੀ ਉਲੰਘਣਾ ਦੇ ਕਿਸੇ ਵੀ ਮਾਮਲੇ ਨਾਲ ਸਖ਼ਤੀ ਨਾਲ ਨਜਿੱਠਣ ਦੇ ਨਿਰਦੇਸ਼ ਦਿੱਤੇ ਗਏ ਹਨ।
'ਭਾਰਤ ਦੀ ਜਵਾਬੀ ਕਾਰਵਾਈ ਤੋਂ ਬਾਅਦ ਪਾਕਿਸਤਾਨ ਨੇ LoC 'ਤੇ ਫਾਇਰਿੰਗ ਰੋਕੀ'
NEXT STORY