ਕਸ਼ਮੀਰ, (ਇੰਟ.)-‘ਆਪ੍ਰੇਸ਼ਨ ਸਿੰਧੂਰ’ ਤੋਂ ਬਾਅਦ ਪਾਕਿਸਤਾਨ ਨੇ ਸ਼ਨੀਵਾਰ ਨੂੰ ਜੰਮੂ-ਕਸ਼ਮੀਰ ਵਿਚ ਸਰਹੱਦ ’ਤੇ ਜੰਗਬੰਦੀ ਦੀ ਉਲੰਘਣਾ ਕੀਤੀ ਹੈ। ਸੂਤਰਾਂ ਮੁਤਾਬਕ ਪਾਕਿਸਤਾਨ ਨੇ ਲੀਪਾ ਘਾਟੀ ਦੇ ਹੰਦਵਾੜਾ ਅਤੇ ਕੁਪਵਾੜਾ ’ਚ ਜੰਗਬੰਦੀ ਦੀ ਉਲੰਘਣਾ ਕੀਤੀ ਗਈ। ਪਾਕਿਸਤਾਨ ਵੱਲੋਂ ਛੋਟੇ ਹਥਿਆਰਾਂ ਨਾਲ ਗੋਲੀਬਾਰੀ ਕਰਨ ਦੀ ਰਿਪੋਰਟ ਮਿਲੀ।
ਅਧਿਕਾਰੀਆਂ ਨੇ ਦੱਸਿਆ ਕਿ ਇੱਥੇ ਅੰਤਰਰਾਸ਼ਟਰੀ ਸਰਹੱਦ ਦੇ ਪਾਕਿਸਤਾਨ ਵਾਲੇ ਪਾਸਿਓਂ ਇਕ ਡਰੋਨ ਆਉਂਦੇ ਦੇਖੇ ਜਾਣ ਤੋਂ ਬਾਅਦ ਬੀ. ਐੱਸ. ਐੱਫ. ਨੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ। ਡਰੋਨ ਨੂੰ ਸ਼ਾਮ 7 ਵਜੇ ਦੇ ਕਰੀਬ ਆਰ. ਐੱਸ. ਪੁਰਾ ਸੈਕਟਰ ਦੇ ਜਾਜੋਵਾਲ ਪਿੰਡ ਦੇ ਨੇੜੇ ਸਰਹੱਦ ਪਾਰੋਂ ਭਾਰਤੀ ਖੇਤਰ ’ਚ ਉੱਡਦੇ ਦੇਖਿਆ ਗਿਆ। ਬੀ. ਐੱਸ. ਐੱਫ. ਦੇ ਜਵਾਨਾਂ ਨੇ ਤੁਰੰਤ ਚੱਕਰੋਈ ਅਤੇ ਜੁਗਨੂਚੱਕ ਸਰਹੱਦੀ ਚੌਕੀਆਂ ਅਧੀਨ ਆਉਂਦੇ ਇਲਾਕਿਆਂ ’ਚ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ।
ਮਹਾਰਾਸ਼ਟਰ ਦੇ ਇਕ ਫਾਰਮ ਹਾਊਸ ਤੋਂ 12 ਕਰੋੜ ਰੁਪਏ ਦੀ ਲਾਲ ਚੰਦਨ ਦੀ ਲੱਕੜ ਬਰਾਮਦ
NEXT STORY