ਸ਼੍ਰੀਨਗਰ-ਜੰਮੂ ਅਤੇ ਕਸ਼ਮੀਰ ਦੇ ਉੜੀ ਸੈਕਟਰ 'ਚ ਕੰਟਰੋਲ ਰੇਖਾ ਦੇ ਨੇੜੇ ਪਾਕਿਸਤਾਨੀ ਫੌਜ ਨੇ ਫਿਰ ਜੰਗਬੰਦੀ ਦੀ ਉਲੰਘਣਾ ਕਰਦੇ ਹੋਏ ਗੋਲੀਬਾਰੀ ਕੀਤੀ ਹੈ। ਇਸ ਗੋਲੀਬਾਰੀ 'ਚ ਇੱਕ ਵਿਅਕਤੀ ਜ਼ਖਮੀ ਹੋ ਗਿਆ ਹੈ। ਰਿਪੋਰਟ ਮੁਤਾਬਕ ਪਾਕਿਸਤਾਨੀ ਫੌਜ ਨੇ ਬਾਰਾਮੂਲਾ ਜ਼ਿਲੇ 'ਚ ਉੜੀ ਦੇ ਕਮਲਕੋਟ ਇਲਾਕੇ 'ਚ ਵੀਰਵਾਰ ਸ਼ਾਮ ਤੋਂ ਭਾਰਤੀ ਚੌਂਕੀਆਂ ਅਤੇ ਪਿੰਡਾਂ 'ਤੇ ਬਿਨਾਂ ਕਿਸੇ ਉਕਸਾਏ ਗੋਲੀਬਾਰੀ ਕੀਤੀ। ਉਨ੍ਹਾਂ ਨੇ ਦੱਸਿਆ ਹੈ ਕਿ ਰਾਤ ਭਰ ਰੁਕ-ਰੁਕ ਕੇ ਗੋਲੀਬਾਰੀ ਹੁੰਦੀ ਰਹੀ। ਇਸ ਗੋਲੀਬਾਰੀ 'ਚ 1 ਵਿਅਕਤੀ ਜ਼ਖਮੀ ਹੋ ਗਿਆ। ਇਸ ਤੋਂ ਇਲਾਵਾ ਅਧਿਕਾਰੀਆਂ ਨੇ ਇਹ ਵੀ ਦੱਸਿਆ ਕਿ ਭਾਰਤੀ ਫੌਜ ਨੇ ਪਾਕਿਸਤਾਨੀ ਗੋਲੀਬਾਰੀ ਦਾ ਮੂੰਹ ਤੋੜ ਜਵਾਬ ਦਿੱਤਾ।
ਜ਼ਿਕਰਯੋਗ ਹੈ ਕਿ ਜੰਮੂ ਅਤੇ ਕਸ਼ਮੀਰ ਦੇ ਪੁਲਵਾਮਾ ਜ਼ਿਲੇ 'ਚ 14 ਫਰਵਰੀ ਨੂੰ ਅੱਤਵਾਦੀ ਹਮਲੇ ਤੋਂ ਬਾਅਦ ਭਾਰਤ-ਪਾਕਿਸਤਾਨ ਵਿਚਾਲੇ ਤਣਾਅ ਵੱਧ ਗਿਆ ਹੈ ਅਤੇ ਇਸ ਸਮੇਂ ਪਾਕਿਸਤਾਨੀ ਫੌਜ ਵੱਲੋਂ ਲਗਾਤਾਰ ਜੰਗਬੰਦੀ ਦੀ ਉਲੰਘਣਾ ਕੀਤੀ ਜਾ ਰਹੀ ਹੈ।
ਅਭਿਨੰਦਨ ਦੇ ਮਾਤਾ-ਪਿਤਾ ਨੂੰ ਦੇਖ ਤਾੜੀਆਂ ਨਾਲ ਗੂੰਜਿਆਂ ਜਹਾਜ਼
NEXT STORY