ਜੰਮੂ- ਸੀਮਾ ਸੁਰੱਖਿਆ ਬਲ (BSF) ਦੇ ਜਵਾਨਾਂ ਨੇ ਅੰਤਰਰਾਸ਼ਟਰੀ ਸਰਹੱਦ ਨੇੜੇ ਅੱਧਾ ਕਿਲੋਗ੍ਰਾਮ ਨਸ਼ੀਲੇ ਪਦਾਰਥ ਲੈ ਕੇ ਜਾ ਰਹੇ ਪਾਕਿਸਤਾਨੀ ਡਰੋਨ ਨੂੰ ਜ਼ਬਤ ਕੀਤਾ ਹੈ। ਅਧਿਕਾਰੀਆਂ ਨੇ ਐਤਵਾਰ ਨੂੰ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਡਰੋਨ ਸਰਹੱਦ ਪਾਰ ਤੋਂ ਭਾਰਤ 'ਚ ਦਾਖਲ ਹੋਇਆ ਸੀ ਅਤੇ ਸ਼ਨੀਵਾਰ ਦੇਰ ਰਾਤ ਅਰਨੀਆ ਸੈਕਟਰ 'ਚ ਚਿਨਾਜ ਸਰਹੱਦੀ ਚੌਕੀ ਖੇਤਰ ਤੋਂ ਇਸ ਨੂੰ ਜ਼ਬਤ ਕਰ ਲਿਆ ਗਿਆ।
ਬਰਾਮਦਗੀ ਦੀ ਪੁਸ਼ਟੀ ਕਰਦੇ ਹੋਏ BSF ਦੇ ਬੁਲਾਰੇ ਨੇ ਕਿਹਾ ਕਿ ਫ਼ੌਜ ਦੇ ਜਵਾਨਾਂ ਨੇ ਸ਼ਨੀਵਾਰ ਰਾਤ 8.10 ਵਜੇ ਪਾਕਿਸਤਾਨੀ ਡਰੋਨ ਨੂੰ ਗੋਲੀ ਮਾਰ ਦਿੱਤੀ ਅਤੇ ਨਸ਼ਾ ਤਸਕਰੀ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ। ਉਨ੍ਹਾਂ ਦੱਸਿਆ ਕਿ ਡਰੋਨ ਵਿਚੋਂ 495 ਗ੍ਰਾਮ ਨਸ਼ੀਲਾ ਪਦਾਰਥ ਵੀ ਬਰਾਮਦ ਕੀਤਾ ਗਿਆ ਹੈ। ਅਧਿਕਾਰੀ ਨੇ ਇਕ ਬਿਆਨ ਵਿਚ ਕਿਹਾ ਕਿ BSF ਜੰਮੂ ਦੇ ਜਵਾਨਾਂ ਨੇ ਇਕ ਵਾਰ ਫਿਰ ਰਾਸ਼ਟਰ ਵਿਰੋਧੀ ਤੱਤਾਂ ਦੇ ਨਾਪਾਕ ਮਨਸੂਬਿਆਂ ਨੂੰ ਨਾਕਾਮ ਕਰ ਦਿੱਤਾ ਹੈ, ਜੋ ਰਾਸ਼ਟਰ ਦੀ ਸੁਰੱਖਿਆ ਪ੍ਰਤੀ ਉਨ੍ਹਾਂ ਦੀ ਅਟੱਲ ਵਚਨਬੱਧਤਾ ਨੂੰ ਦਰਸਾਉਂਦਾ ਹੈ।"
ਸੀਮਾ ਸੁਰੱਖਿਆ ਬਲ (BSF) ਦੇ ਜਵਾਨਾਂ ਨੇ ਜੰਮੂ ਦੇ ਅਰਨੀਆ ਇਲਾਕੇ 'ਚ ਅੰਤਰਰਾਸ਼ਟਰੀ ਸਰਹੱਦ 'ਤੇ ਇਕ ਪਾਕਿਸਤਾਨੀ ਡਰੋਨ ਨੂੰ ਰੋਕ ਕੇ ਸਰਹੱਦ ਪਾਰ ਤੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਦੀ ਕੋਸ਼ਿਸ਼ ਨੂੰ ਸਫਲਤਾਪੂਰਵਕ ਨਾਕਾਮ ਕਰ ਦਿੱਤਾ। BSF ਦੇ ਬੁਲਾਰੇ ਨੇ ਐਤਵਾਰ ਨੂੰ ਦੱਸਿਆ ਕਿ ਸ਼ਨੀਵਾਰ ਰਾਤ ਨੂੰ ਜੰਮੂ ਫਰੰਟੀਅਰ ਦੇ ਅਰਨੀਆ ਸੈਕਟਰ ਵਿਚ ਤਾਇਨਾਤ ਚੌਕਸ ਜਵਾਨਾਂ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ।
ਸੜਕ ਹਾਦਸੇ 'ਚ ਨਵੇਂ-ਵਿਆਹੇ ਜੋੜੇ ਸਮੇਤ 4 ਦੀ ਮੌਤ
NEXT STORY