ਮੇਂਢਰ/ਜੰਮੂ : ਜੰਮੂ-ਕਸ਼ਮੀਰ ਦੇ ਪੁੰਛ ਜ਼ਿਲ੍ਹੇ ਦੇ ਮੇਂਢਰ ਸੈਕਟਰ ਵਿੱਚ ਕੰਟਰੋਲ ਰੇਖਾ ਨੇੜੇ ਇੱਕ ਪਾਕਿਸਤਾਨੀ ਘੁਸਪੈਠੀਏ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਸੁਰੱਖਿਆ ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਕੰਟਰੋਲ ਰੇਖਾ ਦੀ ਸੁਰੱਖਿਆ ਲਈ ਤਾਇਨਾਤ ਜਵਾਨਾਂ ਨੇ ਐਤਵਾਰ ਨੂੰ ਇਕ ਪਾਕਿਸਤਾਨੀ ਘੁਸਪੈਠੀਏ ਨੂੰ ਗ੍ਰਿਫ਼ਤਾਰ ਕੀਤਾ, ਜਿਸ ਦੀ ਉਮਰ 35 ਸਾਲ ਹੈ। ਅਧਿਕਾਰੀਆਂ ਨੇ ਦੱਸਿਆ ਕਿ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਦੇ ਤਾਰੀਨੋਟ ਪਿੰਡ ਦੇ ਰਹਿਣ ਵਾਲੇ ਹਸਮ ਸ਼ਹਿਜ਼ਾਦ ਨੂੰ ਐਤਵਾਰ ਤੜਕੇ ਮੇਂਢਰ ਉਪ ਮੰਡਲ ਦੇ ਕ੍ਰਿਸ਼ਨਾ ਘਾਟੀ ਸੈਕਟਰ ਵਿੱਚ ਸੈਨਿਕਾਂ ਨੇ ਉਸ ਸਮੇਂ ਹਿਰਾਸਤ ਵਿੱਚ ਲੈ ਲਿਆ, ਜਦੋਂ ਉਹ ਭਾਰਤ ਵਿੱਚ ਦਾਖਲ ਹੋਣ ਦੀ ਕੋਸ਼ਿਸ਼ ਕਰ ਰਿਹਾ ਸੀ।
ਇਹ ਵੀ ਪੜ੍ਹੋ - ਰੂਹ ਕੰਬਾਊ ਹਾਦਸਾ : ਕੰਟੇਨਰ ਨਾਲ ਟਕਰਾਈ ਕਾਰ ਦੇ ਉੱਡੇ ਪਰਖੱਚੇ, 4 ਲੋਕਾਂ ਦੀ ਮੌਕੇ 'ਤੇ ਮੌਤ
ਅਧਿਕਾਰੀਆਂ ਨੇ ਦੱਸਿਆ ਕਿ ਸ਼ਹਿਜ਼ਾਦ ਨੂੰ ਖੇਤਰੀ ਗਸ਼ਤੀ ਟੀਮ ਨੇ ਭਾਰਤੀ ਸਰਹੱਦ ਦੇ 100 ਮੀਟਰ ਅੰਦਰ ਬ੍ਰਾਵੋ ਚੈਕ ਖੇਤਰ ਦੇ ਨੇੜੇ ਇੱਕ ਨਦੀ ਦੇ ਕੋਲ ਲੁਕਿਆ ਹੋਇਆ ਪਾਇਆ। ਉਨ੍ਹਾਂ ਦੱਸਿਆ ਕਿ ਸ਼ਹਿਜ਼ਾਦ ਕੋਲੋਂ ਪਾਕਿਸਤਾਨੀ ਕਰੰਸੀ ਵਿੱਚ 1800 ਰੁਪਏ, ਇੱਕ ਪਛਾਣ ਪੱਤਰ ਅਤੇ ਦੋ ਮੋਬਾਈਲ ਸਿਮ ਕਾਰਡ ਬਰਾਮਦ ਕੀਤੇ ਗਏ ਹਨ। ਮੁੱਢਲੀ ਪੁੱਛਗਿੱਛ ਦੌਰਾਨ ਸ਼ਹਿਜ਼ਾਦ ਨੇ ਦੱਸਿਆ ਕਿ ਉਹ ਅਣਜਾਣੇ ਵਿੱਚ ਕੰਟਰੋਲ ਰੇਖਾ ਪਾਰ ਕਰ ਗਿਆ ਸੀ।
ਇਹ ਵੀ ਪੜ੍ਹੋ - ਅਮਿਤ ਸ਼ਾਹ ਦਾ ਵੱਡਾ ਐਲਾਨ, ਮੁਫ਼ਤ ਮਿਲਣਗੇ 2 ਸਿਲੰਡਰ, ਬੱਚਿਆਂ ਨੂੰ Laptop
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
CRPF ਜਵਾਨਾਂ ਨਾਲ ਭਰੀ ਬੱਸ ਹਾਦਸੇ ਦੀ ਸ਼ਿਕਾਰ
NEXT STORY