ਸਾਂਬਾ (ਭਾਸ਼ਾ)- ਜੰਮੂ ਕਸ਼ਮੀਰ ਦੇ ਸਾਂਬਾ ਜ਼ਿਲ੍ਹੇ 'ਚ ਅੰਤਰਰਾਸ਼ਟਰੀ ਸਰਹੱਦ 'ਤੇ ਸਰਹੱਦੀ ਸੁਰੱਖਇਆ ਫ਼ੋਰਸ (ਬੀ.ਐੱਸ.ਐੱਫ.) ਦੇ ਜਵਾਨਾਂ ਨੇ ਇਕ ਪਾਕਿਸਤਾਨੀ ਘੁਸਪੈਠੀਏ ਨੂੰ ਢੇਰ ਕਰ ਦਿੱਤਾ। ਅਧਿਕਾਰੀਆਂ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ।
ਅਧਿਕਾਰੀਆਂ ਨੇ ਦੱਸਿਆ ਕਿ ਬੁੱਧਵਾਰ ਦੇਰ ਰਾਤ ਖੋਰਾ ਪੋਸਟ ਕੋਲ ਘੁਸਪੈਠੀਏ ਨੂੰ ਭਾਰਤੀ ਖੇਤਰ 'ਚ ਦਾਖ਼ਲ ਹੁੰਦੇ ਦੇਖਿਆ ਗਿਆ। ਉਨ੍ਹਾਂ ਦੱਸਿਆ ਕਿ ਬੀ.ਐੱਸ.ਐੱਫ. ਜਵਾਨਾਂ ਨੇ ਘੁਸਪੈਠੀਏ ਨੂੰ ਚਿਤਾਵਨੀ ਦਿੱਤੀ ਪਰ ਉਸ ਨੇ ਉਨ੍ਹਾਂ ਚਿਤਾਵਨੀਆਂ ਨੂੰ ਨਜ਼ਰਅੰਦਾਜ ਕੀਤਾ, ਜਿਸ ਤੋਂ ਬਾਅਦ ਜਵਾਨਾਂ ਨੇ ਗੋਲੀਆਂ ਚਲਾਈਆਂ। ਬੀ.ਐੱਸ.ਐੱਫ. ਅਤੇ ਪੁਲਸ ਦੇ ਸੀਨੀਅਰ ਅਧਿਕਾਰੀ ਹਾਦਸੇ ਵਾਲੀ ਜਗ੍ਹਾ ਪਹੁੰਚ ਗਏ ਹਨ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਮੋਹਲੇਧਾਰ ਮੀਂਹ ਕਾਰਨ ਜਾਮ 'ਚ ਫਸੀ ਐਂਬੂਲੈਂਸ, ਹਰਸਿਮਰਤ ਬਾਦਲ ਨੇ ਜਤਾਈ ਨਾਰਾਜ਼ਗੀ
NEXT STORY