ਸ਼੍ਰੀਨਗਰ - ਆਜ਼ਾਦੀ ਦਿਵਸ ਤੋਂ ਸਿਰਫ਼ ਕੁਝ ਦਿਨ ਪਹਿਲਾਂ ਜੰਮੂ-ਕਸ਼ਮੀਰ ਦੇ ਪੁਲਸ ਡਾਇਰੈਕਟਰ ਜਨਰਲ (ਡੀ.ਜੀ.ਪੀ.) ਦਿਲਬਾਗ ਸਿੰਘ ਨੇ ਬੁੱਧਵਾਰ ਨੂੰ ਖੁਲਾਸਾ ਕੀਤਾ ਕਿ ਲਸ਼ਕਰ-ਏ-ਤਇਬਾ ਅਤੇ ਜੈਸ਼-ਏ-ਮੁਹੰਮਦ ਵਰਗੇ ਪਾਕਿਸਤਾਨ ਤੋਂ ਸੰਚਾਲਿਤ ਅੱਤਵਾਦੀ ਸੰਗਠਨ ਕੇਂਦਰ ਸ਼ਾਸਿਤ ਪ੍ਰਦੇਸ਼ ਵਿੱਚ ਵੱਡੇ ਹਮਲੇ ਦੀ ਯੋਜਨਾ ਬਣਾ ਰਹੇ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਅਜਿਹੀ ਕਿਸੇ ਵੀ ਕੋਸ਼ਿਸ਼ ਨੂੰ ਨਾਕਾਮ ਕਰਨ ਲਈ ਸੁਰੱਖਿਆ ਬਲ ਚੌਕਸ ਹੈ। ਸਿੰਘ ਨੇ ਕਿਹਾ ਕਿ ਜੰਮੂ ਅਤੇ ਕਸ਼ਮੀਰ ਦੋਨਾਂ ਡਿਵੀਜ਼ਨਾਂ ਵਿੱਚ ਅੱਤਵਾਦ ਵਿਰੋਧੀ ਕਾਰਵਾਈਆਂ ਜਾਰੀ ਹਨ ਅਤੇ ਸੁਰੱਖਿਆ ਬਲਾਂ ਦੀ ਕੜੀ ਨਜ਼ਰ ਤੋਂ ਨਿਰਾਸ਼ ਪਾਕਿਸਤਾਨ ਅੱਤਵਾਦੀ ਸਰਗਰਮੀਆਂ ਨੂੰ ਅੰਜਾਮ ਦੇਣ ਲਈ ਸਥਾਨਕ ਜਵਾਨਾਂ ਨੂੰ ਲਾਲਚ ਦੇਣ ਦੀ ਕੋਸ਼ਿਸ਼ ਕਰ ਰਿਹਾ ਹੈ।
ਇਹ ਵੀ ਪੜ੍ਹੋ - ਮਹਾਰਾਸ਼ਟਰ: ਵੈਕਸੀਨ ਦੀਆਂ ਦੋਨਾਂ ਖੁਰਾਕਾਂ ਲੈਣ ਵਾਲੇ 15 ਅਗਸਤ ਤੋਂ ਕਰ ਸਕਣਗੇ ਲੋਕਲ ਟ੍ਰੇਨ ਦੀ ਯਾਤਰਾ
ਉਨ੍ਹਾਂ ਨੇ ਕਿਸ਼ਤਵਾੜ ਜ਼ਿਲ੍ਹੇ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ, ਸੂਚਨਾ ਹੈ ਕਿ ਲਸ਼ਕਰ-ਏ-ਤਇਬਾ, ਹਿਜ਼ਬੁਲ ਮੁਜਾਹਿਦੀਨ ਅਤੇ ਜੈਸ਼-ਏ-ਮੁਹੰਮਦ ਵਰਗੇ ਪਾਕਿਸਤਾਨੀ ਅੱਤਵਾਦੀ ਸੰਗਠਨ ਜੰਮੂ ਖੇਤਰ ਦੇ ਨਾਲ-ਨਾਲ ਕਸ਼ਮੀਰ ਖੇਤਰ ਵਿੱਚ ਵੱਡੇ ਹਮਲੇ ਨੂੰ ਅੰਜਾਮ ਦੇਣ ਦਾ ਮੌਕਾ ਤਲਾਸ਼ ਰਹੇ ਹਨ। ਸਾਡੇ ਸੁਰੱਖਿਆ ਬਲ ਚੌਕਸ ਹਨ ਅਤੇ ਪੁਲਸ, ਖੁਫੀਆ ਏਜੰਸੀਆਂ ਅਤੇ ਸੁਰੱਖਿਆ ਏਜੰਸੀਆਂ ਨਾਲ ਸੰਜੋਗ ਕਰ ਕੰਮ ਕਰ ਰਹੀ ਹੈ। ਮੈਨੂੰ ਭਰੋਸਾ ਹੈ ਕਿ ਅਸੀਂ ਅੱਤਵਾਦੀਆਂ ਦੇ ਇਨ੍ਹਾਂ ਮਨਸੂਬਿਆਂ ਨੂੰ ਨਾਕਾਮ ਕਰਨ ਵਿੱਚ ਸਫਲ ਹੋਵਾਂਗੇ।
ਇਹ ਵੀ ਪੜ੍ਹੋ - ਕਿੰਨੌਰ ਹਾਦਸੇ 'ਚ ਹੁਣ ਤੱਕ 10 ਲੋਕਾਂ ਦੀ ਮੌਤ, ਰੈਸਕਿਊ ਆਪਰੇਸ਼ਨ 'ਚ ਦੇਰੀ ਕਾਰਨ ਭੜਕੇ ਲੋਕ
ਮੰਗਲਵਾਰ ਨੂੰ ਰਾਜੌਰੀ ਦਾ ਦੌਰਾ ਕਰਨ ਤੋਂ ਬਾਅਦ ਬੁੱਧਵਾਰ ਦੀ ਸਵੇਰੇ ਕਿਸ਼ਤਵਾੜ ਪੁੱਜੇ ਡੀ.ਜੀ.ਪੀ. ਨੇ ਆਜ਼ਾਦੀ ਦਿਵਸ ਤੋਂ ਪਹਿਲਾਂ ਜ਼ਿਲ੍ਹੇ ਦੀ ਸੁਰੱਖਿਆ ਵਿਵਸਥਾ ਦੀ ਸਮੀਖਿਆ ਕੀਤੀ ਜਿੱਥੇ ਅੱਤਵਾਦੀ ਆਪਣੀਆਂ ਸਰਗਰਮੀਆਂ ਨੂੰ ਅੰਜਾਮ ਦੇਣ ਦੀ ਲਗਾਤਾਰ ਕੋਸ਼ਿਸ਼ ਕਰ ਰਹੇ ਹਨ। ਦੋ ਦਿਨ ਪਹਿਲਾਂ ਹਿਜ਼ਬੁਲ ਮੁਜਾਹਿਦੀਨ ਵਿੱਚ ਹਾਲ ਵਿੱਚ ਭਰਤੀ ਦੋ ਅੱਤਵਾਦੀਆਂ ਨੂੰ ਜ਼ਿਲ੍ਹੇ ਦੇ ਦਾਚਾਨ ਇਲਾਕੇ ਤੋਂ ਗ੍ਰਿਫਤਾਰ ਕਰਨ ਦੇ ਸਵਾਲ 'ਤੇ ਸਿੰਘ ਨੇ ਕਿਹਾ, ਇਹ ਲਗਾਤਾਰ ਚੱਲਣ ਵਾਲੀ ਪ੍ਰਕਿਰਿਆ ਹੈ। ਪੂਰੇ ਕਸ਼ਮੀਰ ਅਤੇ ਜੰਮੂ ਖੇਤਰ ਵਿੱਚ ਮੁਹਿੰਮ ਚੱਲ ਰਹੀ ਹੈ।
ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।
ਕੌਮੀ ਰਾਜਧਾਨੀ ਦਿੱਲੀ ਦੇ ਲਾਂਘਿਆਂ ਨੂੰ ਬਣਾਇਆ ਜਾਵੇਗਾ ਖੂਬਸੂਰਤ
NEXT STORY