ਵੈੱਬ ਡੈਸਕ : LOC 'ਤੇ ਭਾਰਤੀ ਅਤੇ ਪਾਕਿਸਤਾਨੀ ਫੌਜ ਵਿਚਕਾਰ ਵਧਦੇ ਤਣਾਅ ਕਾਰਨ, ਪਾਕਿਸਤਾਨੀ ਫੌਜ ਦੇ ਜਵਾਨ ਅਤੇ ਅਧਿਕਾਰੀ ਆਪਣੀਆਂ ਜਾਨਾਂ ਬਚਾਉਣ ਲਈ ਅਸਤੀਫ਼ਾ ਦੇ ਰਹੇ ਹਨ। ਜ਼ਿਆਦਾਤਰ ਸੈਨਿਕ ਅਤੇ ਅਧਿਕਾਰੀ ਆਪਣੇ ਪਰਿਵਾਰਕ ਮੈਂਬਰਾਂ ਦੇ ਦਬਾਅ ਕਾਰਨ ਅਤੇ ਕੁਝ ਮੌਤ ਦੇ ਡਰ ਕਾਰਨ ਆਪਣੀਆਂ ਨੌਕਰੀਆਂ ਛੱਡ ਰਹੇ ਹਨ।
16 ਏਕੜ ਖੇਤ 'ਚ ਕਣਕ ਦੀ ਨਾੜ ਸੜ ਕੇ ਸੁਆਹ, ਖੇਤ ਮਜ਼ਦੂਰ ਝੁਲਸਿਆ
ਪਿਛਲੇ ਦੋ ਦਿਨਾਂ ਵਿੱਚ ਪਾਕਿਸਤਾਨੀ ਫੌਜ ਦੇ ਲਗਭਗ ਪੰਜ ਹਜ਼ਾਰ ਸੈਨਿਕ ਅਤੇ ਅਧਿਕਾਰੀ ਆਪਣੇ ਅਹੁਦਿਆਂ ਤੋਂ ਅਸਤੀਫਾ ਦੇ ਕੇ ਆਪਣੇ ਘਰਾਂ ਨੂੰ ਪਰਤ ਗਏ ਹਨ ਅਤੇ ਬਹੁਤ ਸਾਰੇ ਸੈਨਿਕ ਅਤੇ ਅਧਿਕਾਰੀ ਅਸਤੀਫਾ ਦੇਣ ਦੀ ਪੂਰੀ ਤਿਆਰੀ ਕਰ ਚੁੱਕੇ ਹਨ। ਜਿਸ ਤੋਂ ਬਾਅਦ ਪਾਕਿਸਤਾਨੀ ਫੌਜ ਵਿੱਚ ਹਲਚਲ ਮਚ ਗਈ ਹੈ।
ਲੀਕ ਹੋਇਆ ਪੱਤਰ
ਪਾਕਿਸਤਾਨੀ ਫੌਜ ਦੇ ਸੀਨੀਅਰ ਅਧਿਕਾਰੀ ਲਗਾਤਾਰ ਪਾਕਿਸਤਾਨੀ ਫੌਜ ਮੁਖੀ ਨੂੰ ਪੱਤਰ ਲਿਖ ਰਹੇ ਹਨ ਅਤੇ ਉਨ੍ਹਾਂ ਨੂੰ ਅਸਤੀਫ਼ਿਆਂ ਦੀ ਲੜੀ ਨੂੰ ਰੋਕਣ ਲਈ ਕਹਿ ਰਹੇ ਹਨ। ਜੇਕਰ ਅਜਿਹਾ ਨਹੀਂ ਕੀਤਾ ਗਿਆ, ਤਾਂ ਸਾਡੇ ਸੈਨਿਕਾਂ ਦਾ ਮਨੋਬਲ ਪੂਰੀ ਤਰ੍ਹਾਂ ਡਿੱਗ ਜਾਵੇਗਾ, ਜਿਸ ਤੋਂ ਬਾਅਦ ਅਸੀਂ ਕੁਝ ਵੀ ਨਹੀਂ ਕਰ ਸਕਾਂਗੇ। ਇਸ ਵਿਚਾਲੇ ਪਾਕਿਸਤਾਨ ਦੇ ਕੁਝ ਦਸਤਾਵੇਜ਼ ਵੀ ਲੀਕ ਹੋਏ ਹਨ, ਜਿਨ੍ਹਾਂ ਵਿਚ ਪਾਕਿਸਤਾਨੀ ਫੌਜੀਆਂ ਦੇ ਨੌਤਰੀਆਂ ਛੱਡਣ ਬਾਰੇ ਜਾਣਕਾਰੀ ਦਿੱਤੀ ਗਈ ਹੈ।
Canada’s election: ਉਮੀਦਵਾਰਾਂ ਨੇ ਵੋਟਰਾਂ ਨੂੰ ਕੀਤੀ ਆਖਰੀ ਅਪੀਲ
ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ, ਪੇਸ਼ਾਵਰ ਸਥਿਤ ਪਾਕਿਸਤਾਨੀ ਫੌਜ ਦੀ 11ਵੀਂ ਕੋਰ ਦੇ ਕਮਾਂਡਰ ਲੈਫਟੀਨੈਂਟ ਜਨਰਲ ਉਮਰ ਬੁਖਾਰੀ ਨੇ ਪਾਕਿਸਤਾਨੀ ਫੌਜ ਦੇ ਮੁਖੀ ਜਨਰਲ ਅਸੀਮ ਮੁਨੀਰ ਨੂੰ ਇੱਕ ਪੱਤਰ ਲਿਖਿਆ ਹੈ ਅਤੇ ਇਸ ਪੱਤਰ ਵਿੱਚ ਕਿਹਾ ਗਿਆ ਹੈ ਕਿ 12ਵੀਂ ਕੋਰ ਜੋ ਪੱਛਮੀ ਸਰਹੱਦ 'ਤੇ ਤਾਇਨਾਤ ਹੈ। ਇਸ ਦੌਰਾਨ ਕਿਹਾ ਗਿਆ ਹੈ ਕਿ ਪਿਛਲੇ ਦੋ ਦਿਨਾਂ ਵਿੱਚ, ਲਗਭਗ 200 ਅਧਿਕਾਰੀ ਅਤੇ ਲਗਭਗ 600 ਸਿਪਾਹੀ ਆਪਣੀਆਂ ਨੌਕਰੀਆਂ ਛੱਡ ਚੁੱਕੇ ਹਨ। ਇਸੇ ਤਰ੍ਹਾਂ, ਫੋਰਸ ਨੌਰਦਰਨ ਕਮਾਂਡ ਏਰੀਆ ਵਿੱਚ ਤਾਇਨਾਤ ਇੱਕ ਸੌ ਤੋਂ ਵੱਧ ਅਧਿਕਾਰੀ ਅਤੇ ਲਗਭਗ ਪੰਜ ਸੌ ਸੈਨਿਕ ਅਸਤੀਫ਼ਾ ਦੇ ਕੇ ਆਪਣੇ ਘਰਾਂ ਨੂੰ ਪਰਤ ਗਏ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਮਾਤਾ ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ ਖ਼ੁਸ਼ਖਬਰੀ, ਮਈ ਤੋਂ ਮਿਲੇਗੀ ਇਹ ਸੁਵਿਧਾ
NEXT STORY