ਨਵੀਂ ਦਿੱਲੀ : ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੇ ਕਿਹਾ ਕਿ ਰਾਸ਼ਟਰੀ ਰਾਜਧਾਨੀ ਦੇ ਪਾਲਮ ਖੇਤਰ ਵਿੱਚ ਇੱਕ ਬਹੁ-ਮੰਜ਼ਿਲਾ ਰਿਹਾਇਸ਼ੀ ਇਮਾਰਤ ਵਿੱਚ ਲੱਗੀ ਅੱਗ ਦੀ ਮੈਜਿਸਟ੍ਰੇਟ ਜਾਂਚ ਦੇ ਹੁਕਮ ਦੇ ਦਿੱਤੇ ਗਏ ਹਨ। CM ਗੁਪਤਾ ਨੇ ਇਸ ਮਾਮਲੇ ਦੇ ਸਬੰਧ ਵਿਚ ਸੋਸ਼ਲ ਮੀਡੀਆ ਪਲੇਟਫਾਰਮ 'ਐਕਸ' 'ਤੇ ਇੱਕ ਪੋਸਟ ਵਿੱਚ ਕਿਹਾ ਕਿ ਉਨ੍ਹਾਂ ਨੂੰ ਇੱਕ ਰਿਹਾਇਸ਼ੀ ਇਮਾਰਤ ਵਿੱਚ ਅੱਗ ਲੱਗਣ ਬਾਰੇ ਜਾਣ ਕੇ ਬਹੁਤ ਦੁੱਖ ਹੋਇਆ ਹੈ।
ਇਹ ਵੀ ਪੜ੍ਹੋ - ਰੁਕ ਸਕਦੀ ਹੈ ਤੁਹਾਡੀ ਪੈਨਸ਼ਨ! ਅੱਜ ਹੀ ਕਰ ਲਓ ਆਹ ਕੰਮ, ਸਰਕਾਰ ਨੇ ਜਾਰੀ ਕਰ 'ਤਾ ਨਿਰਦੇਸ਼
ਮੁੱਖ ਮੰਤਰੀ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ, ਦਿੱਲੀ ਫਾਇਰ ਸਰਵਿਸ (ਡੀਐਫਐਸ) ਅਤੇ ਦਿੱਲੀ ਪੁਲਸ ਬਚਾਅ ਕਾਰਜਾਂ ਦੀ ਅਗਵਾਈ ਕਰ ਰਹੇ ਹਨ। ਉਨ੍ਹਾਂ ਕਿਹਾ, "ਇਸ ਘਟਨਾ ਦੀ ਮੈਜਿਸਟ੍ਰੇਟ ਜਾਂਚ ਦੇ ਹੁਕਮ ਦੇ ਦਿੱਤੇ ਗਏ ਹਨ।" ਅਧਿਕਾਰੀਆਂ ਨੇ ਦੱਸਿਆ ਕਿ ਬੁੱਧਵਾਰ ਸਵੇਰੇ ਲੱਗੀ ਅੱਗ ਵਿੱਚ ਤਿੰਨ ਬੱਚਿਆਂ ਸਮੇਤ ਇੱਕ ਪਰਿਵਾਰ ਦੇ ਸੱਤ ਮੈਂਬਰਾਂ ਦੀ ਮੌਤ ਹੋ ਗਈ। ਅੱਗ ਤੋਂ ਬਚਣ ਲਈ ਇਮਾਰਤ ਤੋਂ ਛਾਲ ਮਾਰਨ ਵਾਲੇ ਦੋ ਹੋਰ ਲੋਕਾਂ ਦਾ ਇਲਾਜ ਕੀਤਾ ਜਾ ਰਿਹਾ ਹੈ। ਲੈਫਟੀਨੈਂਟ ਗਵਰਨਰ ਤਰਨਜੀਤ ਸਿੰਘ ਸੰਧੂ ਨੇ ਕਿਹਾ ਕਿ ਬਚਾਅ ਅਤੇ ਅੱਗ ਬੁਝਾਉਣ ਦੇ ਕਾਰਜਾਂ 'ਤੇ ਨੇੜਿਓਂ ਨਜ਼ਰ ਰੱਖੀ ਜਾ ਰਹੀ ਹੈ ਅਤੇ ਹਰ ਲੋੜੀਂਦੀ ਸਹਾਇਤਾ ਪ੍ਰਦਾਨ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ - ਸਰਕਾਰੀ ਮੁਲਾਜ਼ਮਾਂ ਲਈ ਖ਼ਾਸ ਖ਼ਬਰ! DA 'ਚ 5 ਫ਼ੀਸਦੀ ਦਾ ਵਾਧਾ, 1 ਅਪ੍ਰੈਲ ਤੋਂ ਮਿਲੇਗੀ ਮੋਟੀ ਸੈਲਰੀ
ਉਨ੍ਹਾਂ ਨੇ ਐਕਸ 'ਤੇ ਇਕ ਪੋਸਟ ਵਿਚ ਕਿਹਾ, 'ਪਾਲਮ ਮੈਟਰੋ ਸਟੇਸ਼ਨ ਨੇੜੇ ਇਕ ਰਿਹਾਇਸ਼ੀ ਇਮਾਰਤ ਵਿਚ ਲ਼ੱਗੀ ਅੱਗ ਦੀ ਘਟਨਾ ਤੋਂ ਮੈਂ ਬਹੁਤ ਦੁਖੀ ਹਾਂ। ਇਸ ਦੁਖਦਾਈ ਘਟਨਾ ਕਾਰਨ ਪ੍ਰਭਾਵਿਤ ਹੋਏ ਲੋਕਾਂ ਪ੍ਰਤੀ ਮੇਰੀ ਸੰਵੇਦਨਾ ਹੈ।' ਡੀਐੱਫਐੱਸ ਨੂੰ ਸਵੇਰੇ 7 ਵਜੇ ਦੇ ਕਰੀਬ ਪਾਲਮ ਮੈਟਰੋ ਸਟੇਸ਼ਨ ਨੇੜੇ ਇੱਕ ਇਮਾਰਤ ਦੇ ਇੱਕ ਘਰ ਵਿੱਚ ਅੱਗ ਲੱਗਣ ਦੀ ਸੂਚਨਾ ਮਿਲੀ, ਜਿਸ ਤੋਂ ਬਾਅਦ 30 ਫਾਇਰ ਟੈਂਡਰ ਮੌਕੇ 'ਤੇ ਪਹੁੰਚੇ ਅਤੇ ਅੱਗ ਬੁਝਾਉਣ ਅਤੇ ਅੰਦਰ ਫਸੇ ਲੋਕਾਂ ਨੂੰ ਬਚਾਉਣ ਲਈ ਇੱਕ ਮੁਹਿੰਮ ਸ਼ੁਰੂ ਕੀਤੀ ਗਈ।
ਇਹ ਵੀ ਪੜ੍ਹੋ - ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਬਦਲਾਅ, ਟੈਂਕੀ ਭਰਾਉਣ ਤੋਂ ਪਹਿਲਾਂ ਚੈਕ ਕਰੋ ਅੱਜ ਦਾ ਰੇਟ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਸਰਕਾਰੀ ਕਰਮਚਾਰੀਆਂ ਲਈ Dress Code ਹੋਇਆ ਲਾਗੂ ! ਨਾ ਮੰਨਣ 'ਤੇ ਕਾਰਵਾਈ ਕਰੇਗੀ ਹਿਮਾਚਲ ਸਰਕਾਰ
NEXT STORY