ਸ਼੍ਰੀਨਗਰ– ਦੱਖਣੀ ਕਸ਼ਮੀਰ ਦੇ ਕੁਲਗਾਮ ਜ਼ਿਲੇ ਦੇ ਕੋਲਪੋਰਾ ਇਲਾਕੇ ’ਚ ਅੱਤਵਾਦੀਆਂ ਨੇ ਇਕ ਪੰਚ ਦਾ ਗੋਲੀ ਮਾਰਕੇ ਕਤਲ ਕਰ ਦਿੱਤਾ।
ਸੂਤਰਾਂ ਨੇ ਦੱਸਿਆ ਕਿ ਅੱਤਵਾਦੀਆਂ ਨੇ ਬੁੱਧਵਾਰ ਨੂੰ ਸ਼ਾਮ ਪੰਚ ਮੁਹੰਮਦ ਯਾਕੂਬ ਡਾਰ ਨਿਵਾਸੀ ਸੁੰਦੂ ਕੁਲਗਾਮ ’ਤੇ ਗੋਲੀਬਾਰੀ ਕੀਤੀ। ਉਸ ਨੂੰ ਹਸਪਤਾਲ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਜ਼ਿਲਾ ਹਸਪਤਾਲ ਕੁਲਗਾਮ ਦੇ ਮੈਡੀਕਲ ਸੁਪਰਡੈਂਟ ਡਾ. ਮੁਜੱਫਰ ਜਰਗਰ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਕਿ ਹਸਪਤਾਲ ’ਚ ਡਾਰ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਡਾਰ ਦੀ ਛਾਤੀ ਅਤੇ ਗਰਦਨ ’ਚ ਗੋਲੀਆਂ ਲੱਗੀਆਂ ਸੀ। ਇਕ ਪੁਲਸ ਅਧਿਕਾਰੀ ਨੇ ਦੱਸਿਆ ਕਿ ਇਸ ਸੰਬੰਧ ’ਚ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਯੂਕ੍ਰੇਨ ਸੰਕਟ ਦਰਮਿਆਨ PM ਮੋਦੀ ਦੀ ਅੱਜ ਜੋਅ ਬਾਈਡੇਨ, ਆਸਟ੍ਰੇਲੀਆ ਅਤੇ ਜਾਪਾਨ ਦੇ PM ਨਾਲ ਵਰਚੁਅਲ ਬੈਠਕ
NEXT STORY