ਜੰਮੂ— ਮੁੱਖ ਮੰਤਰੀ ਮਹਿਬੂਬਾ ਮੁਫਤੀ ਨੇ ਅੱਜ ਕਿਹਾ ਕਿ ਉਨ੍ਹਾਂ ਦੀ ਸਰਕਾਰ ਜ਼ਮੀਨੀ ਪੱਧਰ ਦੀਆਂ ਸੰਸਥਾਵਾਂ ਦੇ ਸਸ਼ਕਤੀਕਰਨ ਲਈ ਵਚਨਬੱਧ ਹੈ ਅਤੇ ਪੰਚਾਇਤੀ ਤੇ ਸਥਾਨਕ ਸਰਕਾਰਾਂ ਸਬੰਧੀ ਤਜਵੀਜ਼ਤ ਚੋਣਾਂ ਇਸ ਦਿਸ਼ਾ 'ਚ ਇਕ ਪ੍ਰਮੁੱਖ ਕਦਮ ਹਨ। ਮੁੱਖ ਮੰਤਰੀ ਨੇ ਅੱਜ ਵੱਖ-ਵੱਖ ਲੋਕ ਪ੍ਰਤੀਨਿਧੀਆਂ ਨਾਲ ਗੱਲ ਕਰਦੇ ਹੋਏ ਕਿਹਾ ਕਿ ਜੂਨ 2016 'ਚ ਸਰਕਾਰ ਨੇ ਸਦਨ 'ਚ ਇਕ ਵਚਨਬੱਧਤਾ ਪ੍ਰਗਟਾਈ ਸੀ ਕਿ ਦਿਹਾਤੀ ਅਤੇ ਸ਼ਹਿਰੀ ਸਥਾਨਕ ਸਰਕਾਰਾਂ ਦੇ ਮੁਕੰਮਲ ਸਸ਼ਕਤੀਕਰਨ ਨੂੰ ਯਕੀਨੀ ਬਣਾਉਣ ਲਈ ਇਨ੍ਹਾਂ ਸੰਸਥਾਵਾਂ ਦੀਆਂ ਚੋਣਾ ਜਲਦੀ ਹੀ ਕਰਵਾਈਆਂ ਜਾਣਗੀਆਂ।
ਮਹਿਬੂਬਾ ਨੇ ਫਰਵਰੀ 2018 'ਚ ਹੋਣ ਵਾਲੀਆਂ ਪੰਚਾਇਤ ਚੋਣਾਂ 'ਚ ਲੋਕਾਂ ਦੀ ਵੱਡੀ ਹਿੱਸੇਦਾਰੀ ਦੀ ਮੰਗ ਕੀਤੀ। 2011 'ਚ ਜੰਮੂ ਕਸ਼ਮੀਰ 'ਚ ਆਖਰੀ ਪੰਚਾਇਤ ਚੋਣਾਂ ਹੋਈਆਂ, ਜਦਕਿ 2005 'ਚ ਸਥਾਨਕ ਸਰਕਾਰਾਂ ਦੀਆਂ ਚੋਣਾਂ ਕਰਵਾਈਆਂ ਗਈਆਂ ਸਨ। ਪੰਚਾਇਤੀ ਚੋਣਾਂ ਮਗਰੋਂ ਇਨ੍ਹਾਂ ਮੂਲ ਲੋਕਤੰਤਰੀ ਸੰਸਥਾਵਾਂ ਨੂੰ ਪੂਰੀ ਤਰ੍ਹਾਂ ਮਜ਼ਬੂਤ ਬਣਾਉਣ ਲਈ ਸ਼ਹਿਰੀ ਸਥਾਨਕ ਸਰਕਾਰਾਂ ਦੀਆਂ ਚੋਣਾਂ ਹੋਣਗੀਆਂ।
ATS ਨੇ SIMI ਦੇ ਸਾਬਕਾ ਮੈਂਬਰ ਨੂੰ ਕੀਤਾ ਗ੍ਰਿਫਤਾਰ
NEXT STORY