ਨਵੀਂ ਦਿੱਲੀ- ਪਾਬੰਦੀਸ਼ੁਦਾ ਸਿੱਖਸ ਫਾਰ ਜਸਟਿਸ (SFJ) ਦੇ ਸੰਸਥਾਪਕ ਵੱਖਵਾਦੀ ਆਗੂ ਗੁਰਪਤਵੰਤ ਸਿੰਘ ਪੰਨੂ ਨੇ ਗਣਤੰਤਰ ਦਿਵਸ ਤੋਂ ਪਹਿਲਾਂ ਧਮਕੀ ਦਿੱਤੀ ਹੈ। ਸੋਸ਼ਲ ਮੀਡੀਆ 'ਤੇ ਵਾਇਰਲ ਹੋਈਆਂ ਕਈ ਤਸਵੀਰਾਂ 'ਚ ਰਾਸ਼ਟਰੀ ਰਾਜਧਾਨੀ 'ਚ ਖਾਲਿਸਤਾਨ ਹਮਾਇਤੀ ਤਸਵੀਰਾਂ ਵਿਖਾਈ ਦੇ ਰਹੀਆਂ ਹਨ। ਇਸ ਵਿਚ ਦਾਅਵਾ ਕੀਤਾ ਗਿਆ ਹੈ ਕਿ ਪਾਬੰਦੀਸ਼ੁਦਾ ਸੰਗਠਨ SFJ ਦਾ ਉਦੇਸ਼ ਖਾਲਿਸਤਾਨੀ ਅੱਤਵਾਦੀ ਹਰਦੀਪ ਸਿੰਘ ਨਿੱਝਰ ਦੀ ਮੌਤ ਦਾ ਬਦਲਾ ਲੈਣਾ ਹੈ।
ਦਰਅਸਲ ਨਿੱਝਰ ਦਾ ਪਿਛਲੇ ਸਾਲ 18 ਜੂਨ ਨੂੰ ਕੈਨੇਡਾ ਦੇ ਸਰੀ 'ਚ ਗੁਰਦੁਆਰਾ ਸਾਹਿਬ ਬਾਹਰ ਅਣਪਛਾਤੇ ਲੋਕਾਂ ਨੇ ਕਤਲ ਕਰ ਦਿੱਤਾ ਸੀ। ਸਿੱਖਸ ਫਾਰ ਜਸਟਿਸ ਨੂੰ 10 ਜੁਲਾਈ 2019 ਨੂੰ ਭਾਰਤ ਸਰਕਾਰ ਵਲੋਂ ਗੈਰ ਕਾਨੂੰਨੀ ਸੰਗਠਨ ਐਲਾਨ ਕੀਤਾ ਗਿਆ ਸੀ। ਪੰਨੂ ਨੂੰ 1 ਜੁਲਾਈ 2020 ਨੂੰ ਭਾਰਤ ਸਰਕਾਰ ਵਲੋਂ ਨਾਮਜ਼ਦ ਅੱਤਵਾਦੀ ਐਲਾਨ ਕੀਤਾ ਗਿਆ ਸੀ।
ਦੱਸ ਦੇਈਏ ਕਿ ਇਹ ਪਹਿਲੀ ਵਾਰ ਨਹੀਂ ਹੈ, ਪੰਨੂ ਨੇ ਭਾਰਤ ਵਿਰੁੱਧ ਅਜਿਹੀਆਂ ਧਮਕੀਆਂ ਦਿੱਤੀਆਂ ਹਨ। ਇਸ ਤੋਂ ਪਹਿਲਾਂ ਪਿਛਲੇ ਸਾਲ 13 ਦਸੰਬਰ ਨੂੰ ਸੰਸਦ 'ਤੇ ਹਮਲੇ ਦੀ ਧਮਕੀ ਦਿੱਤੀ ਸੀ। ਨਵੰਬਰ 2023 ਵਿਚ ਪੰਨੂ ਨੇ ਸਿੱਖਾਂ ਨੂੰ 19 ਨਵੰਬਰ ਮਗਰੋਂ ਏਅਰ ਇੰਡੀਆ ਦੇ ਜਹਾਜ਼ ਵਿਚ ਉਡਾਣ ਨਾ ਭਰਨ ਲਈ ਕਿਹਾ ਸੀ, ਕਿਉਂਕਿ ਉਨ੍ਹਾਂ ਦੀ ਜਾਨ ਨੂੰ ਖ਼ਤਰਾ ਹੋ ਸਕਦਾ ਹੈ। ਓਧਰ ਵਿਦੇਸ਼ ਮੰਤਰਾਲਾ ਨੇ ਪਿਛਲੇ ਸਾਲ ਜਾਣਕਾਰੀ ਦਿੱਤੀ ਸੀ ਕਿ ਭਾਰਤ ਨੇ ਖਾਲਿਸਤਾਨੀ ਅੱਤਵਾਦੀ ਪੰਨੂ ਵਲੋਂ ਦਿੱਤੀਆਂ ਗਈਆਂ ਧਮਕੀਆਂ ਦਾ ਮਾਮਲਾ ਅਮਰੀਕਾ ਅਤੇ ਕੈਨੇਡੀਅਨ ਅਧਿਕਾਰੀਆਂ ਸਾਹਮਣੇ ਚੁੱਕਿਆ ਹੈ।
ਜੰਮੂ-ਕਸ਼ਮੀਰ ’ਚ ਸ਼ੁਰੂ ਹੋਵੇਗਾ ਆਪ੍ਰੇਸ਼ਨ ‘ਆਲ ਆਊਟ’ : ਮਨੋਜ ਸਿਨਹਾ
NEXT STORY