ਨਵੀਂ ਦਿੱਲੀ- ਅਮਰੀਕਾ-ਆਧਾਰਿਤ ਵੱਖਵਾਦੀ ਆਗੂ ਅਤੇ ਸਿੱਖ ਫਾਰ ਜਸਟਿਸ ਦੇ ਸੰਸਥਾਪਕ ਗੁਰਪਤਵੰਤ ਸਿੰਘ ਪੰਨੂ ਦੇ ਕਤਲ ਦੀ ਸਾਜ਼ਿਸ਼ ਰਚਣ ਦੇ ਦੋਸ਼ੀ ਭਾਰਤੀ ਨਾਗਰਿਕ ਅਤੇ ਇਸ ਸਮੇਂ ਚੈੱਕ ਗਣਰਾਜ 'ਚ ਨਜ਼ਰਬੰਦ ਨਿਖਿਲ ਗੁਪਤਾ ਦੇ ਪਰਿਵਾਰ ਨੇ ਉਸ ਦੀ ਰਿਹਾਈ ਲਈ ਭਾਰਤ ਸਰਕਾਰ ਦੇ ਦਖਲ ਦੀ ਮੰਗ ਕਰਦਿਆਂ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਚੈੱਕ ਗਣਰਾਜ 'ਚ ਗ੍ਰਿਫ਼ਤਾਰ ਕੀਤੇ ਗਏ ਅਤੇ ਸੰਯੁਕਤ ਰਾਜ ਅਮਰੀਕਾ 'ਚ ਹਵਾਲਗੀ ਕੀਤੇ ਜਾਣ ਵਾਲੇ ਭਾਰਤੀ ਨਾਗਰਿਕ ਨਿਖਿਲ ਦੇ ਪਰਿਵਾਰ ਨੇ ਸੁਪਰੀਮ ਕੋਰਟ 'ਚ ਦਾਇਰ ਪਟੀਸ਼ਨ ਵਿਚ ਉਸ ਦੀ ਜਾਨ ਨੂੰ ਖ਼ਤਰਾ ਦੱਸਿਆ ਹੈ।
ਇਹ ਵੀ ਪੜ੍ਹੋ- ਪੰਨੂ ਦੇ ਕਤਲ ਦੀ ਸਾਜਿਸ਼ ਸਬੰਧੀ ਭਾਰਤੀ ਜਾਂਚ ਨੂੰ ਲੈ ਕੇ ਅਮਰੀਕਾ ਦਾ ਤਾਜ਼ਾ ਬਿਆਨ ਆਇਆ ਸਾਹਮਣੇ
ਪਟੀਸ਼ਨ ਵਿਚ ਦੋਸ਼ ਲਗਾਇਆ ਗਿਆ ਹੈ ਕਿ ਗੁਪਤਾ ਜੋ ਕਿ ਚੈੱਕ ਗਣਰਾਜ ਵਿਚ ਮਨੋਰੰਜਨ/ਵਪਾਰਕ ਖੋਜ ਯਾਤਰਾ 'ਤੇ ਸੀ, ਨੂੰ 30 ਜੂਨ ਨੂੰ ਪ੍ਰਾਗ ਹਵਾਈ ਅੱਡੇ 'ਤੇ ਗੈਰ-ਕਾਨੂੰਨੀ ਤੌਰ 'ਤੇ ਹਿਰਾਸਤ ਵਿਚ ਲਿਆ ਗਿਆ ਸੀ। ਹਵਾਈ ਅੱਡੇ ਤੋਂ ਬਾਹਰ ਨਿਕਲਣ ਸਮੇਂ ਗੁਪਤਾ ਨੂੰ ਕੁਝ ਵਿਅਕਤੀਆਂ ਵਲੋਂ ਸੰਪਰਕ ਕੀਤਾ ਗਿਆ, ਜਿਨ੍ਹਾਂ ਨੇ ਆਪਣੀ ਪਛਾਣ ਕਾਨੂੰਨ ਲਾਗੂ ਕਰਨ ਵਾਲੇ ਅਧਿਕਾਰੀਆਂ ਵਜੋਂ ਕੀਤੀ ਅਤੇ ਬਿਨਾਂ ਕੋਈ ਕਾਰਨ ਦੱਸੇ ਉਸ ਨੂੰ ਹਿਰਾਸਤ ਵਿਚ ਲੈ ਲਿਆ। ਨਿਖਿਲ ਦੇ ਪਰਿਵਾਰ ਨੇ ਇਸ ਮਾਮਲੇ ਵਿਚ ਮਦਦ ਲਈ ਵਿਦੇਸ਼ ਮੰਤਰਾਲਾ ਅਤੇ ਗ੍ਰਹਿ ਮੰਤਰਾਲਾ ਤੋਂ ਚੈੱਕ ਗਣਰਾਜ ਅਧਿਕਾਰੀਆਂ ਨੂੰ ਦਖ਼ਲ ਦੇਣ ਲਈ ਸੁਪਰੀਮ ਕੋਰਟ ਤੋਂ ਆਦੇਸ਼ ਜਾਰੀ ਕਰਨ ਦੀ ਮੰਗ ਕੀਤੀ ਹੈ। ਗੁਪਤਾ ਦੇ ਪਰਿਵਾਰ ਵੱਲੋਂ ਦਾਇਰ ਪਟੀਸ਼ਨ 'ਤੇ ਸੰਖੇਪ ਸੁਣਵਾਈ ਦੌਰਾਨ ਬੈਂਚ ਨੇ ਕਿਹਾ ਕਿ ਪਟੀਸ਼ਨਰ ਨੂੰ ਚੈੱਕ ਗਣਰਾਜ ਦੀ ਅਦਾਲਤ 'ਚ ਜਾਣਾ ਪਵੇਗਾ ਜਿੱਥੇ ਗੁਪਤਾ ਨੂੰ ਨਜ਼ਰਬੰਦ ਕੀਤਾ ਗਿਆ।
ਇਹ ਵੀ ਪੜ੍ਹੋ- ਖਾਲ਼ਿਸਤਾਨੀ ਆਗੂ ਦੇ ਕਤਲ ਦੀ ਸਾਜ਼ਿਸ਼ ਦੇ ਮਾਮਲੇ 'ਚ ਅਮਰੀਕਾ ਵੱਲੋਂ ਭਾਰਤ ਦੀ ਆਲੋਚਨਾ
ਦਰਅਸਲ ਬੀਤੇ ਦਿਨੀਂ ਅਮਰੀਕਾ ਨੇ ਗੁਰਪਤਵੰਤ ਪੰਨੂ ਦੇ ਕਤਲ ਦੀ ਸਾਜ਼ਿਸ਼ ਰਚਣ ਦੇ ਦੋਸ਼ ਵਿਚ ਇਕ ਭਾਰਤੀ ਨਾਗਰਿਕ ਨੂੰ ਗ੍ਰਿਫ਼ਤਾਰ ਕੀਤਾ ਸੀ। ਪੰਨੂ ਕੋਲ ਅਮਰੀਕਾ ਅਤੇ ਕੈਨੇਡਾ ਦੀ ਨਾਗਰਿਕਤਾ ਹੈ। ਭਾਰਤ ਸਰਕਾਰ ਨੇ ਉਸ ਨੂੰ ਅੱਤਵਾਦੀ ਐਲਾਨ ਕੀਤਾ ਹੋਇਆ ਹੈ। ਨਿਖਿਲ ਗੁਪਤਾ ਨਾਂ ਦੇ ਭਾਰਤੀ ਸ਼ਖ਼ਸ ਨੂੰ ਚੈੱਕ ਗਣਰਾਜ ਅਥਾਰਟੀ ਨੇ ਜੂਨ ਵਿਚ ਗ੍ਰਿਫ਼ਤਾਰ ਕੀਤਾ ਸੀ ਅਤੇ ਉਹ ਹਵਾਲਗੀ ਦੀ ਉਡੀਕ ਕਰ ਰਿਹਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸੰਸਦ ਕੁਤਾਹੀ ਮਾਮਲਾ : ਅਦਾਲਤ ਨੇ ਮੁੱਖ ਦੋਸ਼ੀ ਨੂੰ 7 ਦਿਨਾਂ ਦੀ ਪੁਲਸ ਹਿਰਾਸਤ 'ਚ ਭੇਜਿਆ
NEXT STORY