ਨਵੀਂ ਦਿੱਲੀ- ਬਾਹਰੀ ਦਿੱਲੀ ਦੇ ਮੰਗੋਲਪੁਰੀ ਇਲਾਕੇ ਤੋਂ ਇਕ ਬੇਹੱਦ ਮੰਦਭਾਗੀ ਅਤੇ ਦਿਲ ਕੰਬਾਊ ਖ਼ਬਰ ਸਾਹਮਣੇ ਆਈ ਹੈ। ਸੋਮਵਾਰ ਸਵੇਰੇ ਕੁਝ ਅਣਪਛਾਤੇ ਹਮਲਾਵਰਾਂ ਨੇ 10ਵੀਂ ਜਮਾਤ ਦੇ ਇਕ ਵਿਦਿਆਰਥੀ ਦੀ ਕਥਿਤ ਤੌਰ 'ਤੇ ਚਾਕੂ ਮਾਰ ਕੇ ਕਤਲ ਕਰ ਦਿੱਤੀ। ਪੁਲਸ ਦੇ ਇਕ ਸੀਨੀਅਰ ਅਧਿਕਾਰੀ ਅਨੁਸਾਰ, ਵਿਦਿਆਰਥੀ 'ਤੇ ਉਸ ਸਮੇਂ ਹਮਲਾ ਕੀਤਾ ਗਿਆ ਜਦੋਂ ਉਹ ਸਵੇਰੇ ਆਪਣੀ ਪ੍ਰੀਖਿਆ ਦੇਣ ਲਈ ਸਕੂਲ ਜਾ ਰਿਹਾ ਸੀ। ਹਮਲਾਵਰਾਂ ਨੇ ਵਿਦਿਆਰਥੀ ਦੇ ਸਿਰ 'ਚ ਚਾਕੂ ਨਾਲ ਵਾਰ ਕੀਤਾ, ਜਿਸ ਕਾਰਨ ਉਹ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਿਆ। ਵਾਰਦਾਤ ਇੰਨੀ ਖ਼ੌਫ਼ਨਾਕ ਸੀ ਕਿ ਜਦੋਂ ਪੁਲਸ ਮੌਕੇ 'ਤੇ ਪਹੁੰਚੀ ਤਾਂ ਚਾਕੂ ਵਿਦਿਆਰਥੀ ਦੇ ਸਿਰ 'ਚ ਹੀ ਫਸਿਆ ਹੋਇਆ ਸੀ।
ਪੁਲਸ ਕੰਟਰੋਲ ਰੂਮ (PCR) ਨੂੰ ਸੂਚਨਾ ਮਿਲਣ ਤੋਂ ਤੁਰੰਤ ਬਾਅਦ ਪੁਲਸ ਟੀਮ ਮੌਕੇ 'ਤੇ ਪਹੁੰਚੀ ਅਤੇ ਜ਼ਖ਼ਮੀ ਵਿਦਿਆਰਥੀ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਘਟਨਾ ਵਾਲੀ ਥਾਂ ਦੀ ਬਾਰੀਕੀ ਨਾਲ ਜਾਂਚ ਕਰਨ ਲਈ ਕ੍ਰਾਈਮ ਸੈੱਲ ਅਤੇ ਫੋਰੈਂਸਿਕ ਮਾਹਿਰਾਂ ਦੀਆਂ ਟੀਮਾਂ ਨੂੰ ਬੁਲਾਇਆ ਗਿਆ ਹੈ। ਪੁਲਿਸ ਵੱਲੋਂ ਇਲਾਕੇ ਦੇ ਸੀਸੀਟੀਵੀ (CCTV) ਫੁਟੇਜ ਖੰਗਾਲੇ ਜਾ ਰਹੇ ਹਨ ਤਾਂ ਜੋ ਹਮਲਾਵਰਾਂ ਦੀ ਪਛਾਣ ਕੀਤੀ ਜਾ ਸਕੇ ਅਤੇ ਕਤਲ ਦੇ ਪਿੱਛੇ ਦੇ ਮਕਸਦ ਦਾ ਪਤਾ ਲਗਾਇਆ ਜਾ ਸਕੇ। ਪੁਲਸ ਨੇ ਕਤਲ ਦਾ ਮਾਮਲਾ ਦਰਜ ਕਰ ਲਿਆ ਹੈ ਅਤੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਕਈ ਟੀਮਾਂ ਦਾ ਗਠਨ ਕੀਤਾ ਗਿਆ ਹੈ। ਅਧਿਕਾਰੀ ਸਥਾਨਕ ਨਿਵਾਸੀਆਂ ਅਤੇ ਵਿਦਿਆਰਥੀ ਦੇ ਜਾਣਕਾਰਾਂ ਤੋਂ ਵੀ ਪੁੱਛਗਿੱਛ ਕਰ ਰਹੇ ਹਨ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਇਹ ਹਮਲਾ ਕਿਸੇ ਨਿੱਜੀ ਦੁਸ਼ਮਣੀ ਜਾਂ ਕਿਸੇ ਹੋਰ ਵਿਵਾਦ ਦਾ ਨਤੀਜਾ ਤਾਂ ਨਹੀਂ ਸੀ। ਮਾਮਲੇ ਦੀ ਜਾਂਚ ਜਾਰੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਭਾਰਤ ਨੇ ਰੋਕੀ ਵੈਕਸੀਨ! 2031 ਤੱਕ Pak ਸਿਰ ਪੈ ਸਕਦੈ 1.2 ਬਿਲੀਅਨ ਡਾਲਰ ਦਾ ਸਾਲਾਨਾ ਬਿੱਲ
NEXT STORY