ਨਵੀਂ ਦਿੱਲੀ— ਪੱਛਮੀ ਦਿੱਲੀ ਦੇ ਨਾਰਾਇਣ ਇੰਡਸਟਰੀਅਲ ਇਲਾਕੇ ਫੇਸ-1 'ਚ ਵਿਚ ਵੀਰਵਾਰ ਦੀ ਸਵੇਰ ਨੂੰ ਇਕ ਫੈਕਟਰੀ ਨੂੰ ਅੱਗ ਲੱਗ ਗਈ। ਦਿੱਲੀ ਫਾਇਰ ਬ੍ਰਿਗੇਡ ਵਿਭਾਗ ਨੇ ਇਸ ਦੀ ਜਾਣਕਾਰੀ ਦਿੱਤੀ ਹੈ। ਵਿਭਾਗ ਦੇ ਇਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਸਵੇਰੇ 7 ਵਜ ਕੇ 10 ਮਿੰਟ 'ਤੇ ਅੱਗ ਲੱਗਣ ਦੀ ਖਬਰ ਮਿਲੀ, ਜਿਸ ਤੋਂ ਬਾਅਦ ਅੱਗ ਬੁਝਾਉਣ ਵਾਲੀਆਂ 23 ਗੱਡੀਆਂ ਘਟਨਾ ਵਾਲੀ ਥਾਂ 'ਤੇ ਭੇਜੀਆਂ ਗਈਆਂ।

ਉਨ੍ਹਾਂ ਨੇ ਕਿਹਾ ਕਿ ਹਾਦਸੇ ਵਿਚ ਕਿਸੇ ਦੇ ਜ਼ਖਮੀ ਹੋਣ ਦੀ ਖਬਰ ਨਹੀਂ ਮਿਲੀ ਹੈ। ਫਿਲਹਾਲ ਅੱਗ ਲੱਗਣ ਦੀ ਵਜ੍ਹਾ ਪਤਾ ਨਹੀਂ ਲੱਗ ਸਕੀ ਹੈ। ਅੱਗ ਪੇਪਰ ਕਾਰਡ ਫੈਕਟਰੀ ਵਿਚ ਲੱਗੀ ਹੈ। ਇਸ ਫੈਕਟਰੀ ਵਿਚ ਗ੍ਰੀਟਿੰਗ ਕਾਰਡ ਬਣਾਏ ਜਾਂਦੇ ਹਨ। ਦੱਸਣਯੋਗ ਹੈ ਕਿ ਮੰਗਲਵਾਰ ਨੂੰ ਕਰੋਲ ਬਾਗ ਸਥਿਤ ਇਕ ਹੋਟਲ ਵਿਚ ਅੱਗ ਲੱਗਣ ਦੀ ਘਟਨਾ ਵਾਪਰੀ ਸੀ, ਜਿਸ 'ਚ 17 ਲੋਕਾਂ ਦੀ ਮੌਤ ਹੋ ਗਈ ਸੀ।
ਇਨ੍ਹਾਂ ਗਲਤ ਆਦਤਾਂ ਕਾਰਨ ਤੇਜ਼ੀ ਨਾਲ ਫੈਲ ਰਿਹੈ ਖਤਰਨਾਕ ਸੁਪਰਬੱਗ
NEXT STORY