ਪਟਨਾ, (ਅਨਸ)- ਪਿਛਲੇ ਡੇਢ ਮਹੀਨੇ ਤੋਂ ਪੂਰਨੀਆ ਤੋਂ ਸੰਸਦ ਮੈਂਬਰ ਪੱਪੂ ਯਾਦਵ ਲਗਾਤਾਰ ਸ਼ਿਕਾਇਤਾਂ ਕਰ ਰਹੇ ਸਨ ਕਿ ਉਨ੍ਹਾਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ ਅਤੇ ਇਹ ਧਮਕੀ ਹੋਰ ਕੋਈ ਨਹੀਂ ਸਗੋਂ ਬਦਨਾਮ ਲਾਰੈਂਸ ਬਿਸ਼ਨੋਈ ਗੈਂਗ ਦੇ ਲੋਕ ਹੀ ਦੇ ਰਹੇ ਹਨ। ਇਨ੍ਹਾਂ ਧਮਕੀਆਂ ਤੋਂ ਬਾਅਦ ਪੱਪੂ ਯਾਦਵ ਸ਼ੁਰੂ ਤੋਂ ਹੀ ਕੇਂਦਰ ਸਰਕਾਰ ਤੋਂ ਆਪਣੀ ਸੁਰੱਖਿਆ ਵਧਾਉਣ ਦੀ ਮੰਗ ਕਰਦੇ ਆ ਰਹੇ ਹਨ।
ਪੱਪੂ ਯਾਦਵ ਕੋਲ ਫਿਲਹਾਲ ਵਾਈ ਸਕਿਓਰਿਟੀ ਹੈ, ਪਰ ਉਹ ਜ਼ੈੱਡ ਸਕਿਓਰਿਟੀ ਦੀ ਮੰਗ ਕਰ ਰਹੇ ਹਨ। ਇਸ ਦੌਰਾਨ ਪੁਲਸ ਨੇ ਵੱਡਾ ਖੁਲਾਸਾ ਕੀਤਾ ਹੈ। ਦਰਅਸਲ, ਬੀਤੇ ਦਿਨ ਪੱਪੂ ਯਾਦਵ ਨੂੰ ਧਮਕੀ ਦੇਣ ਦੇ ਦੋਸ਼ ਵਿਚ ਪੁਲਸ ਨੇ ਇਕ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਸੀ। ਉਸ ਨੇ ਪੁੱਛਗਿੱਛ ਦੌਰਾਨ ਦੱਸਿਆ ਕਿ ਸੰਸਦ ਮੈਂਬਰ ਦੇ ਸਮਰਥਕਾਂ ਨੇ ਉਨ੍ਹਾਂ ਨੂੰ ਪੈਸਿਆਂ ਦਾ ਲਾਲਚ ਦਿੱਤਾ ਸੀ ਅਤੇ ਕਿਹਾ ਕਿ ਨੇਤਾ ਜੀ ਦੀ ਸੁਰੱਖਿਆ ਵਧਾਉਣ ਦੀ ਲੋੜ ਹੈ। ਇਸ ਲਈ ਉਨ੍ਹਾਂ ਨੂੰ ਧਮਕੀ ਭਰੀਆਂ ਮੇਲਾਂ ਕੀਤੀਆਂ ਗਈਆਂ। ਕੰਮ ਤੋਂ ਪਹਿਲਾਂ 2000 ਰੁਪਏ ਦਿੱਤੇ ਗਏ ਸਨ ਅਤੇ ਕਿਹਾ ਗਿਆ ਸੀ ਕਿ ਕੰਮ ਹੋਣ ਤੋਂ ਬਾਅਦ 2 ਲੱਖ ਰੁਪਏ ਦਿੱਤੇ ਜਾਣਗੇ।
ਹੁਣ ਘਰ ਬੈਠੇ ਬੁੱਕ ਕਰੋ ਸ਼੍ਰੀਨਗਰ ਦੀ ਡੱਲ ਝੀਲ 'ਚ ਸ਼ਿਕਾਰਾ, Uber ਨੇ ਸ਼ੁਰੂ ਕੀਤੀ ਨਵੀਂ ਸਰਵਿਸ
NEXT STORY